• Home
  • ਭਾਰਤ-ਵੈਸਟ ਇੰਡੀਜ਼ ਟੈਸਟ ਲੜੀ ਦਾ ਪਹਿਲਾ ਮੈਚ: ਲੰਚ ਤਕ ਭਾਰਤ ਨੇ ਇਕ ਵਿਕਟ ਗਵਾ ਕੇ ਬਣਾਈਆਂ 133 ਦੌੜਾਂ

ਭਾਰਤ-ਵੈਸਟ ਇੰਡੀਜ਼ ਟੈਸਟ ਲੜੀ ਦਾ ਪਹਿਲਾ ਮੈਚ: ਲੰਚ ਤਕ ਭਾਰਤ ਨੇ ਇਕ ਵਿਕਟ ਗਵਾ ਕੇ ਬਣਾਈਆਂ 133 ਦੌੜਾਂ

ਰਾਜਕੋਟ, (ਖ਼ਬਰ ਵਾਲੇ ਬਿਊਰੋ): ਭਾਰਤ ਅਤੇ ਵੈਸਟ ਇੰਡੀਜ਼ ਵਿਚਕਾਰ ਕ੍ਰਿਕਟ ਟੈਸਟ ਲੜੀ ਸ਼ੁਰੂ ਹੋ ਚੁੱਕੀ ਹੈ। ਭਾਰਤ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਚੁਣੀ ਤੇ ਲੰਚ ਤਕ ਭਾਰਤ ਨੇ ਇਕ ਵਿਕਟ ਗੁਆ ਕੇ 133 ਦੌੜਾਂ ਬਣਾ ਲਈਆਂ ਹਨ। ਭਾਰਤ ਵਲੋਂ ਲੋਕੇਸ਼ ਰਾਹੁਲ ਬਿਨਾਂ ਕੋਈ ਦੌੜ ਬਣਾਏ ਆਊਟ ਹੋ ਗਏ। ਉਧਰ ਆਪਣਾ ਡੈਬਿਊ ਕਰ ਰਹੇ ਪ੍ਰਿਥਵੀ ਸ਼ਾਹ ਨੇ ਵਧੀਆ ਖੇਡ ਦਿਖਾਉਂਦਿਆਂ 74 ਗੇਂਦਾਂ 'ਤੇ 75 ਦੌੜਾਂ ਬਣਾ ਲਈਆਂ ਹਨ ਤੇ ਉਨਾਂ ਦੇ ਨਾਲ ਚੇਤੇਸਵਰ ਪੁਜਾਰਾ ਵੀ 56 ਦੌੜਾਂ ਬਣਾ ਕੇ ਨਾਬਾਦ ਹਨ।