• Home
  • ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਣਾਂ ਸ਼ੁਰੂ ਕਰਨ ਦਾ ਐਲਾਨ

ਸਪਾਈਸਜੈੱਟ ਵੱਲੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਉਡਾਣਾਂ ਸ਼ੁਰੂ ਕਰਨ ਦਾ ਐਲਾਨ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਸਪਾਈਸਜੈੱਟ ਵੱਲੋਂ ਆਉਂਦੀ 6 ਨਵੰਬਰ ਤੋਂ ਅੰਮ੍ਰਿਤਸਰ ਤੋਂ ਬੈਂਕਾਕ ਅਤੇ ਗੋਆ ਲਈ ਰੋਜ਼ਾਨਾ ਦੋ ਨਵੀਆਂ ਉਡਾਨਾਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਇਸ ਦੀ ਰਸਮੀ ਸ਼ੁਰੂਆਤ ਵਜੋਂ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਹਿਲੀ ਟਿਕਟ ਸੌਂਪੀ ਗਈ।।
ਸਪਾਈਸਜੈੱਟ ਦੇ ਚੀਫ਼ ਕਸਟਮਰ ਸਰਵਿਸ ਅਫ਼ਸਰ ਕਮਲ ਹਿੰਗੋਰਾਨੀ ਦੀ ਅਗਵਾਈ ਵਿੱਚ ਤਿੰਨ ਮੈਂਬਰੀ ਟੀਮ ਨੇ ਅੱਜ ਇੱਥੇ ਕੈਪਟਨ ਅਮਰਿੰਦਰ ਸਿੰਘ ਨਾਲ ਉਨਾਂ ਦੀ ਸਰਕਾਰੀ ਰਿਹਾਇਸ਼ 'ਤੇ ਮੁਲਾਕਾਤ ਕਰਕੇ ਸ੍ਰੀ ਗੁਰੂ ਰਾਮ ਦਾਸ ਜੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਨਵੀਆਂ ਉਡਾਨਾਂ ਸ਼ੁਰੂ ਕਰਨ ਦਾ ਐਲਾਨ ਕੀਤਾ।।
ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਕਿ ਪੰਜਾਬ ਵਿੱਚ ਖਾਸ ਕਰਕੇ ਪਵਿੱਤਰ ਨਗਰੀ ਅੰਮ੍ਰਿਤਸਰ ਵਿੱਚ ਸੈਰ ਸਪਾਟੇ ਦੀ ਅਥਾਹ ਸਮਰਥਾ ਹੈ ਜਿੱਥੇ ਦੁਨੀਆ ਭਰ ਤੋਂ ਵੱਡੀ ਗਿਣਤੀ ਵਿੱਚ ਸ਼ਰਧਾਲੂ ਰੋਜ਼ਾਨਾ ਸ਼੍ਰੀ ਦਰਬਾਰ ਸਾਹਿਬ ਅਤੇ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋਣ ਤੋਂ ਇਲਾਵਾ ਜਲਿਆਂਵਾਲਾ ਬਾਗ਼ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫੁਲ ਭੇਟ ਕਰਨ ਲਈ ਆਉਂਦੇ ਹਨ।।
ਮੁੱਖ ਮੰਤਰੀ ਨੇ ਸਪਾਈਸਜੈੱਟ ਦੀ ਅਥਾਰਟੀ ਨੂੰ ਅੰਮ੍ਰਿਤਸਰ ਅਤੇ ਦੇਸ਼-ਵਿਦੇਸ਼ ਦੀਆਂ ਹੋਰ ਥਾਵਾਂ ਦਰਮਿਆਨ ਨਵੀਆਂ ਉਡਾਣਾਂ ਸ਼ੁਰੂ ਕਰਨ ਲਈ ਵੀ ਆਖਿਆ। ਉਨ•ਾਂ ਨੇ ਮੁਹਾਲੀ ਅੰਤਰ-ਰਾਸ਼ਟਰੀ ਹਵਾਈ ਅੱਡੇ ਤੋਂ ਸਿੰਗਾਪੁਰ ਨੂੰ ਸਿੱਧੀ ਉਡਾਨ ਸ਼ੁਰੂ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ ਕਿਉਂ ਜੋ ਖਿੱਤੇ ਦੇ ਲੋਕਾਂ ਦੀ ਇਹ ਵੱਡੀ ਮੰਗ ਹੈ।।
ਇਸ ਮੌਕੇ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਅਤੇ ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਤੋਂ ਇਲਾਵਾ ਸਪਾਈਸਜੈੱਟ ਦੇ ਏ.ਵੀ.ਪੀ. ਅਤੇ ਹੈੱਡ ਲਾਇਜ਼ਨ ਸੀ.ਐਸ. ਪਲਾਈ ਅਤੇ ਏਅਰਪੋਰਟ ਮੈਨੇਜਰ ਮਨੀਸ਼ ਪਾਂਡੇ ਵੀ ਹਾਜ਼ਰ ਸਨ।