• Home
  • ਜੀ. ਜੀ. ਐਨ. ਖ਼ਾਲਸਾ ਕਾਲਿਜ’ਚ ਪਰਵਾਸੀ ਸਾਹਿਤ ਅਧਿਐਨ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਅੱਜ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਜੀ. ਜੀ. ਐਨ. ਖ਼ਾਲਸਾ ਕਾਲਿਜ’ਚ ਪਰਵਾਸੀ ਸਾਹਿਤ ਅਧਿਐਨ ਵੱਲੋਂ ਅੰਤਰਰਾਸ਼ਟਰੀ ਮਾਤ ਭਾਸ਼ਾ ਦਿਵਸ ਮੌਕੇ ਅੱਜ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਸ਼ੁਰੂ

ਲੁਧਿਆਣਾ: 21ਫਰਵਰੀਗੁਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ, ਲੁਧਿਆਣਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ “ਪਰਵਾਸੀ ਪੰਜਾਬੀ ਸਾਹਿਤ: ਗਲੋਬਲੀ ਪਰਿਪੇਖ” ਵਿਸ਼ੇ ‘ਤੇ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਸ਼ੁਭ ਆਰੰਭ,  ਪੰਜਾਬ ਭਵਨ ਸਰੀ, ਕੈਨੇਡਾ, ਸ਼ਾਸਤਰੀ ਇੰਡੋ-ਕੈਨੇਡੀਅਨ ਇੰਸਟੀਚਿਊਟ, ਇੰਡੋਜ਼ ਪੰਜਾਬੀ ਸਾਹਿਤ ਅਕੈਡਮੀ, ਆਸਟਰੇਲੀਆ, ਸਾਹਿਤ ਸੁਰ ਸੰਗਮ ਸਭਾ, ਇਟਲੀ ਅਤੇ ਪ੍ਰਾਈਮ ਏਸ਼ੀਆ ਮੀਡੀਆ, ਕੈਨੇਡਾ ਦੇ ਸਹਿਯੋਗ ਨਾਲ ਅੱਜ ਹੋਇਆ।ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਵਿੱਚ ਮੁੱਖ ਮਹਿਮਾਨ ਵਜੋਂ ਬੋਲਦਿਆਂ ਮੈਂਬਰ ਪਾਰਲੀਮੈਂਟ ਸ੍ਰ. ਰਵਨੀਤ ਸਿੰਘ ਬਿੱਟੂ  ਨੇ ਕਿਹਾ ਕਿ ਵਿਸ਼ਵ ‘ਚ ਮਾਂ ਬੋਲੀਆਂ ਬਚਾਉਣ ਬਾਰੇ ਲੋਕ ਚੇਤਨ ਹੋ ਰਹੇ ਹਨ ਪਰ ਪੰਜਾਬ ਵਿਚ ਪੰਜਾਬੀ ਪਰਿਵਾਰ ਅਵੇਸਲੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰ, ਵਪਾਰ, ਵਿਹਾਰ ਤੇ ਸਰਕਾਰ ਦੇ ਕੰਮ-ਕਾਜ ਵਿਚ ਪੰਜਾਬੀ ਵਰਤਣ ਨਾਲ ਲੋਕਾਂ ਦਾ ਆਤਮ ਬਲ ਉਸਰਿਆ ਹੈ। ਉਨ੍ਹਾਂ ਕਾਲਿਜ ਦੇ ਪਰਵਾਸੀ ਸਾਹਿੱਤ ਅਧਿਐਨ ਕੇਂਦਰ ਦੇ ਬੁਨਿਆਦੀ ਢਾਂਚੇ ਲਈ ਆਪਣੇ ਅਖਤਿਆਰੀ ਫੰਡ ‘ਚੋਂ 10 ਲੱਖ ਰੁਪਏ ਦੀ ਗਰਾਂਟ ਦਾ ਪੱਤਰ ਪ੍ਰਬੰਧਕ ਕਮੇਟੀ ਪ੍ਰਧਾਨ ਸ. ਗੁਰਸ਼ਰਨ ਸਿੰਘ ਨਰੂਲਾ, ਆਨਰੇਰੀ ਜਨਰਲ ਸਕੱਤਰ ਡਾ. ਸ. ਪ. ਸਿੰਘ ਤੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੂੰ ਸੌਂਪਿਆ।ਇਸ ਕਾਨਫ਼ਰੰਸ ਵਿੱਚ ਸ਼ਾਸਤਰੀ ਇੰਡੋ-ਕੈਨੇਡੀਅਨ ਇੰਸਟੀਚਿਊਟ ਦੇ ਵਾਈਸ- ਪ੍ਰੈਜੀਡੈਂਟ ਪ੍ਰੋ: ਜੋਹਨ ਰੀਡ, ਡਾ. ਪਰਾਚੀ ਕੌਲ, ਡਾਇਰੈਕਟਰ ਸ਼ਾਸਤਰੀ ਇੰਡੋ ਕੈਨੇਡੀਅਨ ਇੰਸਟੀਚਿਊਟ, ਦਿੱਲੀ, ਸ. ਸੁੱਖੀ ਬਾਠ, ਸੰਸਥਾਪਕ ਪੰਜਾਬ ਭਵਨ ਸਰੀ, ਕੈਨੇਡਾ, ਪੰਜਾਬ ਸਾਹਿਤ ਅਕੈਡਮੀ ਚੰਡੀਗੜ੍ਹ ਦੇ ਪ੍ਰਧਾਨ, ਡਾ. ਸਰਬਜੀਤ ਕੌਰ ਸੌਹਲ, ਪੰਜਾਬੀ ਅਕੈਡਮੀ ਦਿੱਲੀ ਦੇ ਸਕੱਤਰ ਸ. ਗੁਰਭੇਜ ਸਿੰਘ ਗੁਰਾਇਆ ਤੇ ਸ. ਅਮਨ ਖਟਕੜ, ਸੀ.ਈ.ਓ. ਪ੍ਰਾਈਮ ਏਸ਼ੀਆ ਮੀਡੀਆ, ਕੈਨੇਡਾ ਨੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ।ਗੁਜਰਾਂਵਾਲਾ ਖ਼ਾਲਸਾ ਐਜੂਕੇਸ਼ਨਲ ਕੌਂਸਲ ਦੇ ਪ੍ਰਧਾਨ ਸ: ਗੁਰਸ਼ਰਨ ਸਿੰਘ ਨਰੂਲਾ, ਆਨਰੇਰੀ ਜਨਰਲ ਸਕੱਤਰ ਤੇ ਸਾਬਕਾ ਵਾਈਸ ਚਾਂਸਲਰ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਡਾ.ਸ.ਪ.ਸਿੰਘ ਅਤੇ ਕਾਲਜ ਦੇ ਪ੍ਰਿੰਸੀਪਲ ਡਾ.