• Home
  • ਮਾਮਲਾ ਸੀ.ਬੀ.ਆਈ ਚੀਫ ਨੂੰ ਛੁੱਟੀ ‘ਤੇ ਭੇਜਣ ਦਾ-ਕਾਂਗਰਸ ਪਹੁੰਚੀ ਸੁਪਰੀਮ ਕੋਰਟ

ਮਾਮਲਾ ਸੀ.ਬੀ.ਆਈ ਚੀਫ ਨੂੰ ਛੁੱਟੀ ‘ਤੇ ਭੇਜਣ ਦਾ-ਕਾਂਗਰਸ ਪਹੁੰਚੀ ਸੁਪਰੀਮ ਕੋਰਟ

ਨਵੀਂ ਦਿੱਲੀ : ਲੋਕ ਸਭਾ 'ਚ ਵਿਰੋਧੀ ਧਿਰ ਦੇ ਆਗੂ ਤੇ ਸੀਨੀਅਰ ਕਾਂਗਰਸੀ ਆਗੂ ਮਲਿਕਾ ਅਰਜੁਨ ਖੜਗੇ ਨੇ ਕਿਹਾ ਹੈ ਕਿ ਸਰਕਾਰ ਵਲੋਂ ਸੀਬੀਆਈ ਚੀਫ਼ ਅਲੋਕ ਵਰਮਾ ਨੂੰ ਛੁੱਟੀ 'ਤੇ ਭੇਜਣਾ ਗੈਰ ਸੰਵਿਧਾਨਿਕ ਹੈ। ਇਸ ਮੁੱਦੇ ਨੂੰ ਲੈ ਕੇ ਅੱਜ ਖੜਗੇ ਨੇ ਸੁਪਰੀਮ ਕੋਰਟ 'ਚ ਪਟੀਸ਼ਨ ਪਾਈ ਹੈ।
ਖੜਗੇ ਨੇ ਕਿਹਾ ਕਿ ਅਜਿਹਾ ਕਰ ਕੇ ਸਰਕਾਰ ਨੇ ਕੇਂਦਰੀ ਜਾਂਚ ਏਜੰਸੀ ਦੀ ਸੁਤੰਰਤਤਾ ਨੂੰ ਖ਼ਤਰੇ 'ਚ ਪਾ ਦਿੱਤਾ ਹੈ ਤੇ ਕਾਂਗਰਸ ਨੇ ਸਰਕਾਰ ਦੇ ਇਸ ਫੈਸਲੇ ਨੂੰ ਚਣੌਤੀ ਦਿੱਤੀ ਹੈ।