• Home
  • ਡੀ ਸੀ ਵੱਲੋਂ ਜ਼ਿਲ੍ਹੇ ਦੇ ਤੁਰੰਤ ਸਾਰੇ ਸਕੂਲ ਬੰਦ ਕਰਨ ਦੇ ਹੁਕਮ -ਛੋਟੇ ਬੱਚਿਆਂ ਨੂੰ ਘਰਾਂ ਚ ਪਹੁੰਚਾਉਣ ਲਈ ਕਿਹਾ

ਡੀ ਸੀ ਵੱਲੋਂ ਜ਼ਿਲ੍ਹੇ ਦੇ ਤੁਰੰਤ ਸਾਰੇ ਸਕੂਲ ਬੰਦ ਕਰਨ ਦੇ ਹੁਕਮ -ਛੋਟੇ ਬੱਚਿਆਂ ਨੂੰ ਘਰਾਂ ਚ ਪਹੁੰਚਾਉਣ ਲਈ ਕਿਹਾ

ਪਟਿਆਲਾ,( ਖ਼ਬਰ ਵਾਲੇ ਬਿਊਰੋ )+ਪੰਜਾਬ ਵਿੱਚ ਪੈ ਰਹੀ ਭਾਰੀ ਬਾਰਿਸ਼ ਤੋਂ ਬਾਅਦ ਪਟਿਆਲਾ ਦੇ ਡਿਪਟੀ ਕਮਿਸ਼ਨਰ ਨੇ ਤੁਰੰਤ ਸਾਰੇ ਸਰਕਾਰੀ/ ਪ੍ਰਾਈਵੇਟ ਸਕੂਲ ਸਣੇ ਆਂਗਣਵਾੜੀ ਸੈਂਟਰਾਂ ਨੂੰ ਬੰਦ ਕਰਨ ਦੇ ਆਦੇਸ਼ ਜਾਰੀ ਕਰ ਦਿੱਤੇ ਹਨ । ਡਿਪਟੀ ਕਮਿਸ਼ਨਰ ਵੱਲੋਂ ਜਾਰੀ ਕੀਤੇ ਗਏ ਪੱਤਰ ਚ ਜਿੱਥੇ  ਸਾਰੇ ਸਕੂਲ ਕਾਲਜ ਅਤੇ ਆਂਗਣਵਾੜੀ ਸੈਂਟਰਾਂ ਦੇ ਪ੍ਰਬੰਧਕਾਂ ਨੂੰ ਆਦੇਸ਼ ਦਿੱਤੇ ਗਏ ਹਨ ਕਿ ਉਹ ਬੱਚਿਆਂ ਦੇ ਮਾਪਿਆਂ ਨੂੰ ਤੁਰੰਤ ਸੂਚਿਤ ਕਰਦੇ ਹੋਏ ਉਨ੍ਹਾਂ ਨੂੰ ਘਰ ਪਹੁੰਚਾਉਣ ਦਾ ਇੰਤਜ਼ਾਮ ਕਰਨ।