• Home
  • ਪੰਜਾਬ ‘ਚ ਚੋਣ ਜ਼ਾਬਤਾ ਲਾਗੂ:- 19 ਸਤੰਬਰ ਨੂੰ ਵੋਟਾਂ ਤੇ 22 ਨੂੰ ਨਤੀਜੇ ਆਉਣਗੇ

ਪੰਜਾਬ ‘ਚ ਚੋਣ ਜ਼ਾਬਤਾ ਲਾਗੂ:- 19 ਸਤੰਬਰ ਨੂੰ ਵੋਟਾਂ ਤੇ 22 ਨੂੰ ਨਤੀਜੇ ਆਉਣਗੇ

ਚੰਡੀਗੜ੍ਹ ,(ਖਬਰ ਵਾਲੇ ਬਿਊਰੋ )-ਪੰਜਾਬ ਰਾਜ ਦੇ ਚੋਣ ਕਮਿਸ਼ਨ ਜਗਪਾਲ ਸਿੰਘ ਸੰਧੂ ਨੇ ਅੱਜ ਪੰਜਾਬ ਭਵਨ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਦਾ 19 ਸਤੰਬਰ ਨੂੰ ਚੋਣ ਕਰਵਾਉਣ ਦਾ ਐਲਾਨ ਕਰ ਦਿੱਤਾ ਹੈ ।
ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਨੇ ਦੱਸਿਆ ਕਿ 4 ਤੋਂ 7 ਸਤੰਬਰ ਤੱਕ ਉਮੀਦਵਾਰ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ ਅਤੇ 10  ਸਤੰਬਰ ਨੂੰ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ । ਉਨ੍ਹਾਂ ਦੱਸਿਆ ਕਿ 11 ਸਤੰਬਰ ਨੂੰ ਨਾਮਜ਼ਦਗੀ ਪੱਤਰ ਵਾਪਸ ਲਏ ਜਾ ਸਕਦੇ ਹਨ ਅਤੇ ਇਸੇ ਦਿਨ ਹੀ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ ਕੀਤੇ ਜਾਣਗੇ ।ਉਨ੍ਹਾਂ ਦੱਸਿਆ ਕਿ ਇਨਾਂ  ਦੇ ਨਤੀਜੇ 22 ਸਤੰਬਰ ਨੂੰ ਐਲਾਨੇ ਜਾਣਗੇ ।