• Home
  • ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਇਨ੍ਹਾਂ ਉਮੀਦਵਾਰਾਂ ਦਾ ਕਰ ਸਕਦੀ ਐਲਾਨ ? ਅਮਿਤ ਸ਼ਾਹ ਦੀ ਮੀਟਿੰਗ ਜਾਰੀ

ਭਾਜਪਾ ਅੰਮ੍ਰਿਤਸਰ, ਗੁਰਦਾਸਪੁਰ ਤੇ ਹੁਸ਼ਿਆਰਪੁਰ ਤੋਂ ਇਨ੍ਹਾਂ ਉਮੀਦਵਾਰਾਂ ਦਾ ਕਰ ਸਕਦੀ ਐਲਾਨ ? ਅਮਿਤ ਸ਼ਾਹ ਦੀ ਮੀਟਿੰਗ ਜਾਰੀ

ਨਵੀਂ ਦਿੱਲੀ :- ਭਾਰਤੀ ਜਨਤਾ ਪਾਰਟੀ ਵੱਲੋਂ ਪੰਜਾਬ ਦੀਆਂ ਤਿੰਨ ਲੋਕ ਸਭਾ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ ਅੱਜ ਦੀ ਮੀਟਿੰਗ ਚ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ ।

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਵਿਖੇ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ਹੇਠ ਚੱਲ ਰਹੀ ਮੀਟਿੰਗ ਚ ਪੰਜਾਬ ਦੀਆਂ ਤਿੰਨ ਸੀਟਾਂ ਬਾਰੇ ਚਰਚਾ ਹੋ ਰਹੀ ਹੈ ਲ। ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਅੰਮ੍ਰਿਤਸਰ ਹਲਕੇ ਤੋਂ ਬਾਲੀਵੁੱਡ ਸਟਾਰ ਸੰਨੀ ਦਿਓਲ ,ਗੁਰਦਾਸਪੁਰ ਹਲਕੇ ਤੋਂ ਸਵਰਨ ਸਲਾਰੀਆ ਅਤੇ ਹੁਸ਼ਿਆਰਪੁਰ ਹਲਕੇ ਤੋਂ ਵਿਜੇ ਸਾਂਪਲਾ ਨੂੰ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਹੈ ।