• Home
  • ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ

ਪਟਿਆਲਾ, 12 ਫਰਵਰੀ:ਵਿਜੀਲੈਂਸ ਬਿਊਰੋ, ਪਟਿਆਲਾ ਦੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਜਸਪ੍ਰੀਤ ਸਿੰਘ ਵੱਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ 'ਤੇ ਵਿਜੀਲੈਂਸ ਬਿਊਰੋ ਪਟਿਆਲਾ ਵੱਲੋਂ ਰਿਸ਼ਵਤ ਦੇ ਮਾਮਲੇ ਵਿੱਚ ਮਿੱਠੂ ਸਿੰਘ ਪਟਵਾਰੀ ਮਾਲ ਹਲਕਾ ਮੂਨਕ ਬੀ ਤਹਿਸੀਲ ਮੂਨਕ ਜ਼ਿਲ੍ਹਾ ਸੰਗਰੂਰ ਵਿਰੁੱਧ ਮੁਕੱਦਮਾ ਨੰਬਰ 2 ਮਿਤੀ 11/2/2019 ਅ/ਧ 7 ਪੀ.ਸੀ.ਐਕਟ 1988 ਅਮੇਡਮੈਂਟ 2018 ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ, ਪਟਿਆਲਾ ਵਿਖੇ ਦਰਜ ਕੀਤਾ ਗਿਆ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆ ਐਸ.ਐਸ.ਪੀ. ਵਿਜੀਲੈਂਸ ਬਿਊਰੋ ਸ੍ਰੀ ਜਸਪ੍ਰੀਤ ਸਿੰਘ ਨੇ ਦੱਸਿਆ ਕਿ ਮੁੱਦਈ ਮਨਦੀਪ ਸਿੰਘ ਪੁੱਤਰ ਸ੍ਰੀ ਰਣਜੀਤ ਸਿੰਘ ਵਾਸੀ ਵਾਰਡ ਨੰਬਰ 3, ਬਾਜ਼ੀਗਰ ਬਸਤੀ, ਟੋਹਾਣਾ ਰੋਡ ਮੂਨਕ ਤਹਿਸੀਲ ਮੂਨਕ ਜ਼ਿਲ੍ਹਾ ਸੰਗਰੂਰ ਦੇ ਪੁਰਾਣੇ ਰਿਕਾਰਡ ਮੁਤਾਬਕ ਨਵੇਂ ਰਿਕਾਰਡ ਵਿੱਚ ਇੱਕ ਕਿੱਲਾ ਨੰਬਰ 22//23 ਗਾਇਬ ਸੀ ਜਿਸ ਦੀ ਫ਼ਰਦ ਬਦਰ ਕਰਨ ਬਦਲੇ ਪਟਵਾਰੀ ਮਿੱਠੂ ਸਿੰਘ ਵੱਲੋਂ 30 ਹਜ਼ਾਰ ਰੁਪਏ ਦੀ ਮੰਗ ਕੀਤੀ ਗਈ ਸੀ ਜਿਸ ਦੀ ਪਹਿਲੀ ਕਿਸ਼ਤ 15 ਹਜ਼ਾਰ ਰੁਪਏ ਬਤੌਰ ਰਿਸ਼ਵਤ ਹਾਸਲ ਕਰਦੇ ਹੋਏ ਇੰਸਪੈਕਟਰ ਪ੍ਰਿਤਪਾਲ ਸਿੰਘ ਵਿਜੀਲੈਂਸ ਬਿਊਰੋ, ਪਟਿਆਲਾ ਨੇ ਸਮੇਤ ਵਿਜੀਲੈਂਸ ਟੀਮ ਤੇ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਦਫ਼ਤਰ ਤਹਿਸੀਲ ਕੰਪਲੈਕਸ ਨਜ਼ਦੀਕ ਫ਼ਰਦ ਕੇਂਦਰ ਮੂਨਕ ਤੋਂ ਦੋਸ਼ੀ ਉਕਤ ਨੂੰ ਰੰਗੇ ਹੱਥੀ ਗ੍ਰਿਫ਼ਤਾਰ ਕੀਤਾ ਹੈ।