• Home
  • ਮੁੱਖ ਮੰਤਰੀ ਵਲੋਂ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀਆਂ ਨਾਲ ਮੁਲਾਕਾਤ

ਮੁੱਖ ਮੰਤਰੀ ਵਲੋਂ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀਆਂ ਨਾਲ ਮੁਲਾਕਾਤ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇਥੇ ਆਪਣੇ ਸਰਕਾਰੀ ਨਿਵਾਸ 'ਤੇ 2003 ਅਤੇ 2004 ਬੈਚ ਦੇ ਭਾਰਤੀ ਵਿਦੇਸ਼ ਸੇਵਾ ਦੇ ਅਧਿਕਾਰੀਆਂ ਨਾਲ ਮੁਲਾਕਾਤ ਕੀਤੀ। ਵਿਦੇਸ਼ ਸੇਵਾ ਸੰਸਥਾ, ਵਿਦੇਸ਼ ਮੰਤਰਾਲੇ, ਨਵੀਂ ਦਿੱਲੀ ਦੁਆਰਾ ਆਯੋਜਿਤ ਦੋ ਦਿਨਾਂ ਦੇ ਮਿਡ ਕੈਰੀਅਰ ਟ੍ਰੇਨਿੰਗ ਪ੍ਰੋਗਰਾਮ (ਐੱਮ.ਸੀ.ਟੀ.ਪੀ.) 'ਚ ਹਿੱਸਾ ਲੈਣ ਵਾਲੇ ਇਨਾਂ ਅਫਸਰਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਆਪਣਾ ਫ਼ਰਜ਼ ਇਮਾਨਦਾਰੀ ਨਾਲ ਨਿਭਾਉਣ ਦੀ ਸਲਾਹ ਦਿੱਤੀ ਤੇ ਕਿਹਾ ਕਿ ਉਹ ਸ਼ਾਂਤੀ ਪਸੰਦ ਲੋਕਾਂ ਦੇ ਨਾਲ ਖੜੇ ਹੋ ਕੇ ਦੇਸ਼ ਦੇ ਦੁਸ਼ਮਣਾਂ 'ਤੇ ਡੂੰਘੀ ਨਜ਼ਰ ਰੱਖਣ।