• Home
  • “ਆਪ” ਦੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ਼ੇਰਗਿੱਲ ਦੇ ਨਾਮਜ਼ਦਗੀ ਪੱਤਰ ਹੋਏ ਰੱਦ ?

“ਆਪ” ਦੇ ਅਨੰਦਪੁਰ ਸਾਹਿਬ ਤੋਂ ਉਮੀਦਵਾਰ ਸ਼ੇਰਗਿੱਲ ਦੇ ਨਾਮਜ਼ਦਗੀ ਪੱਤਰ ਹੋਏ ਰੱਦ ?

ਚੰਡੀਗੜ੍ਹ :- ਆਮ ਆਦਮੀ ਪਾਰਟੀ ਦੇ ਹਲਕਾ ਆਨੰਦਪੁਰ ਸਾਹਿਬ ਤੋਂ ਉਮੀਦਵਾਰ ਨਰਿੰਦਰ ਸਿੰਘ ਸ਼ੇਰਗਿੱਲ ਦੇ ਨਾਮਜ਼ਦਗੀ ਪੱਤਰ ਰੱਦ ਹੋ ਗਏ ਹਨ । ਸੂਤਰਾਂ ਮੁਤਾਬਕ ਪਤਾ ਲੱਗਿਆ ਹੈ ਕਿ ਸ਼ੇਰਗਿੱਲ ਵੱਲੋਂ ਉਸ ਦੇ ਨਾਮਜ਼ਦਗੀ ਪੱਤਰ ਰੱਦ ਹੋਣ ਦੇ ਵਿਰੋਧ ਵਜੋਂ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਜਾ ਚੁੱਕਾ ਹੈ ।
ਆਮ ਆਦਮੀ ਪਾਰਟੀ ਦੇ ਬੁਲਾਰੇ ਨੇ ਦੱਸਿਆ ਕਿ ਮਾਨਯੋਗ ਹਾਈਕੋਰਟ ਤੇ ਉਨ੍ਹਾਂ ਨੂੰ ਪੂਰਨ ਭਰੋਸਾ ਹੈ ,ਉਨ੍ਹਾਂ ਸਪੱਸ਼ਟ ਕੀਤਾ ਕਿ ਭਾਵੇਂ ਇਹ ਥੋੜਾ ਤਕਨੀਕੀ ਮਾਮਲਾ ਸੀ ,ਪਰ ਫਿਰ ਵੀ ਮਾਨਯੋਗ ਹਾਈਕੋਰਟ ਨੇ 2 ਮਈ ਨੂੰ ਇਸ ਮਾਮਲੇ ਬਾਰੇ ਤਰੀਕ ਪਾਈ ਹੈ । ਉਨ੍ਹਾਂ ਦੱਸਿਆ ਕਿ ਉਸੇ ਦਿਨ ਹੀ ਨਾਮਜ਼ਦਗੀ ਪੱਤਰ ਬਹਾਲ ਹੋ ਜਾਣਗੇ ।