• Home
  • ਬਿੱਟੂ ਲੁਧਿਆਣਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਦੂਜੀ ਵਾਰ ਵੀ ਕਰਨਗੇ :- ਮੰਡ*

ਬਿੱਟੂ ਲੁਧਿਆਣਾ ਲੋਕ ਸਭਾ ਹਲਕੇ ਦੀ ਨੁਮਾਇੰਦਗੀ ਦੂਜੀ ਵਾਰ ਵੀ ਕਰਨਗੇ :- ਮੰਡ*

ਲੁਧਿਆਣਾ, (ਖ਼ਬਰ ਵਾਲੇ ਬਿਊਰੋ ) :- ਪੰਜਾਬ ਪ੍ਰਦੇਸ਼ ਕਾਂਗਰਸ ਸਥਾਨਕ ਸਰਕਾਰਾਂ ਸੈਲ ਦੇ ਸਾਬਕਾ ਉਪ ਚੇਅਰਮੈਨ ਗੁਰਸਿਮਰਨ ਸਿੰਘ ਮੰਡ ਨੇ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਕਿਹਾ ਕਿ ਲੁਧਿਆਣਾ ਤੋਂ ਸੰਸਦ ਮੈਂਬਰ ਸ੍ਰ ਰਵਨੀਤ ਸਿੰਘ ਬਿੱਟੂ ਆਉਣ ਵਾਲੀਆਂ 2019 ਲੋਕ ਸਭਾ ਚੋਣਾਂ ਵਿੱਚ ਦੂਜੀ ਵਾਰ ਵੀ ਨੁਮਾਇੰਦਗੀ ਕਰਨਗੇ ਅਤੇ ਲੁਧਿਆਣਾ ਲੋਕ ਸਭਾ ਹਲਕੇ ਤੋਂ ਚੋਣ ਲੜ ਕੇ ਹੂੰਝਾ ਫੇਰੂ ਜਿੱਤ ਪ੍ਰਾਪਤ ਕਰਣਗੇ।

ਰਵਨੀਤ ਸਿੰਘ ਬਿੱਟੂ ਹਲਕੇ ਦੇ ਲੋਕਾਂ ਦੀ ਸੇਵਾ ਵਿੱਚ ਦਿਨ ਰਾਤ ਲੱਗੇ ਹੋਏ ਹਨ, ਐਮ ਪੀ ਬਿੱਟੂ ਦੀ ਚੰਗੀ ਕਾਰਜਸ਼ੈਲੀ ਦੇਖਦੇ ਹੋਏ ਵਿਰੋਧੀ ਪਾਰਟੀਆਂ ਨੂੰ ਪ੍ਰੇਸ਼ਾਨੀਆਂ ਵੱਧ ਗਈਆਂ ਹੈ. ਹਲਕੇ ਦੇ ਲੋਕਾਂ ਦੇ ਨਾਲ ਬਿੱਟੂ ਦੇ ਸਿੱਧੇ ਸਬੰਧਤ ਰਹਿਣ ਨਾਲ ਸ਼੍ਰੋਮਣੀ ਅਕਾਲੀ ਦਲ ਦੀ ਹਾਲਾਤ ਬਹੁਤ ਤਰਸਯੋਗ ਬਣ ਗਈ ਹੈ ਅਤੇ ਇੰਝ ਲੱਗਦਾ ਹੈ ਕਿ ਲੋਕ ਸਭਾ ਚੋਣਾਂ ਵਿੱਚ ਵਿਰੋਧੀ ਪਾਰਟੀ ਨੂੰ ਉਮੀਦਵਾਰ ਹੀ ਨਹੀ ਲੱਭਣੇ।
ਉਹਨਾਂ ਕਿਹਾ ਕਿ ਪੰਜਾਬ ਵਿੱਚ ਕੈਪਟਨ ਸਰਕਾਰ ਬਹੁਤ ਵਧੀਆ ਤਰੀਕੇ ਨਾਲ ਡਿਵੈਲਪਮੈਂਟ ਦੇ ਕੰਮਕਾਜ ਕਰ ਰਹੀ ਹੈ, ਹਰੇਕ ਵਰਗ ਕਾਂਗਰਸ ਪਾਰਟੀ ਦੇ ਰਾਜ ਵਿੱਚ ਬਹੁਤ ਖੁਸ਼ ਹਨ। ਕੈਪਟਨ ਅਮਰਿੰਦਰ ਸਿੰਘ ਅਗਵਾਈ ਹੇਠ ਪੰਜਾਬ ਦੀਆਂ ਤੇਰਾਂ ਦੀਆਂ ਤੇਰਾਂ ਸੀਟਾਂ ਜਿੱਤ ਕੇ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਦੀ ਝੋਲੀ ਵਿਚ ਪਾਉਣਗੇ..
ਸ੍ ਮੰਡ ਨੇ ਕਿਹਾ ਕਿ ਦੇਸ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਦੀਆਂ ਨੀਤੀਆਂ ਤੋਂ ਹਰ ਵਰਗ ਬਹੁਤ ਤੰਗ ਪ੍ਰੇਸ਼ਾਨ ਹੈ, ਕਿਉਂਕਿ ਭਾਜਪਾ ਦੀ ਫੁੱਟ ਪਾਓ ਰਾਜ ਕਰੋ ਦੀ ਨੀਤੀ ਤੋਂ ਜਨਤਾ ਚੰਗੀ ਸਮਝ ਚੁਕੀ ਹੈ, ਮੋਦੀ ਨੇ ਲੋਕ ਸਭਾ ਚੋਣਾਂ ਦੌਰਾਨ ਜਨਤਾ ਨੂੰ ਝੂਠੇ ਵਾਅਦੇ ਕਰਕੇ ਸਿਰਫ ਗੁਮਰਾਹ ਹੀ ਕੀਤਾ ਹੈ। ਸੱਤਾ ਵਿਚ ਆਉਣ ਤੋਂ ਬਾਅਦ ਇਕ ਵੀ ਵਾਅਦਾ ਪੂਰਾ ਨਹੀਂ ਹੋ ਸਕਿਆ ਸਿਰਫ ਗਲਤ ਨੀਤੀਆਂ ਕਾਰਨ ਦੇਸ਼ ਗਰੀਬੀ ਵਲ ਵਧਾਇਆ ਹੈ ਅਤੇ ਮਹਿੰਗਾਈ ਕਰਕੇ ਲੋਕਾਂ ਦਾ ਜਿਉਣਾ ਮੁਸ਼ਕਿਲ ਕਰ ਦਿੱਤਾ ਹੈ !
ਉਹਨਾਂ ਅੱਗੇ ਕਿਹਾ ਕਿ ਕੁੱਲ ਹਿੰਦ ਕਾਂਗਰਸ ਦੇ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਦੇਸ਼ ਦੇ ਨੌਜਵਾਨਾਂ, ਕਿਸਾਨਾਂ ਅਤੇ ਗਰੀਬ ਵਰਗ ਦੇ ਭਵਿੱਖ ਲਈ ਚਿੰਤਤ ਹਨ ਅਤੇ ਲੋਕਾਂ ਦੀ ਮੁੱਢਲੀਆਂ ਸਹੂਲਤਾਂ ਨੂੰ ਸਮਝਦੇ ਹਨ ਅਤੇ ਕਾਂਗਰਸ ਪਾਰਟੀ ਦੀ ਸਹਿਯੋਗੀਆਂ ਪਾਰਟੀਆਂ ਨਾਲ ਮਿਲਕੇ ਕੇਂਦਰ ਵਿੱਚ ਸਰਕਾਰ ਬਣੇਗੀ।