• Home
  • ਰਵਨੀਤ ਬਿੱਟੂ ਵੱਲੋਂ ਹਲਕਾ ਲੁਧਿਆਣਾ (ਕੇਂਦਰੀ) ਵਿੱਚ 2 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ-ਤਿੰਨ ਕਲੋਨੀਆਂ ਦੀਆਂ ਅੰਦਰੂਨੀ ਸੜਕਾਂ ਦੀ ਹੋਵੇਗੀ ਕਾਇਆ ਕਲਪ

ਰਵਨੀਤ ਬਿੱਟੂ ਵੱਲੋਂ ਹਲਕਾ ਲੁਧਿਆਣਾ (ਕੇਂਦਰੀ) ਵਿੱਚ 2 ਕਰੋੜ ਰੁਪਏ ਤੋਂ ਵਧੇਰੇ ਲਾਗਤ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ-ਤਿੰਨ ਕਲੋਨੀਆਂ ਦੀਆਂ ਅੰਦਰੂਨੀ ਸੜਕਾਂ ਦੀ ਹੋਵੇਗੀ ਕਾਇਆ ਕਲਪ

ਲੁਧਿਆਣਾ, -ਪੰਜਾਬ ਸਰਕਾਰ ਵੱਲੋਂ ਸ਼ਹਿਰ ਲੁਧਿਆਣਾ ਦੇ ਸਰਬਪੱਖੀ ਵਿਕਾਸ ਲਈ ਸ਼ੁਰੂ ਕੀਤੇ ਗਏ ਯਤਨਾਂ ਤਹਿਤ ਅੱਜ ਹਲਕਾ ਲੁਧਿਆਣਾ (ਕੇਂਦਰੀ) ਦੇ ਵਾਰਡ ਨੰਬਰ 20 ਵਿੱਚ ਲੋਕ ਸਭਾ ਮੈਂਬਰ ਸ੍ਰ. ਰਵਨੀਤ ਸਿੰਘ ਬਿੱਟੂ ਵੱਲੋਂ ਕਈ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ। ਅੰਦਰੂਨੀ ਸੜਕਾਂ ਨਾਲ ਸੰਬੰਧਤ ਇਨ੍ਹਾਂ ਵਿਕਾਸ ਕਾਰਜਾਂ ’ਤੇ 2 ਕਰੋੜ 3 ਲੱਖ 64 ਹਜ਼ਾਰ ਰੁਪਏ ਦੀ ਲਾਗਤ ਆਵੇਗੀ, ਜਿਸ ਨਾਲ ਸ਼ਹਿਰ ਦੇ ਇਸ ਕੇਂਦਰੀ ਖੇਤਰ ਦੀ ਨੁਹਾਰ ਬਦਲ ਜਾਵੇਗੀ। ਇਸ ਮੌਕੇ ਜਾਣਕਾਰੀ ਦਿੰਦਿਆਂ ਸ੍ਰ. ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਅੱਜ ਸ਼ੁਰੂ ਕਰਵਾਏ ਗਏ ਵਿਕਾਸ ਕਾਰਜਾਂ ਵਿੱਚ 65 ਲੱਖ ਰੁਪਏ ਦੀ ਲਾਗਤ ਨਾਲ ਬਾਲਮੀਕ ਆਸ਼ਰਮ, 48.64 ਲੱਖ ਰੁਪਏ ਦੀ ਲਾਗਤ ਨਾਲ ਅੰਬੇਦਕਰ ਕਲੋਨੀ ਅਤੇ 90 ਲੱਖ ਰੁਪਏ ਦੀ ਲਾਗਤ ਨਾਲ ਟੈਕਸਟਾਈਲ ਕਲੋਨੀ ਦੀਆਂ ਅੰਦਰੂਨੀ ਸੜਕਾਂ ਬਣਾਈਆਂ ਜਾਣਗੀਆਂ। ਸ੍ਰ. ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਨਿਸ਼ਾਨਾ ਲੁਧਿਆਣਾ ਵਾਸੀਆਂ ਨੂੰ ਵਧੀਆ ਸਹੂਲਤਾਂ ਮੁਹੱਈਆ ਕਰਵਾਉਣਾ ਹੈ ਅਤੇ ਜ਼ਿੰਦਗੀ ਜੀਣ ਦੇ ਮਿਆਰ ਵਿੱਚ ਸੁਧਾਰ ਲਿਆਉਣਾ ਹੈ ਤੇ ਲੋੜੀਦੀਆਂ ਸਹੂਲਤਾਂ ਪ੍ਰਦਾਨ ਕਰਨਾ ਹੈ। ਸਮਾਗਮ ਦੌਰਾਨ ਜਾਣਕਾਰੀ ਦਿੰਦਿਆਂ ਹਲਕਾ ਵਿਧਾਇਕ ਸ੍ਰੀ ਸੁਰਿੰਦਰ ਡਾਵਰ ਨੇ ਕਿਹਾ ਕਿ ਉਪਰੋਕਤ ਤਿੰਨੇ ਕੰਮ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਦੀਆਂ ਲੰਮੇ ਸਮੇਂ ਦੀਆਂ ਮੰਗਾਂ ਪੂਰੀਆਂ ਹੋਈਆਂ ਹਨ। ਇਹ ਪ੍ਰੋਜੈਕਟ ਮੁਕੰਮਲ ਹੋਣ ਨਾਲ ਸ਼ਹਿਰ ਦੇ ਇਸ ਕੇਂਦਰੀ ਇਲਾਕੇ ਵਿੱਚ ਆਵਾਜਾਈ ਅਤੇ ਟ੍ਰੈਫਿਕ ਦੀ ਸਮੱਸਿਆ ਵੱਡੇ ਪੱਧਰ ’ਤੇ ਹੱਲ ਹੋਵੇਗੀ। ਇਸ ਲਈ ਉਨ੍ਹਾਂ ਪੰਜਾਬ ਸਰਕਾਰ ਅਤੇ ਸ੍ਰ. ਰਵਨੀਤ ਸਿੰਘ ਬਿੱਟੂ ਦਾ ਧੰਨਵਾਦ ਕੀਤਾ। ਇਸ ਮੌਕੇ ਕੌਂਸਲਰ ਸ੍ਰੀ ਨਵਨੀਤ ਘਈ ਅਤੇ ਹੋਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।