• Home
  • ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ? ਕਾਂਗਰਸ ਦੀ ਪੰਜਾਬ ਬਾਰੇ ਮੀਟਿੰਗ ਅੱਜ -ਪੜ੍ਹੋ ਕਿਹੜੇ ਹੋਰ ਉਮੀਦਵਾਰ ਕਿੱਥੋਂ ਚੋਣ ਲੜਨਗੇ ?

ਮਨਮੋਹਨ ਸਿੰਘ ਅੰਮ੍ਰਿਤਸਰ ਤੋਂ ? ਕਾਂਗਰਸ ਦੀ ਪੰਜਾਬ ਬਾਰੇ ਮੀਟਿੰਗ ਅੱਜ -ਪੜ੍ਹੋ ਕਿਹੜੇ ਹੋਰ ਉਮੀਦਵਾਰ ਕਿੱਥੋਂ ਚੋਣ ਲੜਨਗੇ ?

ਚੰਡੀਗੜ੍ਹ ;ਲੋਕ ਸਭਾ ਚੋਣਾਂ ਦੇ ਅੱਜ ਭਲਕ ਚੋਣ ਕਮਿਸ਼ਨ ਵੱਲੋਂ ਐਲਾਨ ਕੀਤੇ ਜਾਣ ਦੇ ਮੱਦੇਨਜ਼ਰ ਵੱਖ ਵੱਖ ਪਾਰਟੀਆਂ ਵੱਲੋਂ ਆਪੋ ਆਪਣੇ ਉਮੀਦਵਾਰਾਂ ਨੂੰ ਲੋਕ ਸਭਾ ਹਲਕਿਆਂ ਤੋਂ ਉਤਾਰਨ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ । ਕੁੱਲ ਹਿੰਦ ਕਾਂਗਰਸ ਵੱਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦੇ ਬਾਰੇ ਅੱਜ ਦਿੱਲੀ ਵਿਖੇ ਮੀਟਿੰਗ ਬੁਲਾਈ ਗਈ ਹੈ । ਮੀਟਿੰਗ ਵਿੱਚ ਕੈਪਟਨ ਅਮਰਿੰਦਰ ਸਿੰਘ ,ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਤੋਂ ਇਲਾਵਾ ਪੰਜਾਬ ਮਾਮਲਿਆਂ ਦੇ ਇੰਚਾਰਜ ਆਸ਼ਾ ਕੁਮਾਰੀ ਸ਼ਾਮਿਲ ਹੋਣਗੇ। ਭਾਵੇਂ ਕਿ 13 ਹਲਕਿਆਂ ਲਈ ਕਾਂਗਰਸ ਦੇ ਚਾਹਵਾਨ 180 ਉਮੀਦਵਾਰਾਂ ਨੇ ਆਪੋ ਆਪਣੇ ਦਾਅਵੇ ਪਿਛਲੇ ਦਿਨੀਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਦਫ਼ਤਰ ਵਿਖੇ ਰੱਖੇ ਸਨ । ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸਕਰੀਨਿੰਗ ਕਮੇਟੀ ਨੇ 20 ਨਾਵਾਂ ਨੂੰ ਸਲੈਕਟ ਕਰਕੇ ਅੱਜ ਉਨ੍ਹਾਂ ਤੇ ਚਰਚਾ ਕਰਨੀ ਹੈ ਤਾਂ ਕਿ 13 ਜੇਤੂ ਉਮੀਦਵਾਰਾਂ ਦੇ ਨਾਮ ਨੂੰ ਅੰਤਿਮ ਰੂਪ ਦਿੱਤਾ ਜਾਵੇ । ਇਹ ਵੀ ਪਤਾ ਲੱਗਾ ਹੈ ਕਿ ਪੰਜਾਬ ਚ ਅੱਧੀ ਦਰਜਨ ਦੇ ਕਰੀਬ ਉਮੀਦਵਾਰਾਂ ਦੇ ਨਾਵਾਂ ਨੂੰ ਹਰੀ ਝੰਡੀ ਦੇ ਦਿੱਤੀ ਗਈ ਹੈ । ਅਤੇ ਬਾਕੀ ਨਾਵਾਂ ਨੂੰ ਲੈ ਕੇ ਅੱਜ ਸਕ੍ਰੀਨਿੰਗ ਕਮੇਟੀ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜੇਗੀ ।

ਜਿਸ ਜਿਸ ਤੋਂ ਬਾਅਦ ਦੋ ਤਿੰਨ ਦਿਨ ਚ ਕੁੱਲ ਹਿੰਦ ਕਾਂਗਰਸ ਦੇ ਮੁੱਖ ਦਫਤਰ ਤੋਂ ਉਮੀਦਵਾਰਾਂ ਦੀ ਸੂਚੀ ਦਾ ਐਲਾਨ ਕੀਤਾ ਜਾਵੇਗਾ ।
ਕਾਂਗਰਸ ਦੇ ਅੰਦਰੂਨੀ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਅੱਧੀ ਦਰਜਨ ਦੇ ਕਰੀਬ ਉਮੀਦਵਾਰ ਜਿਨ੍ਹਾਂ ਦੇ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ ਉਨ੍ਹਾਂ ਚ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ,ਮਹਾਰਾਣੀ ਪ੍ਰਨੀਤ ਕੌਰ ਲੋਕ ਸਭਾ ਹਲਕਾ ਪਟਿਆਲਾ ਤੋਂ ,ਸੁਨੀਲ ਜਾਖੜ ਨੂੰ ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ,ਰਵਨੀਤ ਸਿੰਘ ਬਿੱਟੂ ਨੂੰ ਲੋਕ ਸਭਾ ਹਲਕਾ ਲੁਧਿਆਣਾ ਤੋਂ ,ਸ਼ੇਰ ਸਿੰਘ ਘੁਬਾਇਆ ਨੂੰ ਹਲਕਾ ਫਿਰੋਜ਼ਪੁਰ ਤੋਂ,ਸਾਬਕਾ ਆਈਏਐੱਸ ਅਧਿਕਾਰੀ ਅਮਰ ਸਿੰਘ ਨੂੰ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਦਿ ਨਾਵਾਂ ਦੇ ਸੂਚੀ ਚ ਸ਼ਾਮਿਲ ਹੋਣ ਦੇ ਚਰਚੇ ਹਨ ।