• Home
  • ਆਈ ਟੀ ਆਈਜ ਇੰਪਲਾਈਜ਼ ਐਸੋਸੀਏਸ਼ਨ ਤੇ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਵੀ ਹੜਤਾਲ ਚ ਸ਼ਾਮਲ ਹੋਣ ਦਾ ਐਲਾਨ

ਆਈ ਟੀ ਆਈਜ ਇੰਪਲਾਈਜ਼ ਐਸੋਸੀਏਸ਼ਨ ਤੇ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ ਵੀ ਹੜਤਾਲ ਚ ਸ਼ਾਮਲ ਹੋਣ ਦਾ ਐਲਾਨ

ਚੰਡੀਗੜ੍ਹ :- ਪੰਜਾਬ ਦੇ ਮੁਲਾਜ਼ਮਾਂ ਨਾਲ ਵਾਅਦੇ ਕਰਕੇ ਮੁੱਕਰੀ ਪੰਜਾਬ ਸਰਕਾਰ ਵਿਰੁੱਧ ਆਪਣੀਆਂ ਹੱਕੀ ਮੰਗਾਂ ਲਈ ਆਰ - ਪਾਰ ਦੀ ਲੜਾਈ ਵਿੱਢ ਚੁੱਕੇ ਸਾਂਝੇ ਮੁਲਾਜ਼ਮ ਸੰਘਰਸ਼ ਨੂੰ ਉਸ ਸਮੇਂ ਹੋਰ ਬਲ ਮਿਲਿਆ ਜਦੋਂ ਆਈ ਟੀ ਆਈ ਇੰਪਲਾਈਜ਼ ਐਸੋਸੀਏਸ਼ਨ ਅਤੇ ਦੀ ਰੈਵੀਨਿਊ ਪਟਵਾਰ ਯੂਨੀਅਨ ਵੱਲੋਂ 11 ਮਾਰਚ ,ਸੋਮਵਾਰ ਤੋਂ ਸਾਂਝੇ ਮੁਲਾਜ਼ਮ ਮੰਚ, ਜੁਆਇੰਟ ਐਕਸ਼ਨ ਕਮੇਟੀ ਅਤੇ ਪੀ ਐੱਸ ਐੱਮ ਯੂ ਦੇ ਝੰਡੇ ਹੇਠ ਕੀਤੀ ਗਈ ਕਲਮ ਛੋੜ ਹੜਤਾਲ ਦਾ ਹਿੱਸਾ ਬਣਨ ਦਾ ਐਲਾਨ ਕੀਤਾ। ਪੰਜਾਬ ਆਈ ਟੀ ਆਈ ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਤੇ ਜਨਰਲ ਸਕੱਤਰ ਸਰਬਜੀਤ ਸਿੰਘ ਸੰਗਰੂਰ ,ਪੰਜਾਬ ਰੈਵੀਨਿਊ ਪਟਵਾਰ ਯੂਨੀਅਨ ਦੇ ਸੂਬਾ ਪ੍ਰਧਾਨ ਨਿਰਮਲਜੀਤ ਸਿੰਘ ਬਾਜਵਾ ਤੇ ਤਜਿੰਦਰ ਸਿੰਘ ਗੋਲਡੀ ਨੇ ਆਪਣੀਆਂ ਜਥੇਬੰਦੀਆਂ ਦੀ ਮੀਟਿੰਗ ਦੌਰਾਨ ਪੰਜਾਬ ਸਰਕਾਰ ਦੇ ਮੁਲਾਜ਼ਮ ਮਾਰੂ ਵਤੀਰੇ ਦੀ ਕਰੜੇ ਸ਼ਬਦਾਂ ਚ ਨਿੰਦਾ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਜਥੇਬੰਦੀ ਹਰ ਸੰਘਰਸ਼ ਚ ਸ਼ਾਮਿਲ ਹੋਵੇਗੀ ।