• Home
  • ਮਿਊਂਸਪਲ ਸੜਕਾਂ ਉੱਤੇ ਜਨਰੇਟਰ ਚਲਾਉਣ ਤੇ ਪਾਬੰਦੀ

ਮਿਊਂਸਪਲ ਸੜਕਾਂ ਉੱਤੇ ਜਨਰੇਟਰ ਚਲਾਉਣ ਤੇ ਪਾਬੰਦੀ

ਮਾਨਸਾ, 8 ਫਰਵਰੀ :ਜ਼ਿਲ੍ਹਾ ਮੈਜਿਸਟ੍ਰੇਟ ਅਪਨੀਤ ਰਿਆਤ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਹੁਕਮ ਜਾਰੀ ਕਰਦਿਆਂ ਜ਼ਿਲ੍ਹੇ ਵਿੱਚ ਮਿਊਂਸਪਲ ਸੜਕਾਂ ਉੱਤੇ ਜਨਰੇਟਰ ਚਲਾਉਣ ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
    ਉਨ੍ਹਾਂ ਕਿਹਾ ਕਿ ਆਮ ਵੇਖਣ ਵਿਚ ਆਇਆ ਹੈ ਕਿ ਜਿਲ੍ਹਾ ਮਾਨਸਾ ਵਿਚ ਜਨਰੇਟਰ ਦੀ ਵੱਡੇ ਪੱਧਰ ਤੇ ਵਰਤੋਂ ਕੀਤੀ ਜਾ ਰਹੀ ਹੈ। ਜਨਰੇਟਰਾਂ ਨੂੰ ਆਮ ਤੌਰ ਤੇ ਮਿਊਂਸਪਲ ਕਮੇਟੀ ਦੀਆਂ ਸੜਕਾਂ ਉਪਰ ਰੱਖਿਆ ਜਾਂਦਾ ਹੈ। ਜਨਰੇਟਰਾਂ ਦੇ ਆਵਾਜ਼ੀ ਪ੍ਰਦੂਸ਼ਣ ਅਤੇ ਧੂੰਏਂ ਦੇ ਫਲਸਰੂਪ ਬਿਰਧਾਂ, ਬੀਮਾਰ ਵਿਅਕਤੀਆਂ, ਪੜ੍ਹਨ ਵਾਲੇ ਬੱਚਿਆਂ ਅਤੇ ਆਮ ਜਨਤਾ ਨੂੰ ਪ੍ਰੇਸ਼ਾਨੀ ਹੁੰਦੀ ਹੈ। ਅਜਿਹੇ ਸ਼ੋਰ ਨਾਲ ਸ਼ਹਿਰਾਂ, ਕਸਬਿਆਂ ਦਾ ਵਾਤਾਵਰਣ ਖਰਾਬ ਹੋਣ ਦੇ ਨਾਲ ਅਮਨ-ਅਮਾਨ  ਭੰਗ ਹੋਣ ਦਾ ਵੀ ਖਤਰਾ ਬਣਿਆ ਰਹਿੰਦਾ ਹੈ।  
    ਉਨ੍ਹਾਂ ਹੁਕਮ ਜਾਰੀ ਕਰਦਿਆਂ ਕਿਹਾ ਕਿ ਮਾਨਸਾ ਜਿਲ੍ਹੇ ਵਿਚ ਜਨਰੇਟਰ, ਘਰ ਦੀ ਚਾਰ ਦੀਵਾਰੀ ਵਿਚ ਰੱਖੇ ਜਾਣ ਅਤੇ ਧੂੰਏਂ ਵਾਲੀ ਪਾਈਪ 7 ਫੁੱਟ ਲੰਬੀ ਉਪਰ ਵੱਲ ਹੋਣੀ ਚਾਹੀਦੀ ਹੈ। ਉਕਤ ਹੁਕਮਾਂ ਦੀ ਉਲੰਘਣਾਂ ਕਰਨ ਵਾਲੇ ਵਿਰੁਧ ਪੰਜਾਬ ਇੰਸਟਰੂਮੈਂਟ ਕੰਟਰੋਲ ਆਫ ਨੁਆਇਜ਼ ਐਕਟ 1956 ਅਧੀਨ ਕਾਰਵਾਈ ਕੀਤੀ ਜਾਵੇਗੀ।