• Home
  • ਪੰਜਾਬ ਪੁਲਿਸ ਤੇ ਬੀ.ਐਸ.ਐਫ.ਦਾ ਸਾਂਝਾ ਆਪਰੇਸ਼ਨ- ਸਰਹੱਦ ਨੇੜਿਓਂ 2 ਕਿਲੋ ਹੈਰੋਇਨ ਬਰਾਮਦ

ਪੰਜਾਬ ਪੁਲਿਸ ਤੇ ਬੀ.ਐਸ.ਐਫ.ਦਾ ਸਾਂਝਾ ਆਪਰੇਸ਼ਨ- ਸਰਹੱਦ ਨੇੜਿਓਂ 2 ਕਿਲੋ ਹੈਰੋਇਨ ਬਰਾਮਦ

ਫਾਜ਼ਿਲਕਾ, :ਪੰਜਾਬ ਪੁਲਿਸ ਅਤੇ ਬੀ.ਐਸ.ਐਫ. ਨੇ ਸਾਂਝੀ ਮੁਹਿੰਮ ਦੌਰਾਨ ਅੱਜ ਭਾਰਤ-ਪਾਕਿਸਤਾਨ ਸਰਹੱਦ ਤੋਂ ਕਰੀਬ 2 ਕਿਲੋਗ੍ਰਾਮ ਵਜ਼ਨ ਦੇ 4 ਪੈਕਟ ਹੈਰੋਇਨ ਬਰਾਮਦ ਕੀਤੇ।

ਸੀਨੀਅਰ ਪੁਲਿਸ ਕਪਤਾਨ ਫਾਜ਼ਿਲਕਾ ਦੀਪਕ ਹਿਲੋਰੀ ਨੇ ਦੱਸਿਆ ਕਿ ਨਸ਼ਿਆਂ ਖਿਲਾਫ਼ ਚਲਾਈ ਗਈ ਮੁਹਿੰਮ ਤਹਿਤ ਅੱਜ ਸੀ.ਆਈ.ਏ. ਸਟਾਫ਼ ਫਾਜ਼ਿਲਕਾ ਨੂੰ ਗੁਪਤ ਸੂਚਨਾ ਮਿਲਣ 'ਤੇ ਭੁਪਿੰਦਰ ਸਿੰਘ ਉਪ ਕਪਤਾਨ ਪੁਲਿਸ (ਪੜਤਾਲ) ਫਾਜ਼ਿਲਕਾ ਦੀ ਅਗਵਾਈ ਵਾਲੀ ਟੀਮ ਅਤੇ ਬੀ.ਐਸ.ਐਫ. ਦੇ ਅਧਿਕਾਰੀਆਂ ਨੇ ਭਾਰਤ-ਪਾਕਿਸਤਾਨ ਸਰਹੱਦ 'ਤੇ ਸਾਂਝਾ ਸਰਚ ਆਪ੍ਰੇਸ਼ਨ ਚਲਾਇਆ। ਜਿਸ 'ਚ ਬੀ.ਐਸ.ਐਫ. ਦੀ 169 ਬਟਾਲੀਅਨ ਦੇ ਡਿਪਟੀ ਕਮਾਂਡੈਂਟ ਕਮਲਜੀਤ ਸਿੰਘ ਵੀ ਸ਼ਾਮਲ ਸਨ।

ਉਨ੍ਹਾਂ ਦੱਸਿਆ ਕਿ ਇਸ ਸਾਂਝੇ ਸਰਚ ਅਪ੍ਰੇਸ਼ਨ ਦੌਰਾਨ ਬੀ.ਓ.ਪੀ. ਜੀਜੀ-1 ਦੇ ਗੇਟ ਨੰਬਰ 243, ਬੀ.ਪੀ.ਨੰਬਰ 242/11 ਨੇੜੇ ਪਿੰਡ ਗੁਲਾਬਾ ਭੈਣੀ 'ਚ ਕੰਡਿਆਲੀਤਾਰ ਤੋਂ ਪਾਰ ਹੱਦ 'ਚ 4 ਪੈਕੇਟ ਹੈਰੋਇਨ (ਕੁਲ ਵਜ਼ਨ 2 ਕਿਲੋਗ੍ਰਾਮ ) ਬਰਾਮਦ ਕੀਤੇ ਗਏ। ਉਨ੍ਹਾਂ ਦੱਸਿਆ ਕਿ ਐਨ.ਡੀ.ਪੀ.ਐਸ. ਐਕਟ ਤਹਿਤ ਥਾਣਾ ਸਦਰ ਫਾਜ਼ਿਲਕਾ ਵਿਖੇ ਅਣਪਛਾਤੇ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ।