• Home
  • ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਨੂੰ ਜੰਮੂ ਅਤੇ ਕਸ਼ਮੀਰ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 18 ਅਪ੍ਰੈਲ ਨੂੰ ਜੰਮੂ ਅਤੇ ਕਸ਼ਮੀਰ ਦੇ ਕਿਰਤੀਆਂ ਲਈ ਤਨਖ਼ਾਹ ਸਮੇਤ ਛੁੱਟੀ ਦਾ ਐਲਾਨ

ਚੰਡੀਗੜ•, 16 ਅਪ੍ਰੈਲ :
ਜੰਮੂ ਅਤੇ ਕਸ਼ਮੀਰ ਵਿਖੇ ਹੋ ਰਹੀਆਂ ਲੋਕ ਸਭਾ ਦੀਆਂ ਆਮ ਚੋਣਾਂ, 2019 ਨੂੰ ਮੁੱਖ ਰੱਖਦੇ ਹੋਏ, ਜੰਮੂ ਅਤੇ ਕਸ਼ਮੀਰ ਦੀ ਹੱਦ ਨਾਲ ਲੱਗਦੇ ਹੋਏ ਪੰਜਾਬ ਦੇ ਏਰੀਏ ਵਿੱਚ ਸਥਿਤ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿੱਚ ਕੰਮ ਕਰਦੇ ਕਿਰਤੀਆਂ ਨੂੰ ਜਿਨ•ਾਂ ਦੀ ਵੋਟ ਜੰਮੂ ਅਤੇ ਕਸ਼ਮੀਰ ਵਿੱਚ ਬਣੀ ਹੋਈ ਹੈ, ਨੂੰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਲਈ ਪੰਜਾਬ ਸਰਕਾਰ ਨੇ ਮਿਤੀ 18-04-2019 ਦਿਨ ਵੀਰਵਾਰ ਨੂੰ ਉਨ•ਾਂ ਦੁਕਾਨਾਂ ਅਤੇ ਤਜਾਰਤੀ ਅਦਾਰਿਆਂ ਵਿਖੇ ਜਿੱਥੇ ਵੀਰਵਾਰ ਨੂੰ ਨਾਗਾ ਨਹੀਂ ਰੱਖਿਆ ਜਾਂਦਾ, ਲਈ ਤਨਖ਼ਾਹ ਸਮੇਤ ਹਫ਼ਤਾਵਾਰੀ ਛੁੱਟੀ ਘੋਸ਼ਿਤ ਕੀਤੀ ਹੈ।