• Home
  • ਸੁਖਪਾਲ ਖਹਿਰਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਪਾਲ ਖਹਿਰਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਚੰਡੀਗੜ੍ਹ :- ਆਮ ਆਦਮੀ ਪਾਰਟੀ ਦੇ ਬਾਗੀ ਵਿਧਾਇਕ ਤੇ ਪੰਜਾਬੀ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਸਿੰਘ ਖਹਿਰਾ ਵੱਲੋਂ ਆਪਣੇ ਵਿਧਾਇਕ ਦੇ ਅਹੁਦੇ ਤੋਂ ਅੱਜ ਅਸਤੀਫ਼ਾ ਦੇ ਦਿੱਤਾ ਗਿਆ ਹੈ ।

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸਪਾਲ ਸਿੰਘ ਖਹਿਰਾ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਆਪਣਾ ਅਸਤੀਫਾ ਭੇਜਿਆ ਗਿਆ ਹੈ ।

ਦੱਸਣਯੋਗ ਹੈ ਕਿ ਸੁਖਪਾਲ ਸਿੰਘ ਖਹਿਰਾ ਨੇ ਆਮ ਆਦਮੀ ਪਾਰਟੀ ਤੋਂ ਬਾਗੀ ਹੋ ਕੇ ਆਪਣੀ ਨਵੀਂ ਪਾਰਟੀ ਬਣਾ ਲਈ ਸੀ, ਪਰ ਉਸ ਵੱਲੋਂ ਅਜੇ ਤੱਕ ਅਸਤੀਫ਼ਾ ਨਹੀਂ ਦਿੱਤਾ ਗਿਆ ਸੀ ।

ਇੱਥੇ ਇਹ ਵੀ ਦੱਸਣਯੋਗ ਹੈ ਕਿ ਸਪਾਲ ਸਿੰਘ ਖਹਿਰਾ ਲੋਕ ਸਭਾ ਹਲਕਾ ਬਠਿੰਡਾ ਤੋਂ ਪੀਡੀਏ ਦੇ ਉਮੀਦਵਾਰ ਹਨ