• Home
  • ਯੂਥ ਅਕਾਲੀ ਦਲ ਦੇ ਢਾਂਚੇ ਦਾ ਐਲਾਨ ਜਲਦ- ਮੀਤਪਾਲ ਦੁੱਗਰੀ

ਯੂਥ ਅਕਾਲੀ ਦਲ ਦੇ ਢਾਂਚੇ ਦਾ ਐਲਾਨ ਜਲਦ- ਮੀਤਪਾਲ ਦੁੱਗਰੀ

ਲੁਧਿਆਣਾ: ਯੂਥ ਅਕਾਲੀ ਦਲ ਵਲੋਂ ਲੁਧਿਆਣਾ ਸ਼ਹਿਰ ਵਿੱਚ ਜਲਦ ਹੀ ਔਹਦੇਦਾਰਾਂ ਦਾ ਐਲਾਨ ਜਲਦ ਕੀਤਾ ਜਾਵੇਗਾ । ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ਲੁਧਿਆਣਾ ਦੇ ਪ੍ਰਧਾਨ ਮੀਤਪਾਲ ਸਿੰਘ ਦੁੱਗਰੀ ਨੇ ਹਲਕਾ ਆਤਮ ਨਗਰ ਦੇ ਸ਼ਿਮਲਾਪੁਰੀ ਇਲਾਕੇ ਵਿੱਚ ਆਯੋਜਿਤ ਇੱਕ ਮੀਟਿੰਗ  ਦੌਰਾਨ ਸੰਬੋਧਨ ਕਰਦੇ ਹੋਏ ਕੀਤਾ । ਓਹਨਾ ਕਿਹਾ ਕਿ ਆਉਣ ਵਾਲਿਆਂ ਲੋਕ ਸਭਾ ਚੋਣਾਂ ਵਿੱਚ ਯੂਥ ਅਕਾਲੀ ਦਲ ਵਲੋਂ ਅਹਿਮ ਭੂਮਿਕਾ ਨਿਭਾਈ ਜਾਏਗੀ ।
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੀਤਪਾਲ ਸਿੰਘ ਦੁੱਗਰੀ ਨੇ ਕਿਹਾ ਕਿ ਆਉਣ ਵਾਲੇ ਕੁਝ ਦਿਨਾਂ ਵਿੱਚ ਯੂਥ ਅਕਾਲੀ ਦਲ ਵਲੋਂ ਹਲਕਾ ਇੰਚਾਰਜ, ਬਲਾਕ ਅਤੇ ਵਾਰਡ ਪ੍ਰਧਾਨ ਦਾ ਐਲਨ ਕੀਤਾ ਜਾਵੇਗਾ ਤਾਂ ਜੋ ਯੂਥ ਅਕਾਲੀ ਦਲ ਦੇ ਢਾਂਚੇ ਨੂੰ ਹੋਰ ਮਜਬੂਤ ਕੀਤਾ ਜਾ ਸਕੇ .ਓਹਨਾ ਖੁਸ਼ੀ ਪ੍ਰਗਟ ਕੀਤੀ ਕਿ ਨੌਜਵਾਨਾਂ ਵਲੋਂ ਵੱਧ ਚੜ੍ਹ ਕੇ ਯੂਥ ਅਕਾਲੀ ਦਲ ਦੇ ਪ੍ਰੋਗਰਾਮਾਂ ਵਿੱਚ ਹਿੱਸਾ ਲਿੱਤਾ ਜਾ ਰਿਹਾ ।
ਮੀਤਪਾਲ ਸਿੰਘ ਦੁੱਗਰੀ ਨੇ ਕਿਹਾ ਕਿ ਬਿਕਰਮ ਮਜੀਠੀਆ ਦੀ ਅਗਵਾਈ ਵਿੱਚ ਯੂਥ ਅਕਾਲੀ ਦਲ ਵਲੋਂ ਵਿਧਾਨ ਸਭਾ ਦੇ ਬਾਹਰ ਲੋਕਾਂ ਦੇ ਮੁੱਦੇ ਚੁੱਕ ਕੇ ਸਰਕਾਰ ਨੂੰ ਘੇਰਿਆ . ਹੁਣ ਲੋਕ ਸਭਾ ਚੋਣਾਂ ਦੌਰਾਨ ਵੀ ਯੂਥ ਅਕਾਲੀ ਦਲ ਵਲੋਂ ਸਰਕਾਰ ਦੀਆਂ ਨਾਕਾਮੀਆਂ ਨੂੰ ਉਜਾਗਰ ਕੀਤਾ ਜਾਵੇਗਾ ।
ਯੂਥ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਮੀਤਪਾਲ ਸਿੰਘ ਦੁੱਗਰੀ ਨੇ ਕਿਹਾ ਕਿ ਯੂਥ ਅਕਾਲੀ ਦਲ ਦੇ ਵਰਕਰਾਂ ਵਲੋਂ ਘਰ ਘਰ ਜਾ ਕੇ ਪੰਜਾਬ ਸਰਕਾਰ ਦੀਆਂ ਨਾਕਾਮੀਆਂ ਦੱਸੀਆਂ ਜਾਣਗੀਆਂ. ਇਸ ਤੋਂ ਬਿਨਾ ਬੂਥ ਲੈਵਲ ਤੇ ਯੂਥ ਅਕਾਲੀ ਦਲ ਵਰਕਰਾਂ ਦੀਆਂ ਕਮੇਟੀਆਂ ਬਣਨਗੀਆਂ ਕੋ ਪਾਰਟੀ ਦੇ ਉਮੀਦਵਾਰ ਦੇ ਹੱਕ ਵਿੱਚ ਪ੍ਰਚਾਰ ਕਰਨਗੀਆਂ .
ਮੀਟਿੰਗ ਦੌਰਾਨ ਹੋਰਨਾਂ ਤੋਂ ਇਲਾਵਾ ਰਾਮਪਾਲ ਸੈਣੀ, ਅਮਨ ਸੈਣੀ, ਅਰਵਿੰਦਰ ਸਿੰਘ ਰਿੰਕੂ, ਮਨਦੀਪ ਸੈਣੀ, ਅਮਰਨਾਥ, ਰਾਜੇਸ਼ ਕੁਮਾਰ, ਅਮਰਜੋਤ ਸਿੰਘ, ਬਬਲੂ ਦਿਸ਼ਾਵਾਰ, ਕੁਲਦੀਪ ਸਿੰਘ, ਠੇਕੇਦਾਰ ਗੁਰਦੀਪ ਸਿੰਘ, ਸੁਰਜੀਤ ਸਿੰਘ, ਮਨਪ੍ਰੀਤ ਅਰੋੜਾ ਵੀ ਮਜੂਦ ਸਨ ।