• Home
  • ਚੋਣਾਂ ਦੀ ਜਿੱਤ ਤੋਂ ਬਾਅਦ ਕੈਪਟਨ ਬਾਗ਼ੋ-ਬਾਗ਼, ਕਿਹਾ-ਕਾਂਗਰਸ ਦੀਆਂ ਨੀਤੀਆਂ ‘ਤੇ ਲੱਗੀ ਮੋਹਰ

ਚੋਣਾਂ ਦੀ ਜਿੱਤ ਤੋਂ ਬਾਅਦ ਕੈਪਟਨ ਬਾਗ਼ੋ-ਬਾਗ਼, ਕਿਹਾ-ਕਾਂਗਰਸ ਦੀਆਂ ਨੀਤੀਆਂ ‘ਤੇ ਲੱਗੀ ਮੋਹਰ

ਚੰਡੀਗੜ, (ਖ਼ਬਰ ਵਾਲੇ ਬਿਊਰੋ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਦੀ ਜਿੱਤ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਇਸ ਨੂੰ ਆਪਣੀ ਸਰਕਾਰ ਦੀਆਂ ਨੀਤੀਆਂ ਅਤੇ ਪ੍ਰੋਗਰਾਮਾਂ ਲਈ ਲੋਕਾਂ ਦਾ ਫ਼ਤਵਾ ਦੱਸਿਆ ਹੈ।।ਉਨਾਂ ਕਿਹਾ ਕਿ ਇਨਾਂ ਚੋਣਾ ਵਿੱਚ ਲੋਕਾਂ ਨੇ ਵਿਰੋਧੀ ਧਿਰ ਦੀ ਬਦਨੀਤੀ ਅਤੇ ਖੁਣਸੀ ਮੁਹਿੰਮ ਨੂੰ ਰੱਦ ਕਰ ਦਿੱਤਾ ਹੈ।।
ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਵਿਰੋਧੀ ਧਿਰ ਦੀਆਂ ਦੁਰਭਾਗਪੂਰਨ ਦੋਖੀ ਅਤੇ ਖੁਣਸੀ ਕੋਸ਼ਿਸ਼ਾਂ ਵਿਰੁੱਧ ਡਟਣ ਲਈ ਪੰਜਾਬ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ ਜਿਨਾਂ ਨੇ ਆਪਣੇ ਝੂਠੇ ਭੰਡੀ-ਪ੍ਰਚਾਰ ਅਤੇ ਘਟੀਆ ਦਾਅ-ਪੇਚਾਂ ਨਾਲ ਆਜ਼ਾਦ, ਨਿਰਪੱਖ ਅਤੇ ਜਮਹੂਰੀ ਪ੍ਰਕਿਰਿਆ ਵਿੱਚ ਵਿਘਣ ਪਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ।
ਮੁੱਖ ਮੰਤਰੀ ਨੇ ਜ਼ਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਦੀਆਂ ਆਜ਼ਾਦ, ਨਿਰਪੱਖ ਅਤੇ ਪਾਰਦਰਸ਼ੀ ਚੋਣਾਂ ਯਕੀਨੀ ਬਣਾਉਣ ਲਈ ਸੂਬਾ ਚੋਣ ਕਮਿਸ਼ਨ, ਸਿਵਲ ਅਤੇ ਪੁਲਿਸ ਪ੍ਰਸ਼ਾਸਨ ਅਤੇ ਚੋਣ ਅਮਲੇ ਦੀ ਸਰਾਹਣਾ ਕੀਤੀ।
ਪਿਛਲੇ ਸਾਲ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿੱਚ ਸ਼੍ਰੋਮਣੀ ਅਕਾਲੀ ਦੱਲ ਅਤੇ ਭਾਜਪਾ ਗੱਠਜੋੜ ਦੀ ਹਾਰ ਤੋਂ ਬਾਅਦ ਲਗਾਤਾਰ ਹੋਈ ਇਸ ਚੌਥੀ ਹਾਰ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਇਹ ਸ਼੍ਰੋਮਣੀ ਅਕਾਲੀ ਦੱਲ ਤੇ ਭਾਜਪਾ ਦੀ ਪਿਛਲੀ ਸਰਕਾਰ ਦੀ ਤਬਾਹੀ ਵਿੱਚੋਂ ਸੂਬੇ ਨੂੰ ਬਾਹਰ ਕੱਢਣ ਲਈ ਉਨਾਂ ਦੀ ਸਰਕਾਰ ਦੀਆਂ ਕੋਸ਼ਿਸ਼ਾਂ ਪ੍ਰਤੀ ਲੋਕਾਂ ਦਾ ਫ਼ਤਵਾ ਹੈ।। ਇਸ ਤੋਂ ਪਹਿਲਾਂ ਅਕਾਲੀ-ਭਾਜਪਾ ਗੱਠਜੋੜ ਸ਼ਹਿਰੀ ਸਥਾਨਕ ਸੰਸਥਾਵਾਂ, ਗੁਰਦਾਸਪੁਰ ਲੋਕ ਸਭਾ ਮੁੱਖ ਮੰਤਰੀ ਨੇ ਕਿਹਾ ਕਿ ਇਨਾਂ ਚੋਣਾਂ ਵਿੱਚ ਕਾਂਗਰਸ ਪਾਰਟੀ ਦੀ ਹੂੰਝਾ ਫੇਰੂ ਜਿੱਤ ਤੋਂ ਇਕ ਵਾਰ ਫਿਰ ਇਹ ਪ੍ਰਗਟਾਵਾ ਹੋਇਆ ਹੈ ਕਿ ਜਮਹੂਰੀ ਸਿਆਸਤ ਵਿੱਚ ਸੌੜੀ ਸਿਆਸਤ ਦੀ ਕੋਈ ਥਾਂ ਨਹੀਂ।। ਉਨਾਂ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਫ਼ਤਵਾ ਦੇ ਕੇ ਅਕਾਲੀਆਂ ਦੇ ਸੂਬੇ ਵਿੱਚ ਇਕ ਦਹਾਕੇ ਦੇ ਕੁਸ਼ਾਸਨ ਨੂੰ ਰੱਦ ਕੀਤਾ ਹੈ।