• Home
  • ਦੋਸ਼ੀਆਂ ਨੂੰ ਨਾ ਗ੍ਰਿਫਤਾਰ ਕਰਨ’ ਤੇ ਫੂਲਕਾ ਨੇ ਦਿੱਤੀ 16 ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫੇ ਦੀ ਧਮਕੀ

ਦੋਸ਼ੀਆਂ ਨੂੰ ਨਾ ਗ੍ਰਿਫਤਾਰ ਕਰਨ’ ਤੇ ਫੂਲਕਾ ਨੇ ਦਿੱਤੀ 16 ਨੂੰ ਵਿਧਾਇਕ ਦੇ ਅਹੁਦੇ ਤੋਂ ਅਸਤੀਫੇ ਦੀ ਧਮਕੀ

ਚੰਡੀਗੜ੍ਹ (ਖਬਰ ਵਾਲੇ ਬਿਊਰੋ)-ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਬਰਗਾੜੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ  ਦੇ ਦੋਸ਼ੀ ਪਾਏ ਗਏ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਪੁਲਿਸ ਅਧਿਕਾਰੀਆਂ ਵਿਰੁੱਧ ਜੇਕਰ ਪੰਜਾਬ ਸਰਕਾਰ ਵੱਲੋਂ ਕਾਰਵਾਈ ਨਾ ਕੀਤੀ ਗਈ ਤਾਂ ਮੈਂ ਪੰਦਰਾਂ ਦਿਨਾਂ ਬਾਅਦ 16 ਸਤੰਬਰ ਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ, ਇਹ ਚਿਤਾਵਨੀ ਪੰਜਾਬ ਸਰਕਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਐੱਚ ਐੱਸ ਫੂਲਕਾ ਨੇ ਉਸ ਸਮੇਂ ਦਿੱਤੀ ਜਦੋਂ ਅਕਾਲੀ ਦਲ ਬਾਦਲ ,ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਦੇ ਵਿਰੁੱਧ ਕੈਪਟਨ ਸਰਕਾਰ ਦੇ ਪੁਤਲੇ ਫੂਕ ਰਿਹਾ ਸੀ  ।ਵਿਧਾਇਕ  ਫੂਲਕਾ  ਨੇ ਕਿਹਾ ਕੇ ਪੰਜਾਬ ਵਿਧਾਨ ਸਭਾ ਦੇ ਪਵਿੱਤਰ ਸਦਨ ਵਿੱਚ ਜਸਟਿਸ ਰਣਜੀਤ ਸਿੰਘ ਰਿਪੋਰਟ ਨੂੰ ਪ੍ਰਵਾਨ ਕੀਤਾ ਗਿਆ ਹੈ ,ਪਰ ਇਹ ਲੋਕ ਜਸਟਿਸ ਰਣਜੀਤ ਸਿੰਘ  ਕਮਿਸ਼ਨ ਦੀ ਵਿਧਾਨ ਸਭਾ ਚ ਹੋਈ  ਬਹਿਸ ਤੋਂ ਭਗੌੜੇ ਹਨ ਤੇ ਹੁਣ  ਤਰ੍ਹਾਂ ਤਰ੍ਹਾਂ ਦੇ ਇਲਜ਼ਾਮ ਲਗਾ ਰਹੇ ਹਨ ।

ਵਿਧਾਇਕ ਫੂਲਕਾ ਨੇ ਕਿਹਾ ਕਿ ਜਿਸ ਪਵਿੱਤਰ ਸਦਨ ਵਿੱਚ ਕਮਿਸ਼ਨ ਦੀ ਰਿਪੋਰਟ ਪਾਸ ਹੋਈ ਹੈ, ਜੇਕਰ ਉਸ ਸਦਨ ਦੀ ਨਹੀਂ ਸਰਕਾਰ ਸੁਣੇਗੀ ਤਾਂ ਉਹ ਵਿਧਾਇਕ ਦੇ ਅਹੁਦੇ ਤੇ ਰਹਿਣਾ ਆਪਣੇ ਆਪ ਨੂੰ ਯੋਗ ਨਹੀਂ ਸਮਝਦੇ । ਉੱਘੇ ਸਿੱਖ ਚਿੰਤਕ ਵਿਧਾਇਕ ਐੱਚ ਐੱਸ ਫੂਲਕਾ ਵੱਲੋਂ ਦਿੱਤੇ ਗਏ ਇਸ ਬਿਆਨ ਨੇ ਅਕਾਲੀ ਦਲ ਦੇ ਧਰਨਿਆਂ ਨੂੰ ਫਿੱਕਾ ਕਰ ਦਿੱਤਾ ਹੈ ।