• Home
  • ਸੁਖਬੀਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ -ਜ਼ਮੀਨੀ ਪੱਧਰ ‘ਤੇ ਹੋਣ ਲੱਗੀ ਬਾਦਲਾਂ ਦੀ ਵਿਰੋਧਤਾ

ਸੁਖਬੀਰ ਨੂੰ ਦਿਖਾਈਆਂ ਕਾਲੀਆਂ ਝੰਡੀਆਂ -ਜ਼ਮੀਨੀ ਪੱਧਰ ‘ਤੇ ਹੋਣ ਲੱਗੀ ਬਾਦਲਾਂ ਦੀ ਵਿਰੋਧਤਾ

ਫ਼ਰੀਦਕੋਟ, (ਖ਼ਬਰ ਵਾਲੇ ਬਿਊਰੋ): ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਾਰਨ ਪੰਜਾਬ ਦੇ ਘਰ ਘਰ ਵਿਚ ਅਕਾਲੀਆਂ ਹੁਕਮਰਾਨਾਂ ਦਾ ਵਿਰੋਧ ਹੋ ਰਿਹਾ ਹੈ। ਅੱਜ ਇਸ ਤਰ•ਾਂ ਦੀ ਘਟਨਾ ਉਸ ਵੇਲੇ ਵਾਪਰੀ ਜਦੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਇਥੇ ਅਕਾਲੀ ਦਲ ਦੇ ਵਰਕਰਾਂ ਦੀ ਮੀਟਿੰਗ ਲੈਣ ਲਈ ਪਹੁੰਚੇ ਤਾਂ ਪਹਿਲਾਂ ਤੋਂ ਉਡੀਕ ਕਰ ਰਹੇ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਉਨ•ਾਂ ਦਾ ਡਟਵਾਂ ਵਿਰੋਧ ਕੀਤਾ ਤਾਂ ਅਕਾਲੀ ਵਰਕਰਾਂ ਤੇ ਸਿੱਖ ਜਥੇਬੰਦੀਆਂ ਦੇ ਵਰਕਰਾਂ ਵਿਚਕਾਰ ਤਕਰਾਰ ਹੋ ਗਿਆ।

ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਸੁਖਬੀਰ ਬਾਦਲ ਨੂੰ ਕਾਲੇ ਝੰਡੇ ਦਿਖਾਉਣੇ ਸ਼ੁਰੂ ਕਰ ਦਿਤੇ ਤੇ ਜਿਸ ਦਾ ਅਕਾਲੀ ਵਰਕਰਾਂ ਨੇ ਵਿਰੋਧ ਕੀਤਾ। ਤਕਰਾਰ ਵਧਦਾ ਦੇਖ ਕੇ ਪੁਲਿਸ ਨੂੰ ਬਚਾਅ ਲਈ ਵਿਚਾਲੇ ਆਉਣਾ ਪਿਆ। ਪੁਲਿਸ ਅਧਿਕਾਰੀਆਂ ਨੇ ਵਿਚਕਾਰ ਪੈ ਕੇ ਦੋਹਾਂ ਧਿਰਾਂ ਨੂੰ ਸ਼ਾਂਤ ਕਰਵਾਇਆ।