• Home
  • ਅਸ਼ੀਰਵਾਦ ਸਕੀਮ ਰਾਸ਼ੀ ਜਲਦ ਹੋਵੇਗੀ ਜਾਰੀ : ਧਰਮਸੋਤ

ਅਸ਼ੀਰਵਾਦ ਸਕੀਮ ਰਾਸ਼ੀ ਜਲਦ ਹੋਵੇਗੀ ਜਾਰੀ : ਧਰਮਸੋਤ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਕੇਂਦਰ ਅਤੇ ਸੂਬਾ ਸਰਕਾਰ ਦੇ ਆਪਸੀ ਸਹਿਯੋਗ ਨਾਲ ਚਲਾਈਆਂ ਜਾ ਰਹੀਆਂ ਵੱਖ-ਵੱਖ ਭਲਾਈ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਈ ਕਿਸਮ ਦੀਆਂ ਸਮੱਸਿਆਵਾਂ ਦਰਪੇਸ਼ ਹਨ, ਜਿਨਾਂ ਦੇ ਹੱਲ ਲਈ ਛੇਤੀ ਕੇਂਦਰ ਸਰਕਾਰ ਨਾਲ ਰਾਬਤਾ ਕੀਤਾ ਜਾਵੇਗਾ।।

ਅੱਜ ਇੱਥੇ ਪੰਜਾਬ ਭਵਨ ਵਿਖੇ ਵਿਭਾਗ ਦੇ ਉੱਚ, ਜ਼ਿਲਾ ਅਤੇ ਤਹਿਸੀਲ ਪੱਧਰ ਦੇ ਅਧਿਕਾਰੀਆਂ ਨਾਲ ਕੀਤੀ ਜਾਇਜ਼ਾ ਮੀਟਿੰਗ ਮਗਰੋਂ ਸ. ਧਰਮਸੋਤ ਨੇ ਕਿਹਾ ਕਿ ਐਸ.ਸੀ./ਬੀ.ਸੀ. ਭਲਾਈ ਸਕੀਮਾਂ ਨੂੰ ਚਲਾਉਣ ਦਾ ਲਾਭ ਤਾਂ ਹੀ ਹੋ ਸਕਦਾ ਹੈ, ਜੇ ਇਹ ਯੋਗ ਸਬੰਧਤਾਂ ਤੱਕ ਸਚਾਰੂ ਰੂਪ ਵਿੱਚ ਪਹੁੰਚੇ।। ਉਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਚਲਾਈਆਂ ਜਾ ਰਹੀਆਂ ਪ੍ਰੀ ਮੈਟ੍ਰਿਕ ਅਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮਾਂ ਨੂੰ ਲਾਗੂ ਕਰਨ ਵਿੱਚ ਕਈ ਸਮੱਸਿਆਵਾਂ ਦਰਪੇਸ਼ ਹਨ, ਜਿਨਾਂ ਦੇ ਹੱਲ ਲਈ ਛੇਤੀ ਹੀ ਕੇਂਦਰੀ ਸਮਾਜਿਕ ਨਿਆਂ, ਅਧਿਕਾਰਤਾ ਮੰਤਰਾਲੇ ਨਾਲ ਰਾਬਤਾ ਕੀਤਾ ਜਾਵੇਗਾ।।

ਧਰਮਸੋਤ ਨੇ ਕਿਹਾ ਕਿ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼ੇਣੀਆਂ ਨਾਲ ਸਬੰਧਤ ਲੜਕੀਆਂ ਦੇ ਵਿਆਹ ਮੌਕੇ 'ਅਸ਼ੀਰਵਾਦ ਸਕੀਮ' ਤਹਿਤ ਸ਼ਗਨ ਦੇ ਰੂਪ ਵਿੱਚ ਦਿੱਤੀ ਜਾਂਦੀ ਰਾਸ਼ੀ ਦੇ 34.46 ਕਰੋੜ ਰੁਪਏ ਜਲਦ ਹੀ ਜਾਰੀ ਕਰ ਦਿੱਤੇ ਜਾਣਗੇ।। ਉਨਾਂ ਕਿਹਾ ਕਿ ਇਸ ਰਾਸ਼ੀ ਦੇ ਜਾਰੀ ਹੋਣ ਨਾਲ ਜੂਨ, 2018 ਤੱਕ ਦੇ 'ਅਸ਼ੀਰਵਾਦ ਸਕੀਮ' ਦੇ ਸਮੁੱਚੇ ਕੇਸ ਕਲੀਅਰ ਹੋ ਜਾਣਗੇ।।