• Home
  • ਸੈਰ-ਸਪਾਟਾ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਗੇ: ਸਿੱਧੂ

ਸੈਰ-ਸਪਾਟਾ ਉਦਯੋਗ ਨੂੰ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਗੇ: ਸਿੱਧੂ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਸੈਰ-ਸਪਾਟਾ ਉਦਯੋਗ ਵੱਲੋਂ ਨੇੜ ਭਵਿੱਖ ਵਿੱਚ ਪੰਜਾਬ ਦੇ ਆਰਥਿਕ ਵਿਕਾਸ ਲਈ ਵਾਹਕ ਦੀ ਭੂਮਿਕਾ ਨਿਭਾਏ ਜਾਣ 'ਤੇ ਜ਼ੋਰ ਦਿੰਦਿਆਂ ਪੰਜਾਬ ਦੇ ਸੈਰ-ਸਪਾਟਾ ਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਕੁੱਲ ਘਰੇਲੂ ਉਤਪਾਦ (ਜੀ.ਡੀ.ਪੀ.) ਵਿੱਚ ਸੈਰ ਸਪਾਟਾ ਸਨਅਤ ਦੀ 20 ਫੀ ਸਦੀ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਲਈ ਸੰਜੀਦਗੀ ਨਾਲ ਯਤਨਸ਼ੀਲ ਹੈ ਤੇ ਸੈਰ-ਸਪਾਟਾ ਉਦਯੋਗ ਨੂੰ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਵਾਗੇ।।
'ਇੰਡੀਆ ਟੂਰਿਜ਼ਮ ਮਾਰਟ-2018', ਜਿਸ ਵਿੱਚ ਪੰਜਾਬ ਇਕ ਭਾਗੀਦਾਰ ਸੂਬਾ ਹੈ, ਦੌਰਾਨ ਪੰਜਾਬ ਦੀ ਪ੍ਰਤੀਨਿਧਤਾ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਦਾ ਇਸ ਟੂਰਿਜ਼ਮ ਮਾਰਟ ਵਿੱਚ ਪੁੱਜੇ ਹੋਏ 60 ਮੁਲਕਾਂ ਦੇ 400 ਤੋਂ ਵਧੇਰੇ ਪ੍ਰਤੀਨਿਧਾਂ ਨੂੰ ਪੰਜਾਬ ਦੀ ਧਾਰਮਿਕ, ਸੱਭਿਆਚਾਰਕ ਤੇ ਵਿਰਸੇ ਪੱਖੋਂ ਅਮੀਰੀ ਤੋਂ ਜਾਣੂੰ ਕਰਵਾਉਣ ਲਈ ਇਹ ਸੰਜੀਦਾ ਹੰਭਲਾ ਹੈ।।

ਸ. ਸਿੱਧੂ ਨੇ ਅੱਗੇ ਦੱਸਿਆ ਕਿ ਪੰਜਾਬ ਵਲੋਂ ਅੰਤਰ-ਰਾਸ਼ਟਰੀ ਪੱਧਰ 'ਤੇ ਸਥਾਪਤ ਟੂਰ ਓਪਰੇਟਰਾਂ ਨਾਲ ਭਾਈਵਾਲੀ ਕੀਤੀ ਗਈ ਹੈ ਜੋ ਵਿਦੇਸ਼ਾਂ ਵਿੱਚ ਵਸ ਰਹੇ ਪੰਜਾਬੀਆਂ ਨੂੰ ਉਨਾਂ ਦੀ ਧਰਤੀ ਤੇ ਜੜਾਂ ਨਾਲ ਜੋੜਨ ਲਈ ਅਹਿਮ ਭੂਮਿਕਾ ਨਿਭਾਉਣਗੇ।। ਇਸ ਤੋਂ ਇਲਾਵਾ ਪੰਜਾਬ ਸਰਕਾਰ ਧਾਰਮਿਕ ਤੇ ਸੈਰ-ਸਪਾਟਾ ਦੀ ਅਹਿਮੀਅਤ ਵਾਲੇ ਸਥਾਨਾਂ 'ਤੇ ਯਾਤਰੂਆਂ ਦੇ ਠਹਿਰਾਅ ਤੇ ਖਾਣ-ਪੀਣ ਲਈ ਢੁੱਕਵੇਂ ਪ੍ਰਬੰਧ ਕਰੇਗੀ।।

ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ ਵਿਭਾਗ ਦੇ ਸਕੱਤਰ ਸ੍ਰੀ ਵਿਕਾਸ ਪ੍ਰਤਾਪ ਨੇ ਕਿਹਾ ਕਿ ਸੈਰ ਸਪਾਟਾ ਤੇ ਪ੍ਰਾਹੁਣਚਾਰੀ ਖੇਤਰ ਦੇ ਕੌਮਾਂਤਰੀ ਨੁਮਾਇੰਦਿਆਂ ਨੂੰ ਪੰਜਾਬ ਦੀ ਇਸ ਖੇਤਰ ਦੀ ਸਮਰੱਥਾ ਤੋਂ ਜਾਣੂ ਕਰਵਾਉਣ ਲਈ ਸੂਬੇ ਦਾ ਇਹ ਯਤਨ ਪੂਰਾ ਸਫਲ ਰਿਹਾ ਹੈ।। ਉਨਾਂ ਦੱਸਿਆ ਕਿ 19 ਸਤੰਬਰ ਤੋਂ ਕੌਮਾਂਤਰੀ ਪੱਧਰ ਦੇ 18 ਟੂਰ ਅਤੇ ਟਰੈਵਲ ਓਪਰੇਟਰ ਅੰਮ੍ਰਿਤਸਰ ਅਤੇ ਇਸ ਦੇ ਲਾਗਲੇ ਇਲਾਕੇ ਦੇ ਦੌਰੇ ਲਈ ਆਉਣਗੇ।।
ਅੱਜ ਦੇ ਇਸ ਕਨਕਲੇਵ ਦਾ ਉਦਘਾਟਨ ਕੇਂਦਰੀ ਰੇਲਵੇ ਮੰਤਰੀ ਸ੍ਰੀ ਪਿਯੂਸ਼ ਗੋਇਲ, ਕੇਂਦਰੀ ਸੈਰ-ਸਪਾਟਾ ਮੰਤਰੀ ਸ੍ਰੀ ਕੇ.ਜੇ ਐਲਫੌਂਸ ਵਲੋਂ ਕੀਤਾ ਗਿਆ।। ਪੰਜਾਬ ਤੇ ਕੇਰਲਾ 'ਇੰਡੀਆ ਟੂਰਿਜ਼ਮ ਮਾਰਟ-2018' ਵਿੱਚ ਭਾਗੀਦਾਰ ਸੂਬੇ ਸਨ।। ਇਸ ਮਾਰਟ ਦਾ ਆਯੋਜਨ ਕੇਂਦਰੀ ਸੈਰ-ਸਪਾਟਾ ਮੰਤਰਾਲੇ ਅਤੇ ਫੈਡਰੇਸ਼ਨ ਆਫ ਐਸੋਸੀਏਸ਼ਨਜ਼ ਆਫ ਇੰਡੀਅਨ ਟੂਰਿਜ਼ਮ ਐਂਡ ਹਾਸਪਿਟੈਲਿਟੀ (ਫੇਥ) ਵਲੋਂ ਕੀਤਾ ਗਿਆ ਸੀ ਅਤੇ ਮੋਰਾਕੋ ਕੌਮਾਂਤਰੀ ਹਿੱਸੇਦਾਰ ਸੀ।।