• Home
  • ਪੰਜਾਬ ਵਿਜੀਲੈਂਸ ਬਿਊਰੋ ਨੇ ਸਮਝਿਆ ਹੜ ਪੀੜਤਾਂ ਦਾ ਦਰਦ-ਮੁੱਖ ਮੰਤਰੀ ਨੂੰ ਚੈੱਕ ਭੇਟ

ਪੰਜਾਬ ਵਿਜੀਲੈਂਸ ਬਿਊਰੋ ਨੇ ਸਮਝਿਆ ਹੜ ਪੀੜਤਾਂ ਦਾ ਦਰਦ-ਮੁੱਖ ਮੰਤਰੀ ਨੂੰ ਚੈੱਕ ਭੇਟ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਹੜ• ਨਾਲ ਪ੍ਰਭਾਵਿਤ ਕੇਰਲ ਦੇ ਲੋਕਾਂ ਨੂੰ ਰਾਹਤ ਮੁਹਈਆ ਕਰਵਾਉਣ ਦੀ ਕੀਤੀ ਗਈ ਨਿੱਜੀ ਅਪੀਲ ਦੇ ਹੁੰਗਾਰੇ ਵਜੋਂ ਹੁਣ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ/ਕਰਮਚਾਰੀਆਂ ਨੇ ਪੰਜਾਬ ਸਰਕਾਰ ਵੱਲੋਂ ਦਿੱਤੀ ਜਾ ਰਹੀ ਰਾਹਤ ਵਿੱਚ ਆਪਣਾ ਯੋਗਦਾਨ ਪਾਇਆ ਹੈ।
ਅੱਜ ਇਥੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਹੜ ਪੀੜਤ ਲੋਕਾਂ ਦੀ ਮਦਦ ਲਈ ਬਿਊਰੋ ਦੇ ਸਟਾਫ ਨੇ ਆਪਣੀ ਇਕ-ਇਕ ਦਿਨ ਦੀ ਤਨਖਾਹ ਦਿੱਤੀ ਹੈ।
ਬੁਲਾਰੇ ਅਨੁਸਾਰ ਏ.ਡੀ.ਜੀ.ਪੀ-ਕਮ-ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਬੀ.ਕੇ.ਉਪਲ ਨੇ ਅੱਜ ਦੁਪਹਿਰ ਕੈਪਟਨ ਅਮਰਿੰਦਰ ਸਿੰਘ ਦੇ ਸਰਕਾਰੀ ਨਿਵਾਸ ਸਥਾਨ 'ਤੇ ਉਨਾਂ ਨੂੰ 5 ਲੱਖ ਰੁਪਏ ਦਾ ਚੈਕ ਭੇਟ ਕੀਤਾ।
ਮੁੱਖ ਮੰਤਰੀ ਨੇ ਕੇਰਲਾ ਦੇ ਲੋਕਾਂ ਦੀ ਮਦਦ ਲਈ ਵੱਡੀ ਪੱਧਰ 'ਤੇ ਅੱਗੇ ਆਉਣ ਵਾਸਤੇ ਪੰਜਾਬੀਆਂ ਦੀ ਦੀ ਸਰਾਹਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ ਇਸ ਸੰਕਟ ਦੀ ਘੜੀ ਕੇਰਲਾ ਦੇ ਲੋਕਾਂ ਦੇ ਮਦਦ ਵਾਸਤੇ ਸਾਰੇ ਵਰਗਾਂ ਦੇ ਲੋਕਾਂ ਨੂੰ ਅੱਗੇ ਆਉਣ ਅਤੇ ਖੁਲ ਦਿੱਲੀ ਨਾਲ ਦਾਨ ਦੇਣ ਦਾ ਸੱਦਾ ਦਿੱਤਾ ਹੈ।