• Home
  • ਸ਼ਾਮ 7:00 ਵਜੇ ਤੋ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ

ਸ਼ਾਮ 7:00 ਵਜੇ ਤੋ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ ‘ਤੇ ਪਾਬੰਦੀ

ਐਸ. ਏ. ਐਸ. ਨਗਰ,  30 ਮਾਰਚ :ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਗੁਰਪ੍ਰੀਤ ਕੌਰ ਸਪਰਾ ਨੇ ਫੌਜਦਾਰੀ ਜਾਬਤਾ ਸੰਘਤਾ 1973 (2 ਆਫ 1974) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋ ਕਰਦੇ ਹੋਏ ਜ਼ਿਲ੍ਹਾ ਐਸ. ਏ. ਐਸ. ਨਗਰ ਅੰਦਰ ਸ਼ਾਮ 7:00 ਵਜੇ ਤੋ ਸਵੇਰੇ 10:00 ਵਜੇ ਤੱਕ ਕੰਬਾਈਨਾਂ ਨਾਲ ਕਣਕ ਕੱਟਣ 'ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦੇ ਨਾਲ ਹੀ ਕਣਕ ਦੀ ਫਸਲ ਦੀ ਕਟਾਈ ਤੋਂ ਬਾਅਦ ਉਸਦੀ ਰਹਿੰਦ-ਖੂਹੰਦ ਨੂੰ ਸਾੜਨ 'ਤੇ ਵੀ ਪੂਰਨ ਤੌਰ 'ਤੇ ਪਾਬੰਦੀ ਹੋਵੇਗੀ। ਇਸ ਤੋ ਇਲਾਵਾ ਇਹ ਵੀ ਹਦਾਇਤ ਕੀਤੀ ਹੈ ਕਿ ਕੰਬਾਈਨਾਂ ਤੇ ਕੰਬਾਈਨ ਹਾਰਵੈਸਟਰ ਸੁਪਰ ਐਸ. ਐਮ. ਐਸ. ਲਗਾਏ ਬਿਨਾਂ ਨਹੀਂ ਵਰਤਿਆ ਜਾਵੇਗਾ। ਇਹ ਹੁਕਮ 1 ਅਪ੍ਰੈਲ ਤੋਂ 31 ਮਈ 2019 ਤੱਕ ਲਾਗੂ ਰਹਿਣਗੇ।