• Home
  • ਜਥੇਦਾਰ ਸੁਖਦੇਵ ਸਿੰਘ ਭੌਰ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਦਾ ਮੁਕੱਦਮਾ ਦਰਜ -ਬੰਗਾ ਪੁਲਿਸ ਵੱਲੋਂ ਗ੍ਰਿਫਤਾਰ

ਜਥੇਦਾਰ ਸੁਖਦੇਵ ਸਿੰਘ ਭੌਰ ਖਿਲਾਫ ਧਾਰਮਿਕ ਭਾਵਨਾ ਭੜਕਾਉਣ ਦਾ ਮੁਕੱਦਮਾ ਦਰਜ -ਬੰਗਾ ਪੁਲਿਸ ਵੱਲੋਂ ਗ੍ਰਿਫਤਾਰ

ਚੰਡੀਗੜ੍ਹ (ਖਬਰ ਵਾਲੇ ਬਿਊਰੋ) ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਵਿਰੁੱਧ  ਨਵਾਂ ਸ਼ਹਿਰ ਅਧੀਨ ਪੈਂਦੇ ਥਾਣਾ ਬੰਗਾ ਚ ਪੁਲਿਸ ਨੇ ਮੁਕੱਦਮਾ ਨੰਬਰ 69 ਭਾਰਤੀ ਦੰਡਾਵਲੀ ਦੀ ਧਾਰਾ 295 A 66 IT ਤਹਿਤ ਦਰਜ ਕਰਕੇ ਉਸ ਨੂੰ ਗ੍ਰਿਫਤਾਰ ਕੀਤੇ ਜਾਣ ਦੀ ਸੂਚਨਾ ਹੈ ।
ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਜਥੇਦਾਰ ਭੌਰ ਵੱਲੋਂ ਕੋਈ ਵੀਡੀਓ ਸੋਸ਼ਲ ਮੀਡੀਆ ਤੇ ਬਣਾ ਕੇ ਅਪਲੋਡ ਕੀਤੀ ਗਈ ਸੀ । ਜਿਸ ਕਾਰਨ ਉਸ ਵਿਰੁੱਧ ਧਾਰਮਿਕ ਭਾਵਨਾ ਭਾਵਨਾਵਾਂ ਨੂੰ ਭੜਕਾਉਣ ਦਾ ਮੁਕੱਦਮਾ ਦਰਜ ਹੋਇਆ ਹੈ ।