• Home
  • ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਕਰਤਾਰਪੁਰ ਗਲਿਆਰੇ ਨੂੰ ਖੁਲ•ਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ 

ਮੁੱਖ ਮੰਤਰੀ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਜਨਮ ਦਿਵਸ ਮੌਕੇ ਕਰਤਾਰਪੁਰ ਗਲਿਆਰੇ ਨੂੰ ਖੁਲ•ਵਾਉਣ ਲਈ ਨਿੱਜੀ ਦਖਲ ਦੇਣ ਵਾਸਤੇ ਸੁਸ਼ਮਾ ਨੂੰ ਪੱਤਰ 

ਚੰਡੀਗੜ•,  (ਖ਼ਬਰ ਵਾਲੇ ਬਿਊਰੋ)-
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੋ ਜਨਮ ਦਿਵਸ ਮੌਕੇ ਕਰਤਾਰਪੁਰ ਦੇ ਇਤਿਹਾਸਕ ਗੁਰੂਦੁਆਰਾ ਸਾਹਿਬ ਦੇ ਦਰਸ਼ਨ ਕਰਨ ਲਈ ਸ਼ਰਧਾਲੂਆਂ ਨੂੰ ਸਮਰੱਥ ਬਨਾਉਣ ਵਾਸਤੇ ਪਾਕਿਸਤਾਨ ਸਰਕਾਰ ਕੋਲੋਂਂ ਲਾਂਘੇ ਦੀ ਮੰਗ ਕਰਨ ਵਾਸਤੇ ਵਿਦੇਸ਼ ਮਾਮਲਿਆਂ ਦੀ ਮੰਤਰੀ ਸੁਸ਼ਮਾ ਸਵਰਾਜ ਦੇ ਨਿੱਜੀ ਦਖਲ ਦੀ ਮੰਗ ਕੀਤੀ ਹੈ।
ਕੇਂਦਰੀ ਮੰਤਰੀ ਨੂੰ ਲਿਖੇ ਪੱਤਰ ਵਿੱਚ ਮੁੱਖ ਮੰਤਰੀ ਨੇ ਸੁਸ਼ਮਾ ਸਵਰਾਜ ਨੂੰ ਅਪੀਲ ਕੀਤੀ ਹੈ ਕਿ ਉਹ ਇਹ ਮਾਮਲਾ ਆਪਣੇ ਪਾਕਿਸਤਾਨ ਦੇ ਹਮਰੁਤਬਾ ਕੋਲ ਉਠਾਉਣ ਅਤੇ ਜਨਮ ਦਿਵਸ ਸਮਾਰੋਹਾਂ ਮੌਕੇ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰੇ ਨੂੰ ਖੁਲ•ਵਾਉਣ ਤਾਂ ਜੋ ਸ਼ਰਧਾਲੂ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਵਿੱਚ ਨਤਮਸਤਕ ਹੋ ਸਕੱਣ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਰਤਾਰਪੁਰ ਰਾਵੀ ਤੋਂ ਪਰਲੇ ਪਾਸੇ ਅੰਤਰਰਾਸ਼ਟਰੀ ਸਰਹੱਦ ਤੋਂ 4 ਕਿ.ਮੀ. ਦੂਰ ਗੁਰਦਾਸਪੁਰ ਜਿਲ•ੇ ਦੇ ਡੇਰਾ ਬਾਬਾ ਨਾਨਕ ਕੋਲ ਹੈ।
ਮੁੱਖ ਮੰਤਰੀ ਨੇ ਕਿਹਾ ਹੈ ਕਿ ਪਹਿਲੇ ਗੁਰੂ ਸ੍ਰੀ ਨਾਨਕ ਦੇਵ ਜੀ ਨੇ ਕਰਤਾਰਪੁਰ ਵਿਖੇ ਅੰਤਿਮ ਸਵਾਸ ਲਏ ਸਨ ਅਤੇ ਉਨ•ਾਂ ਦਾ 550ਵਾਂ ਜਨਮ ਦਿਵਸ ਨਵੰਬਰ 2019 ਵਿੱਚ ਹੈ। ਉਨ•ਾਂ ਕਿਹਾ ਕਿ ਸਿੱਖ ਭਾਈਚਾਰੇ ਦੀ ਕਰਤਾਰਪੁਰ ਵਿਖੇ ਗੁਰਦੁਆਰਾ ਸਾਹਿਬ ਤੱਕ ਪਹੁੰਚ ਯਕੀਨੀ ਬਣਾਏ ਜਾਣ ਦੀ ਇਕ ਇਤਿਹਾਸਕ ਮੰਗ ਰਹੀ ਹੈ। ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਨੇ ਇਸ ਸਬੰਧ ਵਿੱਚ ਭਾਰਤ ਸਰਕਾਰ ਨੂੰ ਵਾਰ-ਵਾਰ ਬੇਨਤੀ ਕਰਕੇ ਇਹ ਮਾਮਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਆਖਿਆ ਹੈ ਤਾਂ ਜੋ ਅੰਤਰਰਾਸ਼ਟਰੀ ਸਰਹੱਦ ਤੋਂ ਕਰਤਾਰਪੁਰ ਤੱਕ ਗਲਿਆਰਾ ਖੁਲ•ਵਾਇਆ ਜਾ ਸਕੇ।
ਕੈਪਟਨ ਅਮਰਿੰਦਰ ਸਿੰਘ ਨੇ ਅੱਗੇ ਕਿਹਾ ਕਿ ਇਹ ਮੰਗ ਲਮੇ ਸਮੇਂ ਤੋਂ ਚਲੀ ਆ ਰਹੀ ਮੰਗ ਦੇ ਸਬੰਧ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ 1 ਸਤੰਬਰ, 2004 ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਉਤਸਵ ਮੌਕੇ ਅੰਮ੍ਰਿਤਸਰ ਵਿਖੇ ਇਸ ਸਬੰਧੀ ਇਕ ਐਲਾਨ ਕੀਤਾ ਸੀ। ਉਨ•ਾਂ ਨੇ ਸਾਲ 2005 ਅਤੇ 2006 ਦੇ ਸੂਬੇ ਦੇ ਦੌਰੇ ਦੌਰਾਨ ਇਸੇ ਨੂੰ ਦੁਹਰਾਇਆ ਸੀ ਪਰ ਇਸ ਸਬੰਧੀ ਵਧੀਆ ਕੋਸ਼ਿਸਾਂ ਦੇ ਬਾਵਜੂਦ ਇਸ ਨੂੰ ਅਮਲੀ ਰੂਪ ਨਹੀਂ ਮਿਲਿਆ। ਉਨ•ਾਂ ਨੇ ਸ੍ਰੀਮਤੀ ਸੁਸ਼ਮਾ ਸਵਰਾਜ ਨੂੰ ਇਸ ਸਬੰਧ ਵਿੱਚ ਆਪਣੀਆਂ ਨਿੱਜੀ ਕੋਸ਼ਿਸਾਂ ਕਰਨ ਦੀ ਅਪੀਲ ਕੀਤੀ ਹੈ।