• Home
  • ਅਕਾਲੀ ਦਲ ਦੀ ਕੌਰ ਕਮੇਟੀ ਨੇ ਮੰਤਰੀ ਰੰਧਾਵਾ ਦੀ ਬਰਖਾਸਤਗੀ ਅਤੇ ਰਣਜੀਤ  ਕਮਿਸ਼ਨ ਵਿਰੁੱਧ ਕੇਸ ਦੀ ਮੰਗ ਕੀਤੀ 

ਅਕਾਲੀ ਦਲ ਦੀ ਕੌਰ ਕਮੇਟੀ ਨੇ ਮੰਤਰੀ ਰੰਧਾਵਾ ਦੀ ਬਰਖਾਸਤਗੀ ਅਤੇ ਰਣਜੀਤ  ਕਮਿਸ਼ਨ ਵਿਰੁੱਧ ਕੇਸ ਦੀ ਮੰਗ ਕੀਤੀ 

ਚੰਡੀਗੜ ( ਖ਼ਬਰ ਵਾਲੇ ਬਿਊਰੋ )- ਲਗਭਗ ਅਢਾਈ ਘੰਟੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਰਹਿਨੁਮਾਈ ਹੇਠ ਚੱਲੀ ;ਅਕਾਲੀ ਦਲ ਦੀ ਕੌਰ ਕਮੇਟੀ ਦੀ ਮੀਟਿੰਗ ਨੇ ਸਿੱਖ ਪੰਥ ਦੇ ਪਵਿੱਤਰ ਸਥਾਨ ਸ਼੍ਰੀ ਅਕਾਲ ਤਖ਼ਤ ਸਾਹਿਬ ਅਤੇ ਸ਼ਿਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਪ੍ਰਸ਼ਨ ਉਠਾਉਣ ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਗਈ ਅਤੇ ਨਿੰਦਾ ਵੀ ਕੀਤੀ ਗਈ ।
ਇਸ ਮੀਟਿੰਗ ਵਿਚ ਰਣਜੀਤ ਸਿੰਘ ਕਮਿਸ਼ਨ ਦੀ ਭਰੋਸੇਯੋਗਤਾ ਤੇ ਹੋਏ ਖੁਲਾਸੇ ਨੂੰ ਦੇਖਦੇ ਹੋਏ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਮੰਤਰੀ ਮੰਡਲ ਚੋ ਡਿਸਮਿਸ ਕਰਨ ਅਤੇ ਰਣਜੀਤ ਸਿੰਘ ਕਮਿਸ਼ਨ ਵਿਰੁੱਧ ਸਾਜਿਸ਼ਾਂ ਕਰਨ ਦਾ ਮਾਮਲਾ ਦਰਜ਼ ਕਰਨ ਦੀ ਮੰਗ ਕੀਤੀ ਗਈ। ਮੀਟਿੰਗ ਵਿਚ ਰੋਸ ਪ੍ਰਗਟ ਕੀਤਾ ਗਿਆ ਕਿ ਕਦੇ ਸੁਪ੍ਰੀਮ ਕੋਰਟ ਨੇ ਵੀ ਸਿੱਖ ਪੰਥ ਦੀਆਂ ਸੰਸਥਾਵਾਂ ਤੇ ਪ੍ਰਸ਼ਨ ਨਹੀਂ ਉਠਾਇਆ।
ਮੀਟਿੰਗ ਵਿਚ ਮਨਜੀਤ ਸਿੰਘ ਜੀ ਕੇ ਤੇ ਹੋਏ ਹਮਲੇ ਦੀ ਨਿੰਦਾ ਕਰਦਿਆਂ ਕਿਹਾ ਗਿਆ ਕਿ ਅਕਾਲੀ ਦਲ ਪੂਰੀ ਤਰਾਂ ਜੀ ਕੇ ਦੇ ਨਾਲ ਹੈ ਅਤੇ ਇਸ ਸੰਬੰਧ ਵਿਚ ਪਾਰਟੀ ਅਮਰੀਕਾ ਸਰਕਾਰ ਤੋਂ ਕਾਰਵਾਈ ਦੀ ਮੰਗ ਕਰੇਗੀ।  ਮੀਟਿੰਗ ਤੋਂ ਬਾਅਦ  ਪੰਜਾਬ ਕੈਬਨਿਟ ਦੇ ਫੈਸਲੇ ਤੇ  ਬੋਲਦਿਆਂ ਪਾਰਟੀ ਦੇ ਬੁਲਾਰੇ ਡਾ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਕਾਲੀ ਦਲ ਤਾਂ ਪਹਿਲਾਂ ਹੀ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਤੇ ਉਮਰ ਕੈਦ ਤੇ ਸਹਿਮਤ ਸੀ ਅਤੇ ਹੁਣ ਵੀ ਹੈ। ਮੀਟਿੰਗ ਵਿਚ ਹੋਰ ਕਈ ਮਹੱਤਵਪੂਰਨ ਮੁੱਦਿਆਂ ਤੇ ਵੀ ਵਿਚਾਰ ਕੀਤਾ ਗਿਆ।

ਕੋਰ ਕਮੇਟੀ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕੀਤੀ। ਪਾਰਟੀ ਸਰਪ੍ਰਸਤ ਸਰਦਾਰ ਪਰਕਾਸ਼ ਸਿੰਘ ਬਾਦਲ ਵਿਸੇਸ਼ ਤੌਰ ਤੇ ਮੀਟਿੰਗ ਵਿੱਚ ਸ਼ਾਮਿਲ ਹੋਏ। ਬਾਕੀਆਂ ਮੈਂਬਰਾਂ ਵਿਚ ਸੁਖਦੇਵ ਸਿੰਘ ਢੀਂਡਸਾ, ਰਣਜੀਤ ਸਿੰਘ ਬ੍ਰਹਮਪੁਰਾ, ਬਲਵਿੰਦਰ ਸਿੰਘ ਭੂੰਦੜ, ਚਰਨਜੀਤ ਸਿੰਘ ਅਟਵਾਲ, ਸੇਵਾ ਸਿੰਘ ਸੇਖਵਾਂ, ਬੀਬੀ ਜੰਗੀਰ ਕੌਰ, ਬੀਬੀ ਉਪਿੰਦਰਜੀਤ ਕੌਰ, ਗੁਲਜ਼ਾਰ ਸਿੰਘ ਰਣੀਕੇ, ਡਾਕਟਰ ਦਲਜੀਤ ਸਿੰਘ ਚੀਮਾ ਅਤੇ ਬਿਕਰਮ ਸਿੰਘ ਮਜੀਠੀਆ ਹਾਜ਼ਿਰ ਸਨ।