ਅਰਵਿੰਦਰ ਸਿੰਘ ਨੇ ਇਸ ਕਾਨਫ਼ਰੰਸ ਵਿੱਚ ਪਹੁੰਚੀਆਂ ਸਖ਼ਸ਼ੀਅਤਾਂ ਨੂੰ ਸਵਾਗਤੀ ਸ਼ਬਦ ਕਹੇ। ਕਾਨਫ਼ਰੰਸ ਦਾ ਆਰੰਭ ਸ਼ਬਦ ਗਾਇਨ ਤੋਂ ਹੋਇਆ । ਇਸ ਤੋਂ ਬਾਅਦ ਇਸ ਕਾਨਫ਼ਰੰਸ ਵਿੱਚ ਵੱਖ-ਵੱਖ ਮੁਲਕਾਂ ਤੋਂ ਆਏ ਡੈਲੀਗੇਟਸ, ਪ੍ਰਬੁੱਧ ਸ਼ਖ਼ਸੀਅਤਾਂ, ਸਾਹਿਤਕਾਰਾਂ, ਅਧਿਆਪਕਾਂ ਅਤੇ ਵਿਿਦਆਰਥੀਆਂ ਵਲੋਂ ਪੁਲਵਾਮਾ ਵਿੱਚ ਵਾਪਰੇ ਦਰਦਨਾਕ ਹਾਦਸੇ ਵਿੱਚ ਸ਼ਹੀਦ ਹੋਏ ਜਵਾਨਾਂ ਨੂੰ ਨਤਮਸਤਕ ਹੁੰਦਿਆਂ ਸ਼ਰਧਾਂਜ਼ਲੀ ਭੇਟ ਕੀਤੀ ।ਡਾ.ਸ.ਪ.ਸਿੰਘ ਨੇ ਆਏ ਹੋਏ ਮਹਿਮਾਨਾਂ ਦਾ ਨਿੱਘੇ ਰੂਪ ਵਿੱਚ ਸੁਆਗਤ ਕਰਦਿਆਂ ਕਿਹਾ ਕਿ ਸਾਡੀ ਸੰਸਥਾ ਦਾ ਪਰਵਾਸੀ ਸਾਹਿਤ ਅਧਿਐਨ ਕੇਂਦਰ ਵੱਖ-ਵੱਖ ਸਹਿਯੋਗੀ ਸੰਸਥਾਵਾਂ ਨਾਲ ਮਿਲ ਕੇ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਦੇ ਪ੍ਰਚਾਰ ਤੇ ਪ੍ਰਸਾਰ ਕਰਨ ਵਿੱਚ ਸਾਰਥਕ ਯਤਨ ਕਰ ਰਿਹਾ ਹੈ । ਉਨ੍ਹਾਂ ਦੱਸਿਆ ਕਿ ਇਸ ਦੋ ਰੋਜ਼ਾ ਅੰਤਰਰਾਸ਼ਟਰੀ ਕਾਨਫ਼ਰੰਸ ਦਾ ਮਨੋਰਥ ਇਹੋ ਹੀ ਹੈ ਕਿ ਵਿਦੇਸ਼ਾਂ ਵਿੱਚ ਰਚੇ ਜਾ ਰਹੇ ਪਰਵਾਸੀ ਪੰਜਾਬੀ ਸਾਹਿਤ ਦੇ ਵੱਖ-ਵੱਖ ਸਰੋਕਾਰਾਂ ਨੂੰ ਨਵੇਂ ਪਰਿਪੇਖ ਵਿੱਚ ਸਮਝਣ ਦਾ ਯਤਨ ਕੀਤਾ ਜਾਵੇ ।  ਕਾਲਜ ਦੇ ਪ੍ਰਿੰਸੀਪਲ ਡਾ. ਅਰਵਿੰਦਰ ਸਿੰਘ ਨੇ ਇਸ ਕਾਨਫਰੰਸ ਸਬੰਧੀ ਜਾਣ-ਪਛਾਣ ਕਰਵਾਉਂਦਿਆਂ ਕਿਹਾ ਕਿ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀ ਸਥਾਪਨਾ 2011 ਵਿੱਚ ਹੋਈ । ਹੁਣ ਤੱਕ ਇਹ ਅਧਿਐਨ ਕੇਂਦਰ ਦਰਜਨ ਦੇ ਕਰੀਬ ਰਾਸ਼ਟਰੀ/ਅੰਤਰਰਾਸ਼ਟਰੀ ਪੱਧਰ ਦੀਆਂ ਕਾਨਫਰੰਸਾਂ, ਸੈਮੀਨਾਰ, ਗੋਸ਼ਟੀਆਂ ਤੇ ਪਰਵਾਸੀ ਪੰਜਾਬੀ ਲੇਖਕਾਂ ਦੀਆਂ ਪੁਸਤਕਾਂ ਦਾ ਲੋਕ ਅਰਪਣ ਸਮਾਗਮ ਸਫ਼ਲਤਾਪੂਰਵਕ ਆਯੋਜਨ ਕਰ ਚੁੱਕਾ ਹੈ ।