• Home
  • ਲੁਧਿਆਣਾ ਪੁਲੀਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ “ਆਪ “ਦੇ 4 ਵਿਧਾਇਕਾਂ ਨੂੰ ਹਿਰਾਸਤ’ ਚ ਲਿਆ -ਮੰਤਰੀ ਆਸ਼ੂ ਦਾ ਘਿਰਾਓ ਕਰਨ ਦੀ ਕੀਤੀ ਸੀ ਕੋਸ਼ਿਸ਼

ਲੁਧਿਆਣਾ ਪੁਲੀਸ ਵੱਲੋਂ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਸਮੇਤ “ਆਪ “ਦੇ 4 ਵਿਧਾਇਕਾਂ ਨੂੰ ਹਿਰਾਸਤ’ ਚ ਲਿਆ -ਮੰਤਰੀ ਆਸ਼ੂ ਦਾ ਘਿਰਾਓ ਕਰਨ ਦੀ ਕੀਤੀ ਸੀ ਕੋਸ਼ਿਸ਼

ਲੁਧਿਆਣਾ : ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਬਰਖਾਸਤਗੀ ਨੂੰ ਲੈ ਕੇ ਅੱਜ ਲੁਧਿਆਣਾ ਵਿਖੇ ਮੰਤਰੀ ਦੇ ਘਰ ਦਾ ਘਿਰਾਓ ਕਰਨ ਲਈ  ਪੁੱਜੇ ਆਮ ਆਦਮੀ ਪਾਰਟੀ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ,ਡਿਪਟੀ ਨੇਤਾ ਸਰਬਜੀਤ ਕੌਰ ਮਾਣੂਕੇ ਵਿਧਾਇਕ ਜਗਰਾਓਂ ,ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਵਿਧਾਇਕ ਕੁਲਤਾਰ ਸਿੰਘ ਸੰਧਵਾਂ  ਆਦਿ  ਨੂੰ ਲੁਧਿਆਣਾ ਦੀ ਪੁਲਿਸ ਨੇ ਗਿ੍ਰਫ਼ਤਾਰ ਕਰ ਲਿਆ ਹੈ । ਪਤਾ ਲੱਗਾ ਹੈ ਕਿ ਇਨ੍ਹਾਂ ਨੂੰ ਪੁਲਸ ਨੇ ਉਸ ਸਮੇ ਹਿਰਾਸਤ ਚ ਲਿਆ ,ਜਦੋਂ ਕੋਚਰ ਮਾਰਕੀਟ ਤੋਂ ਮਾਰਚ ਕਰਦੇ ਹੋਏ ਭਾਰਤ ਭੂਸ਼ਣ ਆਸ਼ੂ ਦੇ ਘਰ ਵੱਲ ਨੂੰ ਜਾ ਰਹੇ ਸਨ ।  ਲੁਧਿਆਣਾ ਪੁਲਸ ਨੇ ਇਨ੍ਹਾਂ ਸਾਰੇ ਆਗੂਆਂ ਨੂੰ ਲੁਧਿਆਣਾ ਦੇ ਥਾਣਾ ਡਿਵੀਜ਼ਨ ਨੰਬਰ 5 ਚ ਰੱਖਿਆ ਗਿਆ ਹੈ।  ਜਿੱਥੇ ਕਿ ਉਕਤ ਆਗੂਆਂ ਵੱਲੋਂ ਦਰੀ ਵਿਛਾ ਕੇ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜੀ ਜਾਰੀ ਹੈ ।