• Home
  • ਮੈਨੂੰ ਕਤਲ ਕਰਨ ਦੀਆਂ ਯੋਜਨਾਵਾਂ ਬਣ ਰਹੀਆਂ ਹਨ : ਦਾਦੂਵਾਲ

ਮੈਨੂੰ ਕਤਲ ਕਰਨ ਦੀਆਂ ਯੋਜਨਾਵਾਂ ਬਣ ਰਹੀਆਂ ਹਨ : ਦਾਦੂਵਾਲ

ਬਠਿੰਡਾ, (ਖ਼ਬਰ ਵਾਲੇ ਬਿਊਰੋ): ਮੁਤਵਾਜ਼ੀ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਨੇ ਬਠਿੰਡਾ ਵਿਖੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਨਾਂ ਨੂੰ ਜਾਨ ਦਾ ਖ਼ਤਰਾ ਹੈ। ਆਪਣੀ ਅਰਜ਼ੀ ਵਿਚ ਦਾਦੂਵਾਲ ਨੇ ਦੋਸ਼ ਲਾਇਆ ਹੈ ਕਿ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਚ ਸਪੱਸ਼ਟ ਹੋ ਗਿਆ ਸੀ ਕਿ ਸੁਖਬੀਰ ਸਿੰਘ ਬਾਦਲ, ਬਿਕਰਮਜੀਤ ਸਿੰਘ ਮਜੀਠੀਆ ਤੇ ਸੌਦਾ ਸਾਧ ਨੇ ਮੈਨੂੰ ਕਤਲ ਕਰਨ ਦੀ ਯੋਜਨਾ ਬਣਾਈ ਸੀ ਤੇ ਹੁਣ ਫਿਰ ਮੇਰੇ ਕਤਲ ਦੀਆਂ ਯੋਜਨਾਵਾਂ ਉਲੀਕੀਆਂ ਜਾ ਰਹੀਆਂ ਹਨ। ਉਨਾਂ ਕਿਹਾ ਕਿ ਅਗਰ ਉਨਾਂ, ਉਨਾਂ ਦੇ ਕਿਸੇ ਸਾਥੀ ਜਾਂ ਉਨਾਂ ਦੇ ਪਰਵਾਰਕ ਮੈਂਬਰਾਂ ਨੂੰ ਕੋਈ ਨੁਕਸਾਨ ਹੋਇਆ ਤਾਂ ਉਕਤ ਤਿੰਨੇ ਵਿਅਕਤੀ ਜ਼ਿੰਮੇਵਾਰ ਹੋਣਗੇ।