• Home
  • ਅਧਿਆਪਕਾਂ ਦੇ ਧਰਨੇ ‘ਚ ਪਹੁੰਚੇ ਸੁਖਪਾਲ ਸਿੰਘ ਖਹਿਰਾ

ਅਧਿਆਪਕਾਂ ਦੇ ਧਰਨੇ ‘ਚ ਪਹੁੰਚੇ ਸੁਖਪਾਲ ਸਿੰਘ ਖਹਿਰਾ

ਪਟਿਆਲਾ: ਪੰਜਾਬ ਕੈਬਨਿਟ ਵਲੋਂ ਲਏ ਫੈਸਲੇ ਤੋਂ ਬਾਅਦ ਪਿਛਲੇ ਕਈ ਦਿਨਾਂ ਤੋਂ ਆਪਣੀਆਂ ਮੰਗਾਂ ਸਬੰਧੀ ਪਟਿਆਲਾ 'ਚ ਸਾਂਝਾ ਅਧਿਆਪਕ ਮੋਰਚਾ ਵੱਲੋਂ ਲਾਇਆ ਧਰਨਾ ਜਾਰੀ ਹੈ।। ਇਨਾਂ ਅਧਿਆਪਕਾਂ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਸਰਕਾਰ ਤਨਖ਼ਾਹ 'ਚ ਕਟੌਤੀ ਦੇ ਫ਼ੈਸਲੇ ਨੂੰ ਵਾਪਸ ਲਵੇ। ਅੱਜ ਇਹਨਾਂ ਅਧਿਆਪਕਾਂ ਨੂੰ ਸਮਰਥਨ ਦੇਣ ਲਈ ਸੁਖਪਾਲ ਸਿੰਘ ਖਹਿਰਾ ਪਟਿਆਲਾ ਵਿਖੇ ਅਧਿਆਪਕਾਂ ਦੇ ਧਰਨੇ 'ਚ ਪੁੱਜੇ ਜਿਥੇ ਉਨਾਂ ਅਧਿਆਪਕਾਂ ।ਦੀਆਂ ਮੰਗਾਂ ਦਾ ਸਮਰਥਨ ਕਰਦਿਆਂ ਸਰਕਾਰ ਨੂੰ ਉਨਾਂ ਦੀਆਂ ਮੰਗਾਂ ਮੰਨਣ ਦੀ ਅਪੀਲ ਕੀਤੀ।
ਦਸ ਦਈਏ ਕਿ ਪਿਛਲੇ ਮਹੀਨੇ ਪੰਜਾਬ ਸਰਕਾਰ ਦੀ ਕੈਬਨਿਟ ਨੇ ਅਧਿਆਪਕਾਂ ਨੂੰ ਰੈਗੂਲਰ ਕਰਨ ਦਾ ਫੈਸਲਾ ਲਿਆ ਸੀ ਤੇ ਨਾਲ ਹੀ ਇਹ ਵੀ ਕਿਹਾ ਸੀ ਕਿ ਉਹ ਅਗਲੇ ਤਿੰਨ ਸਾਲ ਲਈ 15000 ਰੁਪਏ ਮਹੀਨਾ ਤਨਖਾਹ 'ਤੇ ਕੰਮ ਕਰਨਗੇ। ਸਰਕਾਰ ਦੇ ਇਸ ਫੈਸਲੇ ਤੋਂ ਭੜਕੇ ਅਧਿਆਪਕਾਂ ਨੇ ਪਟਿਆਲਾ ਵਿਖੇ ਪੱਕਾ ਧਰਨਾ ਸ਼ੁਰੂ ਕਰ ਦਿੱਤਾ ਸੀ।