• Home
  • ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਿਖਲਾਈ ਵਰਕਸ਼ਾਪ ਦਾ ਲਿਆ ਜਾਇਜ਼ਾ

ਡਾਇਰੈਕਟਰ ਰਾਜ ਸਿੱਖਿਆ ਖੋਜ ਤੇ ਸਿਖਲਾਈ ਪ੍ਰੀਸ਼ਦ ਪੰਜਾਬ ਨੇ ਪ੍ਰੀ-ਪ੍ਰਾਇਮਰੀ ਖੇਡ ਮਹਿਲ ਸਿਖਲਾਈ ਵਰਕਸ਼ਾਪ ਦਾ ਲਿਆ ਜਾਇਜ਼ਾ

ਅਧਿਆਪਕਾਂ ਨੂੰ ਪ੍ਰੀ-ਪ੍ਰਾਇਮਰੀ ਸਿੱਖਣ ਸਿਖਾਉਣ ਵਿਧੀਆਂ ਦੀ ਮਹੱਤਤਾ ਬਾਰੇ ਪਾਇਆ ਚਾਨਣਾ
ਐੱਸ.ਏ.ਐਸ. ਨਗਰ 4 ਅਪ੍ਰੈਲ -ਸਿੱਖਿਆ ਵਿਭਾਗ ਪੰਜਾਬ ਵੱਲੋਂ ਪੰਜਾਬ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਪੜ੍ਹ ਰਹੇ ਪ੍ਰੀ-ਪ੍ਰਾਇਮਰੀ ਦੇ ਬੱਚਿਆਂ ਨੂੰ ਖੇਡ ਕਿਰਿਆਵਾਂ ਰਾਹੀ ਸਿਖਾਉਣ ਲਈ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਤਹਿਤ ਤਿੰਨ ਦਿਨਾਂ ਅਧਿਆਪਕ ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ ਖੇਤਰੀ ਸਹਿਕਾਰੀ ਪ੍ਰਬੰਧਨ ਸੰਸਥਾਨ ਸੈਕਟਰ 32 ਚੰਡੀਗੜ੍ਹ ਵਿਖੇ ਸ਼ੁਰੂ ਹੋ ਗਿਆ ਹੈ|
ਸਿੱਖਿਆ ਵਿਭਾਗ ਦੇ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਆਈ.ਏ.ਐੱਸ. ਦੀ ਅਗਵਾਈ ਵਿੱਚ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਪੰਜਾਬ ਵੱਲੋਂ ਪ੍ਰੀ-ਪ੍ਰਾਇਮਰੀ ਖੇਡ ਮਹਿਲ ਦੀਆਂ ਕਿਰਿਆਵਾਂ ਦੀ ਜਾਣਕਾਰੀ ਦੇਣ ਲਈ 200 ਦੇ ਕਰੀਬ ਅਧਿਆਪਕ ਭਾਗ ਲੈ ਰਹੇ ਹਨ|
ਪਹਿਲੇ ਦਿਨ ਇੰਦਰਜੀਤ ਸਿੰਘ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਪੰਜਾਬ ਨੇ ਸਿਖਲਾਈ ਵਰਕਸ਼ਾਪ ਦਾ ਜਾਇਜ਼ਾ ਲਿਆ ਅਤੇ ਅਧਿਆਪਕਾਂ ਨੂੰ ਵਧੀਆ ਢੰਗ ਨਾਲ ਸਿਖਲਾਈ ਲੈਣ ਲਈ ਪ੍ਰੇਰਿਤ ਕੀਤਾ| ਉਹਨਾਂ ਕਿਹਾ ਕਿ ਇਸ ਸਿਖਲਾਈ ਵਰਕਸ਼ਾਪ ਨਾਲ ਪੰਜਾਬ ਦੇ ਜ਼ਿਲ੍ਹਾ ਰਿਸੋਰਸ ਪਰਸਨ ਤਿਆਰ ਹੋ ਰਹੇ ਹਨ ਜਿਨ੍ਹਾਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਸਿਖਲਾਈ ਦੇਣੀ ਹੈ| ਇਸ ਲਈ ਰਿਸੋਰਸ ਪਰਸਨ ਅਧਿਆਪਕ ਸਿਖਲਾਈ ਦੇ ਹਰ ਨੁਕਤੇ ਨੂੰ ਧਿਆਨ ਨਾਲ ਸਿੱਖ ਕੇ ਅਧਿਆਪਕਾਂ ਤੱਕ ਪੁੱਜਦਾ ਕਰਨ ਤਾਂ ਜੋ ਸਮੂਹ ਅਧਿਆਪਕ ਪ੍ਰੀ-ਪ੍ਰਾਇਮਰੀ ਬੱਚਿਆਂ ਨੂੰ ਵਧੀਆ ਢੰਗ ਨਾਲ ਜਮਾਤ ਵਿੱਚ ਖੇਡ ਮਹਿਲ ਦੀਆਂ ਕਿਰਿਆਵਾਂ ਕਰਵਾ ਸਕਣ|
ਇਸ ਮੌਕੇ ਸਟੇਟ ਕੋਆਰਡੀਨੇਟਰ ਦਵਿੰਦਰ ਸਿੰਘ ਬੋਹਾ ਨੇ ਵੀ ਰਿਸੋਰਸ ਪਰਸਨਾਂ ਨਾਲ ਸਿਖਲਾਈ ਸਬੰਧਿਤ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ| ਸਿਖਲਾਈ ਵਰਕਸ਼ਾਪ ਦਾ ਪਹਿਲਾ ਗੇੜ 6 ਅਪ੍ਰੈਲ ਤੱਕ ਚੱਲੇਗਾ| ਪਹਿਲੇ ਦਿਨ ਅਧਿਆਪਕਾਂ ਨੇ ਬੱਚਿਆਂ ਵਾਗੂੰ ਬੈਠ ਕੇ ਅਤੇ ਰੌਚਕ ਤਰੀਕੇ ਨਾਲ ਸਿਖਲਾਈ ਲੈਦਿਆਂ ਖੁਸ਼ੀ ਦਾ ਪ੍ਰਗਟਾਵਾ ਕੀਤਾ|
ਫੋਟੋ: ਇੰਦਰਜੀਤ ਸਿੰਘ ਡਾਇਰੈਕਟਰ ਐੱਸ.ਸੀ.ਈ.ਆਰ.ਟੀ. ਸਿਖਲਾਈ ਵਰਕਸ਼ਾਪ ਵਿੱਚ ਜ਼ਾਇਜਾ ਲੈਂਦੇ ਹੋਏ