• Home
  • “ਆਪ ” ਦੇ ਨੇਤਾ ਚੀਮਾ ਨੇ ਕਿਹਾ ਕਿ ਜੇਕਰ ਸੀਬੀਆਈ ਤੋਂ ਕੇਸ ਵਾਪਸ ਨਾ ਲਿਆ ਤਾਂ ਅਸੀਂ ਸਮਝਾਂਗੇ ਕਿ ਸਰਕਾਰ ਦੋਸ਼ੀਆਂ ਨੂੰ ਬਚਾ ਰਹੀ ਹੈ

“ਆਪ ” ਦੇ ਨੇਤਾ ਚੀਮਾ ਨੇ ਕਿਹਾ ਕਿ ਜੇਕਰ ਸੀਬੀਆਈ ਤੋਂ ਕੇਸ ਵਾਪਸ ਨਾ ਲਿਆ ਤਾਂ ਅਸੀਂ ਸਮਝਾਂਗੇ ਕਿ ਸਰਕਾਰ ਦੋਸ਼ੀਆਂ ਨੂੰ ਬਚਾ ਰਹੀ ਹੈ

ਚੰਡੀਗੜ੍ਹ (ਖਬਰ ਵਾਲੇ ਬਿਓਰੋ)-ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਅੱਜ ਚੱਲੀ ਬਹਿਸ ਤੋਂ ਬਾਅਦ ਭਾਵੇਂ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਨੇ ਇਸ ਦਾ ਬਾਈਕਾਟ ਕਰ ਦਿੱਤਾ।ਪਰ ਰਿਪੋਰਟ ਦੀ ਬਹਿਸ ਦੌਰਾਨ ਆਮ ਆਦਮੀ ਪਾਰਟੀ, ਲੋਕ ਇਨਸਾਫ਼ ਪਾਰਟੀ ਅਤੇ ਕਾਂਗਰਸ ਦੇ ਬੁਲਾਰਿਆਂ ਨੇ ਜਿੱਥੇ ਰਿਪੋਰਟ ਨੂੰ ਬਹਿਸ ਦਾ ਆਧਾਰ ਬਣਾ ਕੇ ਪਿਛਲੀ ਬਾਦਲ ਸਰਕਾਰ ਤੇ ਨਿਸ਼ਾਨੇ ਲਾਏ ,ਉੱਥੇ ਨਾਲ ਹੀ ਸਾਰੇ ਬੁਲਾਰਿਆਂ ਨੇ ਇਕ ਸੁਰ ਹੋ ਕੇ ਸੀਬੀਆਈ ਤੋਂ ਬਰਗਾੜੀ ਬੇਅਦਬੀ ਮਾਮਲੇ ਤੇ ਬਹਿਬਲ ਕਲਾਂ ਗੋਲੀਕਾਂਡ ਦੀ ਸੀ ਬੀ ਆਈ ਤੋਂ ਜਾਂਚ ਵਾਪਸ ਲੈਣ ਦੀ ਮੰਗ ਕੀਤੀ।

ਅੱਜ ਸੈਸ਼ਨ ਵਿੱਚ ਭਾਵੇਂ ਸਭ ਨੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਚਰਚਾ ਕੀਤੀ ਪਰ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਬਾਦਲਾਂ ਦੇ ਬਣਾਏ ਗਏ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ਪੜ੍ਹ ਕੇ ਉਸ ਦੀ ਤੁਲਨਾ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨਾਲ ਕੀਤੀ ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਮਾਪਤੀ ਭਾਸ਼ਣ ਤੋਂ ਪਹਿਲਾਂ   ਆਮ ਆਦਮੀ ਪਾਰਟੀ ਦੇ ਵਿਰੋਧੀ  ਧਿਰ ਦੇ  ਨੇਤਾ ਹਰਪਾਲ ਸਿੰਘ ਚੀਮਾ ਨੇ ਜਿੱਥੇ ਜਸਟਿਸ ਰਣਜੀਤ ਸਿੰਘ ਵੱਲੋਂ ਤੱਥਾਂ ਤੇ ਬਣਾਈ ਗਈ ਰਿਪੋਰਟ ਦੀ ਸ਼ਲਾਘਾ ਕੀਤੀ'' ਉੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਕਟਹਿਰੇ ਚ ਖੜ੍ਹਾ ਕਰਦਿਆਂ ਕਿਹਾ ਕਿ ਜੇਕਰ ਸੀਬੀਆਈ ਤੋਂ ਜਾਂਚ ਵਾਪਸ ਨਹੀਂ ਲਈ ਤਾਂ ਸਾਡੀ ਪਾਰਟੀ ਇਹ ਸਮਝੇਗੀ ਕਿ ਪੰਜਾਬ ਸਰਕਾਰ ਦੋਸ਼ੀਆਂ ਨੂੰ ਬਚਾਉਣ ਦੀ ਮਨਸ਼ਾ ਰੱਖਦੀ ਹੈ । ਇਸ ਸਮੇਂ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਕਿ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ ਤੇ ਹੋਰ ਵਿਅਕਤੀਆਂ ਦੇ ਪਾਸਪੋਰਟ ਜ਼ਬਤ ਕੀਤੇ ਜਾਣ ਤੇ ਉਨ੍ਹਾਂ ਦੇ ਵਿਰੁੱਧ ਤੁਰੰਤ ਐਕਸ਼ਨ ਲਿਆ ਜਾਵੇ ।