• Home
  • ਮੰਤਰੀ ਮੰਡਲ ਵੱਲੋਂ ‘ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019’ ਨੂੰ ਮਨਜ਼ੂਰੀ

ਮੰਤਰੀ ਮੰਡਲ ਵੱਲੋਂ ‘ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019’ ਨੂੰ ਮਨਜ਼ੂਰੀ

ਚੰਡੀਗੜ•, 6 ਜੂਨ
Êਪੰਜਾਬ ਮੰਤਰੀ ਮੰਡਲ ਨੇ 'ਪੰਜਾਬ ਸਪੋਰਟਸ ਯੂਨੀਵਰਸਿਟੀ ਆਰਡੀਨੈਂਸ-2019' ਨੂੰ ਪ੍ਰਵਾਨਗੀ ਦੇ ਦਿੱਤੀ ਹੈ ਜਿਸ ਨਾਲ ਪਟਿਆਲਾ ਵਿੱਚ ਯੂਨੀਵਰਸਿਟੀ ਦੀ ਸਥਾਪਨਾ ਲਈ ਰਾਹ ਪੱਧਰਾ ਹੋ ਗਿਆ ਹੈ।
ਖੇਡਾਂ ਤੇ ਯੁਵਕ ਸੇਵਾਵਾਂ ਵਿਭਾਗ ਨੇ ਇਸ ਸਬੰਧੀ ਖਰੜਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਪੇਸ਼ ਕੀਤਾ।
Êਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਸੂਬਾ ਬਣਾਉਣ ਦੇ ਮਕਸਦ ਨਾਲ ਪ੍ਰਸਤਾਵਿਤ ਸੰਸਥਾ ਖੇਡਾਂ ਨਾਲ ਸਬੰਧਤ ਖੇਤਰਾਂ ਵਿੱਚ ਸਿੱਖਿਆ, ਸਿਖਲਾਈ ਅਤੇ ਖੋਜ ਅਧਾਰਿਤ ਉਚ ਦਰਜੇ ਦੇ ਬੁਨਿਆਦੀ ਢਾਂਚੇ ਤੋਂ ਇਲਾਵਾ ਸਰੀਰਕ ਸਿੱਖਿਆ ਅਤੇ ਖੇਡ ਵਿਗਿਆਨ ਦੇ ਖੇਤਰ ਵਿੱਚ ਹੋਰ ਸੰਸਥਾਵਾਂ ਨੂੰ ਪੇਸ਼ੇਵਾਰ ਤੇ ਅਕਾਦਮਿਕ ਅਗਵਾਈ ਪ੍ਰਦਾਨ ਕਰੇਗੀ।
ਇਕ ਸਰਕਾਰੀ ਬੁਲਾਰੇ ਮੁਤਾਬਕ ਇਹ ਆਲ•ਾ ਦਰਜੇ ਦੀ ਯੂਨੀਵਰਸਿਟੀ ਚੋਟੀ ਦੇ ਖਿਡਾਰੀਆਂ ਦੇ ਨਾਲ-ਨਾਲ ਹੋਰ ਹੋਣਹਾਰ ਖਿਡਾਰੀਆਂ ਲਈ ਸੈਂਟਰ ਆਫ ਐਕਸੀਲੈਂਸ ਵਜੋਂ ਸੇਵਾਵਾਂ ਨਿਭਾਉਣ ਦੇ ਨਾਲ-ਨਾਲ ਖੋਜ ਦਾ ਪਾਸਾਰ ਵੀ ਕਰੇਗੀ। ਇਹ ਸੰਸਥਾ ਖੇਡ ਤਕਨਾਲੋਜੀ ਦੇ ਖੇਤਰ ਅਤੇ ਸਾਰੀਆਂ ਖੇਡਾਂ ਦੀ ਉੱਤਮ ਸਿਖਲਾਈ ਦੇ ਵੱਖ-ਵੱਖ ਪੱਧਰਾਂ 'ਤੇ ਗਿਆਨ ਦੇ ਵਿਕਾਸ, ਹੁਨਰ ਅਤੇ ਮੁਕਾਬਲਿਆਂ ਲਈ ਸਮਰਥਾ ਪੈਦਾ ਕਰੇਗੀ।
ਇਹ ਜ਼ਿਕਰਯੋਗ ਹੈ ਕਿ 19 ਜੂਨ, 2017 ਨੂੰ ਮੁੱਖ ਮੰਤਰੀ ਨੇ ਪੰਜਾਬ ਵਿਧਾਨ ਸਭਾ ਵਿੱਚ ਇਸ ਯੂਨੀਵਰਸਿਟੀ ਦੀ ਸਥਾਪਨਾ ਦਾ ਐਲਾਨ ਕੀਤਾ ਸੀ। ਇਸ ਤੋਂ ਬਾਅਦ ਓਲੰਪੀਅਨ ਤੇ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਦੇ ਮੈਂਬਰ ਰਣਧੀਰ ਸਿੰਘ ਦੀ ਅਗਵਾਈ ਵਿੱਚ ਸੰਚਾਲਨ ਕਮੇਟੀ ਦਾ ਗਠਨ ਕੀਤਾ ਗਿਆ ਤਾਂ ਕਿ ਇਸ ਖੇਡ ਅਕਾਦਿਮਕ ਸੰਸਥਾ ਦੀ ਸਥਾਪਨਾ ਵਿਸ਼ਵ ਪੱਧਰ ਦੇ ਮਿਆਰ ਦੀ ਕਰਨ ਲਈ ਵਿਧੀ-ਵਿਧਾਨ ਨੂੰ ਅੰਤਮ ਰੂਪ ਦਿੱਤਾ ਜਾ ਸਕੇ।