• Home
  • ਕੌਮੀ ਲੋਕ ਅਦਾਲਤ ‘ਚ ਦੀਵਾਨੀ ਤੇ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਦਾ ਨਿਪਟਾਰਾ –16 ਬੈਂਚਾਂ ਨੇ ਸੁਣਵਾਈ ਲਈ ਆਏ 2967 ਕੇਸਾਂ ‘ਚੋਂ 1813 ਦਾ ਦੋਹਾਂ ਧਿਰਾਂ ਦੀ ਸਹਿਮਤੀ ਰਾਹੀਂ ਕਰਵਾਇਆ ਨਿਪਟਾਰਾ

ਕੌਮੀ ਲੋਕ ਅਦਾਲਤ ‘ਚ ਦੀਵਾਨੀ ਤੇ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਦਾ ਨਿਪਟਾਰਾ –16 ਬੈਂਚਾਂ ਨੇ ਸੁਣਵਾਈ ਲਈ ਆਏ 2967 ਕੇਸਾਂ ‘ਚੋਂ 1813 ਦਾ ਦੋਹਾਂ ਧਿਰਾਂ ਦੀ ਸਹਿਮਤੀ ਰਾਹੀਂ ਕਰਵਾਇਆ ਨਿਪਟਾਰਾ

ਪਟਿਆਲਾ, 9 ਮਾਰਚ:   ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮੋਹਾਲੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਸ੍ਰੀ ਮਹੇਸ਼ ਗਰੋਵਰ ਦੀ ਅਗਵਾਈ ਅਤੇ ਜਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਪਟਿਆਲਾ ਸ਼੍ਰੀ ਰਜਿੰਦਰ ਅਗਰਵਾਲ ਦੀ ਪ੍ਰਧਾਨਗੀ ਹੇਠ ਅੱਜ ਇਥੇ ਸੈਸ਼ਨ ਡੀਵੀਜ਼ਨ, ਪਟਿਆਲਾ ਵਿਖੇ ਕੌਮੀ ਲੋਕ ਅਦਾਲਤ ਲਗਾਈ ਗਈ। ਇਸ ਦੌਰਾਨ ਗ਼ੈਰ ਰਾਜੀਨਾਮਾ ਯੋਗ ਫੌਜਦਾਰੀ ਕੇਸਾਂ ਨੂੰ ਛੱਡ ਕੇ ਹਰ ਤਰ੍ਹਾਂ ਦੇ ਦੀਵਾਨੀ ਅਤੇ ਮਾਲੀ ਕੇਸ ਲਏ ਗਏ। ਕੌਮੀ ਲੋਕ ਅਦਾਲਤ ਦੇ ਸੰਬੰਧ ਵਿਚ ਪਟਿਆਲਾ ਜ਼ਿਲ੍ਹੇ ਦੀਆਂ ਜੂਡੀਸ਼ੀਅਲ ਅਦਾਲਤਾਂ ਦੇ 16 ਬੈਂਚਾਂ, ਪਟਿਆਲਾ 'ਚ 12, ਰਾਜਪੁਰਾ 'ਚ 02, ਸਮਾਣਾ 'ਚ 01 ਤੇ ਨਾਭਾ 'ਚ 01 ਬੈਂਚ, ਦਾ ਗਠਨ ਕੀਤਾ ਗਿਆ। ਇਸ ਕੌਮੀ ਲੋਕ ਅਦਾਲਤ ਵਿਚ ਵਕੀਲ ਸਾਹਿਬਾਨ ਅਤੇ ਸਮਾਜ ਸੇਵਕ ਲੋਕ ਅਦਾਲਤਾਂ ਦੇ ਬੈਂਚਾਂ ਦੇ ਮੈਂਬਰ ਬਣੇ ਅਤੇ ਵੱਡੀ ਤਾਦਾਤ ਵਿੱਚ ਲੋਕਾਂ ਨੇ ਹਿੱਸਾ ਲਿਆ। ਇਸ ਲੋਕ ਅਦਾਲਤ ਵਿੱਚ 2967 ਕੇਸ ਸੁਣਵਾਈ ਲਈ ਰੱਖੇ ਗਏ ਜਿਨ੍ਹਾਂ 'ਚੋਂ 1813 ਕੇਸਾਂ ਦਾ ਨਿਪਟਾਰਾ ਦੋਹਾਂ ਧਿਰਾਂ ਦੀ ਆਪਸੀ ਸਹਿਮਤੀ ਰਾਹੀਂ ਕਰਵਾਇਆ ਗਿਆ ਜਿਸ 'ਚ  ਲੱਗਭਗ 263556131 ਰੁਪਏ ਦੇ ਅਵਾਰਡ ਪਾਸ ਕੀਤੇ ਗਏ। ਇਸ ਦੌਰਾਨ ਜ਼ਿਲ੍ਹਾ ਅਤੇ ਸੈਸਨ ਜੱਜ ਸ੍ਰੀ ਰਾਜਿੰਦਰ ਅਗਰਵਾਲ ਅਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਟਿਆਲਾ ਦੇ ਸਕੱਤਰ ਸ਼੍ਰੀ ਆਸ਼ੀਸ਼ ਕੁਮਾਰ ਬਾਂਸਲ ਨੇ ਪਟਿਆਲਾ ਕੋਰਟ ਵਿੱਚ ਗਠਿਤ ਹਰੇਕ ਬੈਂਚ ਦਾ ਦੌਰਾ ਕੀਤਾ ਤੇ ਇਸ ਲੋਕ ਅਦਾਲਤ ਵਿੱਚ ਪਾਰਟੀਆਂ, ਲੋਕਾਂ ਨੂੰ ਰਾਜੀਨਾਮੇ ਦੇ ਨਾਲ ਝਗੜੇ ਦਾ ਸਮਾਧਾਨ ਕਰਨ ਲਈ ਪ੍ਰੋਤਸਾਹਿਤ ਕੀਤਾ। ਸ੍ਰੀ ਅਗਰਵਾਲ ਨੇ ਦੱਸਿਆ ਕਿ ਲੋਕ ਅਦਾਲਤ ਰਾਹੀਂ ਨਿਪਟਾਏ ਗਏ ਝਗੜੇ ਦਾ ਫੈਸਲਾ ਅੰਤਿਮ ਹੁੰਦਾ ਹੈ ਅਤੇ ਇਸ ਫੈਸਲੇ ਵਿਰੁੱਧ ਕਿਸੇ ਵੀ ਅਦਾਲਤ ਵਿਚ ਅਪੀਲ ਦਾਇਰ ਨਹੀਂ ਹੁੰਦੀ ਕਿਉਂਕਿ ਇਹ ਫੈਸਲਾ ਆਪਸੀ ਰਜਾਮੰਦੀ ਨਾਲ ਕਰਾਇਆ ਜਾਂਦਾ ਹੈ, ਇਸ ਲਈ ਧਿਰਾਂ ਵਿਚਕਾਰ ਆਪਸੀ ਭਾਈਚਾਰਾ ਬਣਿਆ ਰਹਿੰਦਾ ਹੈ ਅਤੇ ਦੋਵੇਂ ਧਿਰਾਂ ਦੀ ਜਿੱਤ ਹੁੰਦੀ ਹੈ।ਇਸ ਮੌਕੇ ਸ੍ਰੀ ਅਸ਼ੀਸ਼ ਕੁਮਾਰ ਬਾਂਸਲ ਨੇ ਦੱਸਿਆ ਕਿ ਕਿ ਹਰ ਮਹੀਨੇ ਦੇ ਕੰਮ ਵਾਲੇ ਅਖੀਰਲੇ ਸ਼ਨੀਵਾਰ ਨੂੰ ਸਾਰੀਆਂ ਜੂਡੀਸ਼ੀਅਲ ਕੋਰਟਾਂ ਵਿਖੇਂ ਮਾਸਿਕ ਲੋਕ-ਅਦਾਲਤ ਲਗਾਈ ਜਾਂਦੀ ਹੈ ਜਿਸ ਵਿੱਚ ਗੰਭੀਰ ਅਪਰਾਧਿਕ ਕੇਸਾਂ ਨੂੰ ਛੱਡ ਕੇ, ਹਰ ਤਰ੍ਹਾਂ ਦੇ ਕੇਸ ਲਗਾਏ ਜਾਂਦੇ ਹਨ। ਇਸ ਸੰਬੰਧੀ ਹੋਰ ਜਾਣਕਾਰੀ ਲਈ, ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ website: www.pulsa.gov.in ਟੋਲ ਫਰੀ ਨੰਬਰ 1968 ਤੇ ਸੰਪਰਕ ਕੀਤਾ ਜਾ ਸਕਦਾ ਹੈ।