• Home
  • ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਹੋਣ ਵਾਲੀ ਫੌਜ ਭਰਤੀ ਰੈਲੀ ਰੱਦ

ਢੋਲੇਵਾਲ ਮਿਲਟਰੀ ਕੰਪਲੈਕਸ ਵਿਖੇ ਹੋਣ ਵਾਲੀ ਫੌਜ ਭਰਤੀ ਰੈਲੀ ਰੱਦ

ਲੁਧਿਆਣਾ, 7 ਮਾਰਚ -ਜ਼ਿਲ•ਾ ਲੁਧਿਆਣਾ, ਮੋਗਾ, ਰੂਪਨਗਰ ਅਤੇ ਅਜੀਤਗੜ• (ਮੋਹਾਲੀ) ਦੇ ਨੌਜਵਾਨਾਂ ਨੂੰ ਫੌਜ ਵਿੱਚ ਭਰਤੀ ਕਰਨ ਲਈ ਫੌਜ ਭਰਤੀ ਦਫ਼ਤਰ, ਢੋਲੇਵਾਲ ਕੰਪਲੈਕਸ, ਲੁਧਿਆਣਾ ਵੱਲੋਂ 10 ਮਾਰਚ ਤੋਂ 18 ਮਾਰਚ, 2019 ਤੱਕ ਜੋ ਭਰਤੀ ਰੈਲੀ ਕੀਤੀ ਜਾਣੀ ਸੀ, ਉਹ ਅਣਮਿੱਥੇ ਸਮੇਂ ਲਈ ਰੱਦ ਕਰ ਦਿੱਤੀ ਗਈ ਹੈ। 
ਡਾਇਰੈਕਟਰ ਰਿਕਰੂਟਿੰਗ ਕਰਨਲ ਸ੍ਰੀ ਵਿਸ਼ਾਲ ਦੂਬੇ ਨੇ ਦੱਸਿਆ ਕਿ ਭਰਤੀ ਰੈਲੀ ਸੰਬੰਧੀ ਨਵੀਂਆਂ ਮਿਤੀਆਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ। ਇਸ ਸੰਬੰਧੀ ਵਧੇਰੇ ਜਾਣਕਾਰੀ ਲੈਣ ਲਈ 0161-2412123 'ਤੇ ਸੰਪਰਕ ਕੀਤਾ ਜਾ ਸਕਦਾ ਹੈ।