ਇਸ ਕਾਨਫ਼ਰੰਸ ਦੇ ਉਦਘਾਟਨੀ ਭਾਸ਼ਣ ਵਿੱਚ ਪ੍ਰੋ: ਗੁਰਭਜਨ ਸਿੰਘ ਗਿੱਲ, ਸਾਬਕਾ ਪ੍ਰਧਾਨ, ਪੰਜਾਬੀ ਸਾਹਿਤ ਅਕੈਡਮੀ, ਲੁਧਿਆਣਾ ਨੇ ਕਿਹਾ ਕਿ ਵਿਦੇਸ਼ਾਂ ਵਿਚ ਸਾਹਿੱਤ ਸਿਰਜਣ 100 ਸਾਲ ਪਹਿਲਾਂ ਗਦਰੀ ਬਾਬਿਆਂ ਨੇ ਗਦਰ ਗੂੰਜਾਂ ਰਾਹੀਂ ਆਰੰਭੀ॥ਉਥੋਂ ਦੇ ਪੰਜਾਬੀ ਲੇਖਕਾਂ ਦੀ ਸਿਰਜਣ ਨੂੰ ਚਿੰਤਨ ਦਾ ਵਿਸ਼ਾ ਬਣਾਉਣਾ ਸਮੇਂ ਦੀ ਲੋੜ ਹੈ ਪਰ ਨਾਲ ਹੀ ਇਸ ਦੇ ਸਮਾਜਿਕ ਪ੍ਰਭਾਵ ਦਾ ਮੁੱਲਾਂਕਣ ਵੀ ਸਮਾਜ ਸ਼ਾਸਤਰੀਆਂ, ਅਰਥ ਸ਼ਾਸਤਰੀਆਂ ਤੇ ਰਾਜਨੀਤੀ ਸ਼ਾਸਤਰੀਆਂ ਨੂੰ ਕਰਨਾ ਚਾਹੀਦਾ ਹੈ। ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਆਏ ਡਾ. ਰਾਣਾ ਨਈਅਰ ਨੇ ਆਪਣੇ ਕੁੰਜੀਵਤ ਭਾਸ਼ਣ ਵਿੱਚ ਕਿਹਾ ਕਿ ਇਸ ਸੰਸਥਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਆਰੰਭੇ ਗਏ ਅਜਿਹੇ ਸਾਰਥਕ ਯਤਨਾਂ ਰਾਹੀਂ ਦੋਹਾਂ ਧਰਾਤਲਾਂ ‘ਤੇ ਰਚੇ ਜਾ ਰਹੇ ਪੰਜਾਬੀ ਸਾਹਿਤ ਦੇ ਵਿਿਭੰਨ ਸਰੋਕਾਰਾਂ ਤੋਂ ਵਾਕਿਫ਼ ਹੋ ਸਕਾਂਗੇ । ਸ਼ਾਸਤਰੀ ਇੰਡੋ ਕੈਨੇਡੀਅਨ ਇੰਸਟੀਚਿਊਟ ਦੇ ਵਾਈਸ ਪ੍ਰੈਜੀਡੈਂਟ ਪ੍ਰੋ: ਜੋਹਨ ਰੀਡ ਨੇ ਕਾਲਜ ਦੇ ਅਜਿਹੇ ਸਾਹਿਤਕ ਯਤਨਾਂ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਅਜਿਹੇ ਸਾਹਿਤਕ ਯਤਨ ਭਵਿੱਖ ਵਿੱਚ ਸਿਹਤਮੰਦ ਸੰਵਾਦ ਉਸਾਰਨ ਦਾ ਯਤਨ ਕਰਨਗੇ । ਡਾ.