• Home
  • ਹੁਣ ਨਹੀਂ ਮਿਲਣਗੇ ਭਾਰਤ ਤੇ ਪਾਕਿ ਦੇ ਵਿਦੇਸ਼ ਮੰਤਰੀ

ਹੁਣ ਨਹੀਂ ਮਿਲਣਗੇ ਭਾਰਤ ਤੇ ਪਾਕਿ ਦੇ ਵਿਦੇਸ਼ ਮੰਤਰੀ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਬੀਤੇ ਕਲ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਮਿਲਣ ਤੋਂ ਬਾਅਦ ਭਾਰਤ ਨੇ ਕਿਹਾ ਸੀ ਕਿ ਸੰਯੁਕਤ ਰਾਸ਼ਟਰ ਜਨਰਲ ਅਸੈਂਬਲੀ ਦੀ ਮੀਟਿੰਗ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਮਹਿਮੂਦ ਕੁਰੈਸ਼ੀ ਮੁਲਾਕਾਤ ਕਰਨਗੇ ਪਰ ਹੁਣ ਖ਼ਬਰਾਂ ਇਹ ਆ ਰਹੀਆਂ ਹਨ ਕਿ ਦੋਹਾਂ ਦੇਸ਼ਾਂ ਦੇ ਵਿਦੇਸ਼ ਮੰਤਰੀ ਨਹੀਂ ਮਿਲਣਗੇ। ਸੂਤਰ ਦਸਦੇ ਹਨ ਕਿ ਭਾਰਤ ਨੇ ਜੰਮੂ-ਕਸ਼ਮੀਰ 'ਚ ਹੋਈਆਂ ਪੁਲਿਸ ਮੁਲਾਜ਼ਮਾਂ ਦੀ ਹੱਤਿਆ ਦੇ ਰੋਸ ਵਜੋਂ ਲਿਆ ਗਿਆ। ਸੂਤਰ ਦਸਦੇ ਹਨ ਕਿ ਬੀਐਸਐਫ਼ ਦੇ ਜਵਾਨ ਦੀ ਬੇਰਹਿਮੀ ਨਾਲ ਕੀਤੀ ਹੱਤਿਆ ਬਾਰੇ ਵੀ ਭਾਰਤ ਸਰਕਾਰ ਅੰਦਰ ਗੁੱਸਾ ਹੈ ਇਸ ਲਈ ਹਾਲ ਦੀ ਘੜੀ ਭਾਰਤ ਤੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਨਿਊਯਾਰਕ 'ਚ ਹੋਣ ਵਾਲੀ ਜਨਰਲ ਅਸੈਂਬਲੀ ਦੀ ਮੀਟਿੰਗ ਦੌਰਾਨ ਮੁਲਾਕਾਤ ਨਹੀਂ ਕਰਨਗੇ।