• Home
  • ਮਾਮਲਾ ਲੜਕੀਆਂ ਦੀ ਤਲਾਸ਼ੀ ਲੈਣ ਦਾ : ਦੋ ਅਧਿਆਪਕਾਵਾਂ ਸਸਪੈਂਡ

ਮਾਮਲਾ ਲੜਕੀਆਂ ਦੀ ਤਲਾਸ਼ੀ ਲੈਣ ਦਾ : ਦੋ ਅਧਿਆਪਕਾਵਾਂ ਸਸਪੈਂਡ

ਫਾਜ਼ਿਲਕਾ : ਦੋ ਦਿਨ ਪਹਿਲਾਂ ਇਥੋਂ ਦੇ ਇੱਕ ਸਕੂਲ ਦੀ ਇੱਕ ਅਧਿਆਪਿਕਾ 'ਤੇ ਦੋਸ ਲੱਗਿਆ ਸੀ ਕਿ ਉਸ ਨੇ ਲੜਕੀਆਂ ਦੇ ਕੱਪੜੇ ਉਤਰਵਾ ਕੇ ਤਲਾਸ਼ੀ ਲਈ ਸੀ। ਫਾਜ਼ਿਲਕਾ ਦੇ ਮਹਿਲਾ ਕੁੰਡਲ ਸਕੂਲ ਵਿਚ ਸੈਨੇਟਰੀ ਪੈਡ ਮਿਲਣ ਉਪਰੰਤ ਕਥਿਤ ਤੌਰ 'ਤੇ ਵਿਦਿਆਰਥਣਾਂ ਦੇ ਕੱਪੜੇ ਉਤਰਵਾ ਕੇ ਤਲਾਸ਼ੀ ਲੈਣ ਦੇ ਮਾਮਲੇ ਵਿਚ ਸਰਕਾਰ ਨੇ ਸਖਤ ਫੈਸਲਾ ਲੈਂਦੇ ਹੋਏ ਸਕੂਲ ਦੀਆਂ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।। ਪੰਜਾਬ ਸਰਕਾਰ ਵਲੋਂ ਇਸ ਸਾਰੇ ਮਾਮਲੇ ਦੀ ਜਾਂਚ ਲਈ ਸਿੱਖਿਆ ਵਿਭਾਗ ਨੂੰ ਹੁਕਮ ਦਿੱਤੇ ਗਏ ਸਨ ਅਤੇ ਜਾਂਚ ਤੋਂ ਬਾਅਦ ਵਿਭਾਗ ਨੇ ਇਸ ਦੀ ਰਿਪੋਰਟ ਸਰਕਾਰ ਨੂੰ ਭੇਜ ਦਿੱਤੀ ਸੀ, ਜਿਸ ਤੋਂ ਬਾਅਦ ਦੋ ਅਧਿਆਪਕਾਂ ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।।

ਦੱਸਣਯੋਗ ਹੈ ਕਿ ਇਸ ਮਾਮਲੇ ਦੇ ਉਜਾਗਰ ਹੋਣ ਤੋਂ ਬਾਅਦ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਖੁਦ ਨੋਟਿਸ ਲੈਂਦਿਆਂ ਇਸ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ।। ਮੁੱਖ ਮੰਤਰੀ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸੋਮਵਾਰ ਤੱਕ ਇਸ ਮਾਮਲੇ ਦੀ ਜਾਂਚ ਦੀ ਰਿਪੋਰਟ ਭੇਜਣ ਲਈ ਕਿਹਾ ਸੀ।