• Home
  • ਕਰਤਾਰਪੁਰ ਸਾਹਿਬ ਲਾਂਘਾ ਮਾਮਲਾ : ਵਿਦੇਸ਼ ਮੰਤਰੀ ਨੂੰ ਮਿਲੇ ਨਵਜੋਤ ਸਿੱਧੂ

ਕਰਤਾਰਪੁਰ ਸਾਹਿਬ ਲਾਂਘਾ ਮਾਮਲਾ : ਵਿਦੇਸ਼ ਮੰਤਰੀ ਨੂੰ ਮਿਲੇ ਨਵਜੋਤ ਸਿੱਧੂ

ਨਵੀਂ ਦਿੱਲੀ, (ਖ਼ਬਰ ਵਾਲੇ ਬਿਊਰੋ) : ਗੁਰਦਵਾਰਾ ਕਰਤਾਰਪੁਰ ਸਾਹਿਬ ਦਾ ਲਾਂਘਾ ਖੁਲਵਾਉਣ ਨੂੰ ਲੈ ਕੇ ਸਰਗਰਮ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਕੇਂਦਰੀ ਵਿਦੇਸ਼ ਮੰਤਰੀ ਸ਼ੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਤੇ ਉਨਾਂ ਨੂੰ ਚਿੱਠੀ ਦੇ ਕੇ ਮੰਗ ਕੀਤੀ ਕਿ ਉਹ ਇਸ ਸਬੰਧੀ ਪਾਕਿਸਤਾਨ ਨਾਲ ਗੱਲ ਕਰਨ। ਮੁਲਾਕਾਤ ਤੋਂ ਬਾਅਦ ਸਿੱਧੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਰਤਾਰਪੁਰ ਸਾਹਿਬ ਨਾਲ 12 ਕਰੋੜ ਲੋਕਾਂ ਦੀ ਆਸਥਾ ਜੁੜੀ ਹੋਈ ਹੈ ਇਸ ਲਈ ਕੇਂਦਰ ਸਰਕਾਰ ਨੂੰ ਪਹਿਲ ਕਰਨੀ ਚਾਹੀਦੀ ਹੈ। ਉਨਾਂ ਕਿਹਾ ਕਿ ਇਹ ਮਸਲਾ ਕਿਸੇ ਇਕ ਫਿਰਕੇ ਦਾ ਨਹੀਂ ਹੈ ਸਗੋਂ ਇਹ ਮਸਲਾ ਪੂਰੇ ਦੇਸ਼ ਦਾ ਹੈ। ਸਿੱਧੂ ਨੇ ਦਸਿਆ ਕਿ ਵਿਦੇਸ਼ ਮੰਤਰੀ ਨੇ ਉਨਾਂ ਨੂੰ ਇਸ ਸਬੰਧੀ ਹਾਂ ਪੱਖੀ ਭਰੋਸਾ ਦਿੱਤਾ ਹੈ।