ਪਰਾਚੀ ਕੌਲ ਨੇ ਇਸ ਸੰਸਥਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਦੀ ਸ਼ਲਾਘਾ ਕੀਤੀ । ਸ. ਸੁੱਖੀ ਬਾਠ ਨੇ ਕਿਹਾ ਕਿ ਪਰਵਾਸੀ ਅਧਿਐਨ ਕੇਂਦਰ ਅਤੇ ਪੰਜਾਬ ਭਵਨ ਸਰੀ ਨਿਰੰਤਰ ਪੰਜਾਬੀ ਭਾਸ਼ਾ, ਸਾਹਿਤ ਤੇ ਸਭਿਆਚਾਰ ਨੂੰ ਪ੍ਰਫੂਲਿਤ ਕਰਨ ਲਈ ਪ੍ਰਤੀਬੱਧ ਹਨ ਅਤੇ ਭਵਿੱਖ ਵਿੱਚ ਵੀ ਦੋਵੇਂ ਸੰਸਥਾਵਾਂ ਵਲੋਂ ਅਜਿਹੀਆਂ ਸਰਗਰਮੀਆਂ ਉਲੀਕੀਆਂ ਜਾਣਗੀਆਂ । ਡਾ.ਸਰਬਜੀਤ ਕੌਰ ਸੋਹਲ, ਪ੍ਰਧਾਨ, ਪੰਜਾਬ ਸਾਹਿਤ ਐਕਡਮੀ ਨੇ ਕਿਹਾ ਕਿ ਇਸ ਸੰਸਥਾ ਦੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਨੇ ਆਪਣੇ ਯਤਨਾਂ ਸਦਕਾ ਬੜਾ ਹੀ ਬੇਹਤਰੀਨ ਮੰਚ ਤਿਆਰ ਕੀਤਾ ਹੈ ।  ਪੰਜਾਬੀ ਅਕਾਡਮੀ ਦਿੱਲੀ ਦੇ ਸਕੱਤਰ ਸ. ਗੁਰਭੇਜ ਗੁਰਾਇਆ ਨੇ ਇਸ ਸੰਸਥਾ ਨੂੰ ਵਧਾਈ ਦੇਂਦਿਆਂ ਕਿਹਾ ਕਿ ਅਜਿਹੇ ਸਾਹਿਤਕ ਉਪਰਾਲੇ ਭਵਿੱਖ ਵਿੱਚ ਵਧੇਰੇ ਲਾਹੇਵੰਦ ਸਾਬਿਤ ਹੋਣਗੇ ।ਇਸ ਕਾਨਫ਼ਰੰਸ ਦੇ ਅੰਤ ਵਿੱਚ ਸ਼ਾਮਿਲ ਹੋਈਆਂ ਪ੍ਰਬੰਧ ਸ਼ਖ਼ਸ਼ੀਅਤਾਂ ਨੂੰ ਸਨਮਾਨ ਚਿੰਨ੍ਹ ਅਤੇ ਪਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪ੍ਰਕਾਸ਼ਿਤ ਹੋਈਆਂ ਪੁਸਤਕਾਂ ਦੇ ਸੈੱਟ ਭੇਂਟ ਕੀਤੇ ਗਏ । ਪ੍ਰੋ: ਸਰਬਜੀਤ ਸਿੰਘ, ਮੁੱਖੀ, ਪੰਜਾਬੀ ਵਿਭਾਗ ਨੇ ਇਸ ਕਾਨਫ਼ਰੰਸ ਵਿੱਚ ਪਹੁੰਚੀਆਂ ਨਾਮਵਰ ਸਖ਼ਸ਼ੀਅਤਾਂ, ਵੱਖ-ਵੱਖ ਮੁਲਕਾਂ ਤੋਂ ਪਹੁੰਚੇ ਸਾਹਿਤਕਾਰਾਂ, ਅਧਿਆਪਕਾਂ ਤੇ ਵਿਿਦਆਰਥੀਆਂ ਦਾ ਧੰਨਵਾਦ ਕੀਤਾ । ਇਸ ਕਾਨਫ਼ਰੰਸ ਵਿਚ ਉਘੇ ਲੇਖਕ ਪ੍ਰਿੰਸੀਪਲ ਸਰਵਣ ਸਿੰਘ, ਜਰਨੈਲ ਸਿੰਘ ਸੇਖਾ, ਮੋਹਨ ਗਿੱਲ, ਸੁਰਿੰਦਰ ਮੀਤ, ਚਮਕੌਰ ਸਿੰਘ ਸੇਖੋਂ , ਸਤਿੰਦਰਪਾਲ ਸਿੰਘ ਸਿੱਧਵਾਂ, ਪ੍ਰਿਤਪਾਲ ਸਿੰਘ ਗਰੇਵਾਲ, ਅੰਮ੍ਰਿਤਪਾਲ ਸਿੰਘ ਗਰੇਵਾਲ ਤੋਂ ਇਲਾਵਾ ਕਾਲਜ ਪ੍ਰਬੰਧਕ ਕਮੇਟੀ ਮੈਂਬਰ ਸ.ਕੁਲਜੀਤ ਸਿੰਘ, ਸ. ਭਗਵੰਤ ਸਿੰਘ, ਸ. ਹਰਦੀਪ ਸਿੰਘ ਕੌਂਸਲ ਅਹੁੱਦੇਦਾਰ ਸ਼ਾਮਲ ਹੋਏ । ਜੀ.ਜੀ.ਐਨ.ਆਈ.ਐਮ.ਟੀ. ਅਤੇ ਜੀ.ਜੀ.ਐਨ.ਆਈ.ਵੀ.ਐਸ. ਦੇ ਡਾਇਰੈਕਟਰ ਪ੍ਰੋ: ਮਨਜੀਤ ਸਿੰਘ ਛਾਬੜਾ ਅਤੇ ਜੀ.ਜੀ.ਐਨ.ਆਈ.ਐਮ.ਟੀ. ਸੰਸਥਾ ਦੇ ਪ੍ਰਿੰਸੀਪਲ ਡਾ. ਹਰਦੀਪ ਸਿੰਘ ਵੀ ਹਾਜ਼ਰ ਰਹੇ । ਕਾਲਜ ਦੇ ਵੱਖ-ਵੱਖ ਵਿਭਾਗਾਂ ਦੇ ਅਧਿਆਪਕ ਸਾਹਿਬਾਨ ਅਤੇ ਵਿਿਦਆਰਥੀ ਇਸ ਕਾਨਫ਼ਰੰਸ ਵਿੱਚ ਮੌਜੂਦ ਰਹੇ ।ਡਾ. ਤੇਜਿੰਦਰ ਕੌਰ ਤੇ ਡਾ. ਮੁਨੀਸ਼ ਕੁਮਾਰ ਨੇ ਇਸ ਕਾਨਫ਼ਰੰਸ ਦਾ ਮੰਚ ਸੰਚਾਲਨ ਬਾਖੁਬੀ ਕੀਤਾ । ਉਦਘਾਟਨੀ ਸਮਾਰੋਹ ਤੋਂ ਬਾਅਦ ਇਸ ਕਾਨਫ਼ਰੰਸ ਦੇ ਅਕਾਦਮੀ ਸੈਸ਼ਨ ਸ਼ੁਰੂ ਹੋਏ । ਜਿਨ੍ਹਾਂ ਦੀ ਪ੍ਰਧਾਨਗੀ ਡਾ. ਹਰਚੰਦ ਸਿੰਘ ਬੇਦੀ, ਗੁਰੂ ਨਾਨਕ ਦੇਵ ਯੂਨੀਵਰਸਿਟੀ, ਅੰਮ੍ਰਿਤਸਰ ਅਤੇ ਡਾ. ਸਰਬਜੀਤ ਸਿੰਘ, ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਨੇ ਕੀਤੀ । ਇਨ੍ਹਾਂ ਵੱਖੋ-ਵੱਖ ਸੈਸ਼ਨਾਂ ਵਿੱਚ ਵੱਖ-ਵੱਖ ਯੂਨੀਵਰਸਿਟੀਆਂ ਤੋਂ ਆਏ ਵਿਦਵਾਨ ਚਿੰਤਕਾਂ ਤੇ ਖੋਜਾਰਥੀਆਂ ਨੇੇ ਖੋਜ-ਪੱਤਰ ਪ੍ਰਸਤੁਤ ਕੀਤੇ