• Home
  • ਜਥੇਦਾਰ ਬਲਦੇਵ ਸਿੰਘ ਮਾਖਾ ਨੇ ਵੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਜਥੇਦਾਰ ਬਲਦੇਵ ਸਿੰਘ ਮਾਖਾ ਨੇ ਵੀ ਅਕਾਲੀ ਦਲ ਤੋਂ ਦਿੱਤਾ ਅਸਤੀਫਾ

ਮਾਨਸਾ (ਖ਼ਬਰ ਵਾਲੇ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਆਗੂ ਤੇ ਮਾਨਸਾ ਤੋਂ ਸ਼੍ਰੋਮਣੀ ਕਮੇਟੀ ਮੈਂਬਰ .ਬਲਦੇਵ ਸਿੰਘ ਮਾਖਾ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ । ਜਥੇਦਾਰ  ਮਾਖਾ ਮਾਰਕੀਟ ਕਮੇਟੀ ਮਾਨਸਾ ਦੇ ਚੇਅਰਮੈਨ ਵੀ ਰਹੇ ਹਨ ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾਵਾਂ ਨੇ ਉਸ ਦੇ ਮਨ ਨੂੰ ਭਾਰੀ ਠੇਸ ਪਹੁੰਚਾਈ ਹੈ। ਇਸ ਲਈ ਉਹ ਅਸਤੀਫਾ ਦੇ ਰਹੇ ਹਨ ।