• Home
  • ਰੇਲ ਗੱਡੀਆਂ ਦੇ ਰੂਟ ਬਦਲੇ

ਰੇਲ ਗੱਡੀਆਂ ਦੇ ਰੂਟ ਬਦਲੇ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਹੁਸ਼ਿਆਰਪੁਰ ਜ਼ਿਲੇ ਦੇ ਭੰਗਲਾ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਜੰਮੂ ਦੇ ਪਾਸੋਂ ਆਉਣ ਵਾਲੀਆਂ ਟ੍ਰੇਨਾਂ ਨੂੰ ਬਦਲ ਦਿੱਤਾ ਗਿਆ।
ਪਠਾਨਕੋਟ ਤੋਂ ਅੰਮ੍ਰਿਤਸਰ ਲਈ ਲਈ ਜਾਣ ਵਾਲੀਆਂ ਜਿਨਾਂ ਰੇਲਗੱਡੀਆਂ ਦੇ ਰੂਟ ਬਦਲੇ ਗਏ ਉਨਾਂ ਵਿਚ ਮਾਲਵਾ ਐਕਸਪ੍ਰੈਸ ਅਤੇ ਅਹਿਮਦਾਬਾਦ ਐਕਸਪ੍ਰੈਸ ਸ਼ਾਮਲ ਹਨ। ਦਸਿਆ ਜਾ ਰਿਹਾ ਹੈ ਕਿ ਕਿਸਾਨਾਂ ਪਹਿਲਾਂ ਇਕ ਰੇਲ ਗੱਡੀ ਨੂੰ ਰੋਕ ਲਿਆ ਸੀ ਜਿਸ ਕਾਰਨ ਪ੍ਰਸ਼ਾਸਨ ਕੋਈ ਰਿਸਕ ਨਹੀਂ ਲੈਣਾ ਚਾਹੁੰਦਾ ਸੀ।