• Home
  • ਮੁੱਖ ਮੰਤਰੀ ਨੇ ਐਮਰਜੈਂਸੀ ਹਾਲਾਤਾਂ ਬਾਰੇ 3 ਵਜੇ ਮੀਟਿੰਗ ਬੁਲਾਈ

ਮੁੱਖ ਮੰਤਰੀ ਨੇ ਐਮਰਜੈਂਸੀ ਹਾਲਾਤਾਂ ਬਾਰੇ 3 ਵਜੇ ਮੀਟਿੰਗ ਬੁਲਾਈ

ਚੰਡੀਗੜ੍ਹ ,(ਖਬਰ ਵਾਲੇ ਬਿਊਰੋ )-ਲਗਾਤਾਰ ਪੈ ਰਹੀ ਬਰਸਾਤ ਕਾਰਨ ਖਤਰੇ ਦੇ ਨਿਸ਼ਾਨ ਤੇ ਜਾ ਪੁੱਜੇ ਹਿਮਾਚਲ ਤੋਂ ਆਉਂਦੇ ਡੈਮਾਂ ਤੇ ਸੁਖਨਾ ਝੀਲ ਦੇ ਗੇਟ ਖੋਲ੍ਹਣ ਤੋਂ ਬਾਅਦ ਜਿੱਥੇ ਪੰਜਾਬ ਚ ਹੜ੍ਹਾਂ ਵਾਲੀ ਸਥਿਤੀ ਬਣੀ ਹੋਈ ਹੈ, ਉਥੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ਾਮ ਨੂੰ 3:00 ਵਜੇ ਮੀਟਿੰਗ ਬੁਲਾ ਲਈ ਹੈ । ਇਸ ਮੀਟਿੰਗ ਵਿੱਚ ਕੁਦਰਤੀ ਆਫਤ ਬਾਰੇ ਮੰਤਰੀ ਸੁੱਖ ਸਰਕਾਰੀਆ ਅਤੇ ਸਿਹਤ ਮੰਤਰੀ ਬ੍ਰਹਮ ਮਹਿੰਦਰਾ ਨੂੰ ਬੁਲਾਇਆ ਗਿਆ ਹੈ । ਮੁੱਖ ਮੰਤਰੀ ਵੱਲੋਂ ਐਮਰਜੈਂਸੀ ਹਾਲਾਤਾਂ ਬਾਰੇ ਸੱਦੀ ਗਈ ਇਸ ਮੀਟਿੰਗ ਚ ਅੱਧੀ ਦਰਜਨ ਦੇ ਕਰੀਬ ਵੱਖ ਵੱਖ  ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਨੂੰ ਵੀ  ਸ਼ਾਮਿਲ ਹੋਣ ਲਈ ਕਿਹਾ ਗਿਆ ਹੈ ।