• Home
  • ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੀ ਗੋਲੀ ਮਾਰ ਕੇ ਹੱਤਿਆ

ਜ਼ਿਲ੍ਹਾ ਪ੍ਰੀਸ਼ਦ ਉਮੀਦਵਾਰ ਦੀ ਗੋਲੀ ਮਾਰ ਕੇ ਹੱਤਿਆ

ਬਠਿੰਡਾ (ਖ਼ਬਰ ਵਾਲੇ ਬਿਊਰੋ ) ਜ਼ਿਲ੍ਹਾ ਪ੍ਰੀਸ਼ਦ ਚੋਣਾਂ ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਦੀ ਬੀਤੀ ਰਾਤ ਗੋਲੀਆਂ  ਨਾਲ ਕਤਲ ਕੀਤੇ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ ।

ਸੂਤਰਾਂ ਮੁਤਾਬਕ ਪਤਾ ਲੱਗਾ ਹੈ ਕਿ ਰਾਮਪੁਰਾ ਫੂਲ ਨੇੜੇ  ਜ਼ਿਲ੍ਹਾ ਪ੍ਰੀਸ਼ਦ ਜ਼ੋਨ ਮੌੜ ਗਿੱਲ ਕਲਾਂ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਵਿੰਦਰ ਸਿੰਘ ਹਿੰਦਾ ਦੇ ਪਿੰਡ ਜੇਠੂਕੇ ਵਿਖੇ ਰਾਤੀਂ ਕੁਝ ਅਣਪਛਾਤੇ ਵਿਅਕਤੀ ਜਿਹੜੇ ਕਿ ਹਿੰਦਾ ਨੂੰ ਵੀ ਜਾਣਦੇ ਸਨ ,ਜਿਨ੍ਹਾਂ ਨੇ ਕਿਹਾ ਕਿ ਅਸੀਂ ਉਸ ਦੇ ਹਲਕੇ ਚ ਪ੍ਰਚਾਰ ਕਰਨ ਲਈ ਆਏ ਹੋਏ ਹਾਂ ,ਨੇ ਉਸ ਦੇ ਸਿਰ ਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ । ਇਸ ਕਤਲ ਦੀ ਸੂਚਨਾ ਸਵੇਰੇ ਪਰਿਵਾਰਕ ਮੈਂਬਰਾਂ ਨੂੰ ਲੱਗੀ ।

ਦੂਜੇ ਪਾਸੇ ਆਮ ਆਦਮੀ ਪਾਰਟੀ ਵੱਲੋਂ ਇਸ ਨੂੰ ਸਿਆਸੀ ਕਤਲ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਕਹਿਣਾ ਹੈ ਕਿ ਸਾਡਾ ਉਮੀਦਵਾਰ ਇਸ ਹਲਕੇ ਤੋਂ ਜਿੱਤ ਰਿਹਾ ਸੀ ।