• Home
  • ਸੁਪਰੀਮ ਕੋਰਟ ਨੇ ਧਾਰਾ 377 ਨੂੰ ਅਸੰਵਿਧਾਨਕ ਠਹਿਰਾਇਆ

ਸੁਪਰੀਮ ਕੋਰਟ ਨੇ ਧਾਰਾ 377 ਨੂੰ ਅਸੰਵਿਧਾਨਕ ਠਹਿਰਾਇਆ

ਸਮਲਿੰਗਤਾ ਅਪਰਾਧ ਨਹੀਂ : ਸੁਪਰੀਮ ਕੋਰਟ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ): ਬੀਤੇ ਕਲ ਸੁਪਰੀਮ ਕੋਰਟ ਨੇ ਧਾਰਾ 377 'ਤੇ ਸੁਣਵਾਈ ਪੂਰੀ ਕਰਨ ਤੋਂ ਬਾਅਦ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਸੀ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੇ ਬੈਂਚ ਨੇ ਅੱਜ ਇਸ ਸਬੰਧੀ ਫ਼ੈਸਲਾ ਸੁਣਾਉਂਦਿਆਂ ਇਸ ਧਾਰਾ ਨੂੰ ਅਸੰਵਿਧਾਨਿਕ ਐਲਾਨਦਿਆਂ ਇਸ ਨੂੰ ਅਪਰਾਧ ਦੀ ਸ਼੍ਰੇਣੀ 'ਚੋਂ ਬਾਹਰ ਕੱਢ ਦਿਤਾ ਹੈ। ਆਪਣਾ ਫ਼ੈਸਲਾ ਸੁਣਾਉਂਦਿਆਂ ਸੁਪਰੀਮ ਕੋਰਟ ਦੇ ਬੈਂਚ ਨੇ ਕਿਹਾ ਕਿ ਦੋ ਬਾਲਗ਼ਾਂ ਵਿਚਕਾਰ ਬਣਦੇ ਯੌਨ ਸਬੰਧਾਂ ਨੂੰ ਅਪਰਾਧ ਦੀ ਸ਼੍ਰੇਣੀ ਵਿਚ ਨਹੀਂ ਰਖਿਆ ਜਾ ਸਕਦਾ।