• Home
  • ਵਿਧਾਨ ਸਭਾ ਦੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੜ੍ਹੋ ਕੀ ਵਾਪਰਿਆ ? ਖਹਿਰਾ ਨਾਲ ਫੂਲਕਾ ਆਇਆ ਧਰਨੇ ‘ਚ

ਵਿਧਾਨ ਸਭਾ ਦੇ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੜ੍ਹੋ ਕੀ ਵਾਪਰਿਆ ? ਖਹਿਰਾ ਨਾਲ ਫੂਲਕਾ ਆਇਆ ਧਰਨੇ ‘ਚ

ਚੰਡੀਗੜ੍ਹ ,(ਖਬਰ ਵਾਲੇ ਬਿਊਰੋ )-ਪੰਜਾਬ ਵਿਧਾਨ ਸਭਾ ਦਾ ਸੈਸ਼ਨ ਸ਼ੁਰੂ ਹੋ ਗਿਆ ਹੈ ,ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਮੀਡੀਏ ਦੀ ਨਜ਼ਰ ਆਮ ਆਦਮੀ ਪਾਰਟੀ ਤੇ ਹੀ ਰਹੀ ।
ਆਮ ਆਦਮੀ ਪਾਰਟੀ ਚ ਪਾਟੋ ਧਾੜ ਨੂੰ ਲੈ ਕੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਵੱਲੋਂ ਪਹਿਲਾਂ ਵਿਧਾਨ ਸਭਾ ਦੇ ਪਾਰਟੀ ਦਫਤਰ ਚ ਵਿਧਾਇਕਾਂ ਨਾਲ ਮੀਟਿੰਗ ਕੀਤੀ ਗਈ । ਮੀਟਿੰਗ ਖਤਮ ਹੋਣ ਤੋਂ ਬਾਅਦ ਆਪ ਦੇ ਵਿਧਾਇਕ ਅਮਨ ਅਰੋੜਾ ਤੇ ਵਿਧਾਇਕ ਐੱਚ ਐੱਸ ਫੂਲਕਾ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਗ੍ਰਹਿ ਵਿਖੇ ਪੁੱਜੇ ।

ਸੂਤਰਾਂ ਅਨੁਸਾਰ ਪਤਾ ਲੱਗਾ ਹੈ ਕਿ ਸੁਖਪਾਲ ਸਿੰਘ ਖਹਿਰਾ ਨਾਲ ਮੀਟਿੰਗ ਹੋਣ ਉਪਰੰਤ ਉਨ੍ਹਾਂ ਵੱਲੋਂ ਸਾਂਝੇ ਤੌਰ ਤੇ ਵਿਧਾਨ ਸਭਾ ਚ ਮਸਲੇ ਚੁੱਕਣ ਦਾ ਪ੍ਰੋਗਰਾਮ ਉਲੀਕਿਆ ਹੈ ।
ਬਾਅਦ ਚ ਸੁਖਪਾਲ ਸਿੰਘ ਖਹਿਰਾ ਨੇ ਆਪਣੇ ਬਾਗੀ ਵਿਧਾਇਕਾਂ ਨਾਲ ਸੈਸ਼ਨ ਸ਼ੁਰੂ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਵਿਧਾਨ ਸਭਾ ਦੇ ਵਿਧਾਇਕ ਗੈਲਰੀ ਦੇ ਗੇਟ ਤੇ ਆਪਣੇ ਵਿਧਾਇਕਾਂ ਨਾਲ ਰੋਸ ਧਰਨਾ ਵੀ ਦਿੱਤਾ, ਜਿਸ ਵਿੱਚ ਉਹ ਮੰਗ ਕਰ ਰਹੇ ਸਨ ਕਿ ਲੋਕ ਮਸਲਿਆਂ ਤੇ ਬਹਿਸ ਕਰਨ ਲਈ ਸੈਸ਼ਨ ਨੂੰ ਲੰਬਾ ਕੀਤਾ ਜਾਵੇ । ਅਤੇ ਬਰਗਾੜੀ ਤੇ ਬਹਿਬਲ ਕਲਾਂ ਗੋਲੀ ਕਾਂਡ ਦੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇ ਆਦਿ ਮੰਗਾਂ ਨੂੰ ਲੈ ਕੇ ਦਿੱਤੇ ਧਰਨੇ ਚ ਦਿਲਚਸਪ ਗੱਲ ਇਹ ਰਹੀ ਕਿ ਇਸ ਧਰਨੇ ਵਿੱਚ ਉਨ੍ਹਾਂ ਦੇ ਨਾਲ ਐਚਐਸ ਫੂਲਕਾ ਵੀ ਬੈਠੇ ਹੋਏ ਸਨ ।ਜਦਕਿ ਫੂਲਕਾ ਨੇ ਪਹਿਲਾਂ ਹਰਪਾਲ ਸਿੰਘ ਚੀਮਾ ਦੀ ਵੀ ਮੀਟਿੰਗ ਚ ਭਾਗ ਲਿਆ ਸੀ ।