• Home
  • ਅਕਾਲੀ ਦਲ ਦੇ ਤਿੰਨ ਹੋਰ ਲੋਕ ਸਭਾ ਲਈ ਉਮੀਦਵਾਰ ਐਲਾਨੇ ;-ਪੜ੍ਹੋ ਸੂਚੀ

ਅਕਾਲੀ ਦਲ ਦੇ ਤਿੰਨ ਹੋਰ ਲੋਕ ਸਭਾ ਲਈ ਉਮੀਦਵਾਰ ਐਲਾਨੇ ;-ਪੜ੍ਹੋ ਸੂਚੀ

ਚੰਡੀਗੜ੍ਹ :ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਚੋਣਾਂ ਲਈ ਅੱਜ ਤਿੰਨ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ ਜਿਨ੍ਹਾਂ ਚ ਅਨੰਦਪੁਰ ਸਾਹਿਬ ਹਲਕੇ ਤੋਂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ,ਫਤਿਹਗੜ੍ਹ ਸਾਹਿਬ ਹਲਕੇ ਤੋਂ ਸਾਬਕਾ ਆਈਏਐਸ ਅਧਿਕਾਰੀ ਦਰਬਾਰਾ ਸਿੰਘ ਗੁਰੂ ਅਤੇ ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਦੇ ਨਾਂ ਸ਼ਾਮਲ ਹਨ । ਦੱਸਣਯੋਗ ਹੈ ਕਿ ਪਹਿਲਾਂ ਅਕਾਲੀ ਦਲ ਵੱਲੋਂ ਖਡੂਰ ਸਾਹਿਬ ਹਲਕੇ ਤੋਂ ਬੀਬੀ ਜਗੀਰ ਕੌਰ, ਜਲੰਧਰ ਹਲਕੇ ਤੋਂ ਚਰਨਜੀਤ ਸਿੰਘ ਅਟਵਾਲ ਦੇ ਨਾਵਾਂ ਦਾ ਐਲਾਨ ਕੀਤਾ ਹੋਇਆ ਹੈ ।