• Home
  • ਚੰਡੀਗੜ ਨੂੰ ਸੰਪੂਰਨ ਕੇਂਦਰੀ ਸ਼ਾਸਤ ਪ੍ਰਦੇਸ਼ ਦਾ ਦਰਜਾ ਦੇਣ ਵਾਲਾ ਨੋਟੀਫਿਕੇਸ਼ਨ ਮਨਜ਼ੂਰ ਨਹੀਂ : ਕੈਪਟਨ

ਚੰਡੀਗੜ ਨੂੰ ਸੰਪੂਰਨ ਕੇਂਦਰੀ ਸ਼ਾਸਤ ਪ੍ਰਦੇਸ਼ ਦਾ ਦਰਜਾ ਦੇਣ ਵਾਲਾ ਨੋਟੀਫਿਕੇਸ਼ਨ ਮਨਜ਼ੂਰ ਨਹੀਂ : ਕੈਪਟਨ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਤੇ ਹਰਿਆਣਾ ਦੀ ਸਾਂਝੀ ਰਾਜਧਾਨੀ ਚੰਡੀਗੜ ਨੂੰ ਸੰਪੂਰਨ ਕੇਂਦਰੀ ਸ਼ਾਸਤ ਪ੍ਰਦੇਸ਼ ਦਾ ਕੇਂਦਰ ਵਲੋਂ ਦਰਜਾ ਦੇਣ ਵਾਲਾ ਨੋਟੀਫਿਕੇਸ਼ਨ ਪੰਜਾਬ ਮਨਜ਼ੂਰ ਨਹੀਂ ਕਰੇਗਾ। ਇਹ ਵਿਚਾਰ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਗਟਾਏ ਤੇ ਕਿਹਾ ਕਿ ਅਸੀਂ ਕੇਂਦਰ 'ਤੇ ਦਬਾਅ ਬਣਾਵਾਂਗੇ ਕਿ ਪੰਜਾਬ ਤੇ ਹਰਿਆਣਾ ਵਿਚਕਾਰ 60:40 ਵਾਲਾ ਅਨੁਪਾਤ ਹੀ ਜਾਰੀ ਰੱਖਿਆ ਜਾਵੇ। ਉਨਾਂ ਕਿਹਾ ਕਿ ਉਹ ਇਸ ਸਬੰਧੀ 4 ਅਕਤੂਬਰ ਨੂੰ ਪ੍ਰਧਾਨ ਮੰਤਰੀ ਨਾਲ ਗੱਲਬਾਤ ਕਰਨਗੇ ਤੇ ਪੰਜਾਬ ਦਾ ਪੱਖ ਸਾਹਮਣੇ ਰੱਖਣਗੇ।
ਦੂਜੇ ਪਾਸੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਵੀ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਚੰਡੀਗੜ ਸਬੰਧੀ ਜਾਰੀ ਕੀਤਾ ਗਿਆ ਤਾਜ਼ਾ ਨੋਟੀਫਿਕੇਸ਼ਨ ਵਾਪਸ ਲਿਆ ਜਾਵੇ ਤੇ ਪੰਜਾਬ ਦਾ ਪੱਖ ਸੁਣਿਆ ਜਾਵੇ।
ਇਸ ਤੋਂ ਪਹਿਲਾਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਇਸ ਨੋਟੀਫਿਕੇਸ਼ਨ ਨੂੰ ਗ਼ਲਤ ਕਰਾਰ ਦੇ ਚੁੱਕੇ ਹਨ।