• Home
  • ਕਮਿਸ਼ਨ ਰਿਪੋਰਟ ਤੇ ਬਹਿਸ ਜਾਰੀ:- ਫੂਲਕਾ ਤੇ ਅਮਨ ਅਰੋੜਾ ਨੇ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਦੀ ਕੀਤੀ ਅਪੀਲ

ਕਮਿਸ਼ਨ ਰਿਪੋਰਟ ਤੇ ਬਹਿਸ ਜਾਰੀ:- ਫੂਲਕਾ ਤੇ ਅਮਨ ਅਰੋੜਾ ਨੇ ਸਰਕਾਰ ਨੂੰ ਸੀਬੀਆਈ ਤੋਂ ਜਾਂਚ ਵਾਪਸ ਲੈਣ ਦੀ ਕੀਤੀ ਅਪੀਲ

 ਚੰਡੀਗੜ੍ਹ ,(ਖਬਰ ਵਾਲੇ ਬਿਊਰੋ)-ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਐਚ ਐਸ ਫੂਲਕਾ ਅਤੇ ਵਿਧਾਇਕ ਅਮਨ ਅਰੋੜਾ  ਨੇ ਬਹਿਸ  ਚ ਭਾਗ ਲੈਂਦੇ ਹਨ ,ਬਰਗਾੜੀ ਬੇਅਦਬੀ ਕਾਂਡ ਅਤੇ ਕੋਟਕਪੂਰਾ ਗੋਲੀ ਕਾਂਡ ਬਾਰੇ ਵੱਖ ਵੱਖ ਸਰਕਾਰਾਂ ਵੱਲੋਂ ਬਣਾਏ ਗਏ ਕਮਿਸ਼ਨਾਂ ਤੇ ਟਿੱਪਣੀ ਕਰਦਿਆਂ ਕਿਹਾ ਕਿ ਬਹਿਬਲ ਕਲਾਂ ਗੋਲੀ ਕਾਂਡ ਚ ਅਜੇ ਤੱਕ ਇਹ ਨਹੀਂ ਸਰਕਾਰਾਂ ਪਤਾ ਲਗਾ ਸਕੀਆਂ ਕਿ ਕਿਸਦੇ ਹਥਿਆਰ ਨਾਲ ਗੋਲੀਆਂ ਚੱਲੀਆਂ ਸਨ, ਜਿਨ੍ਹਾਂ ਨਾਲ ਉਸ ਸਮੇਂ ਦੋ ਨੌਜਵਾਨਾਂ ਦੀ ਮੌਤ ਅਤੇ ਕਈ ਜ਼ਖਮੀ ਹੋਏ ਸਨ ।

ਇਸ ਸਮੇਂ ਦੋਵਾਂ ਆਗੂਆਂ ਨੇ ਆਪਣੇ ਵੱਖਰੇ ਵੱਖਰੇ ਭਾਸ਼ਨਾਂ ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਨੂੰ ਮਾਨਤਾ ਦਿੰਦਿਆਂ ਅਕਾਲੀ ਦਲ ਤੇ ਟਿੱਪਣੀ ਕਰਦਿਆਂ ਕਿਹਾ ਕਿ ਕਮਿਸ਼ਨ ਦਾ ਗਠਨ ਸੰਵਿਧਾਨਕ ਢੰਗ ਨਾਲ ਕੀਤਾ ਜਾਂਦਾ ਹੈ । ਕਮਿਸ਼ਨ ਵੱਲੋਂ ਕੀਤੀ ਪੜਤਾਲ ਪ੍ਰਵਾਨਿਤ ਹੁੰਦੀ ਹੈ ।

ਇਸ ਸਮੇਂ ਦੋਵਾਂ ਆਪ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਮੰਗ ਕੀਤੀ ਹੈ ਕਿ ਬਰਗਾੜੀ ਬੇਅਦਬੀ ਮਾਮਲਾ ਤੇ ਕੋਟਕਪੂਰਾ ਗੋਲੀ ਕਾਂਡ ਆਦਿ ਦੇ ਮਾਮਲੇ ਸੀਬੀਆਈ ਤੋਂ ਵਾਪਸ ਲਏ ਜਾਣ। ਉਨ੍ਹਾਂ ਕਿਹਾ ਕਿ ਕਮਿਸ਼ਨ ਦੀ ਰਿਪੋਰਟ ਦੇ ਆਧਾਰ ਤੇ ਦੋਸ਼ੀਆਂ ਵਿਰੁੱਧ ਮੁਕੱਦਮਾ ਦਰਜ ਕਰਕੇ ਇਨ੍ਹਾਂ ਨੂੰ ਸਜ਼ਾਵਾਂ ਦੇਣ ।