• Home
  • ਸੁਖਬੀਰ ਨੇ ਢੀਂਡਸਾ ਦੇ ਸ਼ਹਿਜਾਦੇ ਨੂੰ ਸੰਗਰੂਰ ਹਲਕੇ ਤੋਂ ਐਲਾਨਿਆ ਉਮੀਦਵਾਰ

ਸੁਖਬੀਰ ਨੇ ਢੀਂਡਸਾ ਦੇ ਸ਼ਹਿਜਾਦੇ ਨੂੰ ਸੰਗਰੂਰ ਹਲਕੇ ਤੋਂ ਐਲਾਨਿਆ ਉਮੀਦਵਾਰ

ਚੰਡੀਗੜ• 5 ਅਪ੍ਰੈਲ-- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਅਹਿਮ ਐਲਾਨ ਕਰਦੇ ਹੋਏ ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਜਨਰਲ ਸਕੱਤਰ ਸ. ਪਰਮਿੰਦਰ ਸਿੰਘ ਢੀਂਡਸਾ ਨੂੰ ਪਾਰਟੀ ਦਾ ਉਮੀਦਵਾਰ ਐਲਾਨ ਦਿੱਤਾ ਹੈ।

ਦੱਸਣਯੋਗ ਹੈ ਕਿ ਅਕਾਲੀ ਦਲ ਦੇ ਦਿੱਗਜ ਨੇਤਾ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਅਹੁਦਿਆਂ ਤੋਂ ਅਸਤੀਫੇ ਦੇਣ ਤੋਂ ਬਾਅਦ ਇਹ ਐਲਾਨ ਕੀਤਾ ਗਿਆ ਸੀ ਕਿ ਉਨ੍ਹਾਂ ਦਾ ਪਰਿਵਾਰ ਦਾ ਮੈਂਬਰ ਕੋਈ ਵੀ ਚੋਣ ਨਹੀਂ ਲੜੇਗਾ । ਭਾਵੇਂ ਸੁਖਦੇਵ ਸਿੰਘ ਢੀਂਡਸਾ ਵੱਲੋਂ ਇਹ ਵੀ ਸਪੱਸ਼ਟ ਕਰ ਦਿੱਤਾ ਗਿਆ ਹੈ ਕਿ ਉਹ ਆਪਣੇ ਪੁੱਤਰ ਦੇ ਚੋਣ ਪ੍ਰਚਾਰ ਚ ਨਹੀਂ ਜਾਣਗੇ । ਪਰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਰਮਿੰਦਰ ਢੀਂਡਸਾ ਨੂੰ ਸੰਗਰੂਰ ਤੋਂ ਉਮੀਦਵਾਰ ਐਲਾਨ ਕੇ ਇੱਕ ਤੀਰ ਨਾਲ ਦੋ ਸ਼ਿਕਾਰ ਕਰ ਲਏ ਹਨ ।